ਸੁਖਸ਼ਿੰਦਰ ਸ਼ਿੰਦਾ ਦੀ ਆਵਾਜ਼ ‘ਚ ਨਵਾਂ ਗੀਤ ‘ਦਿਲ ਚੋਰ ਮੁੰਡਾ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ
ਗਾਇਕ ਸੁਖਸ਼ਿੰਦਰ ਸ਼ਿੰਦਾ ਦੀ ਆਵਾਜ਼ ‘ਚ ਨਵਾਂ ਗੀਤ ‘ਦਿਲ ਚੋਰ ਮੁੰਡਾ’ ਰਿਲੀਜ਼ ਹੋ ਚੁੱਕਿਆ ਹੈ।ਇਸ ਗੀਤ ਦੇ ਬੋਲ ਗੁਰਪ੍ਰੀਤ ਮਲੌਦ ਵੱਲੋਂ ਲਿਖੇ ਗਏ ਹਨ ।ਇਸ ਗੀਤ ਨੂੰ ਸੁਖਸ਼ਿੰਦਰ ਸ਼ਿੰਦਾ ਰਿਕਾਰਡਸ ਦੇ ਲੇਬਲ ਹੇਠ ਜਾਰੀ ਕੀਤਾ ਗਿਆ ਹੈ।
ਗਾਇਕ ਸੁਖਸ਼ਿੰਦਰ ਸ਼ਿੰਦਾ ਦੀ ਆਵਾਜ਼ ‘ਚ ਨਵਾਂ ਗੀਤ ‘ਦਿਲ ਚੋਰ ਮੁੰਡਾ’ ਰਿਲੀਜ਼ ਹੋ ਚੁੱਕਿਆ ਹੈ।ਇਸ ਗੀਤ ਦੇ ਬੋਲ ਗੁਰਪ੍ਰੀਤ ਮਲੌਦ ਵੱਲੋਂ ਲਿਖੇ ਗਏ ਹਨ ।ਇਸ ਗੀਤ ਨੂੰ ਸੁਖਸ਼ਿੰਦਰ ਸ਼ਿੰਦਾ ਰਿਕਾਰਡਸ ਦੇ ਲੇਬਲ ਹੇਠ ਜਾਰੀ ਕੀਤਾ ਗਿਆ ਹੈ।ਇਹ ਇੱਕ ਰੋਮਾਂਟਿਕ ਗੀਤ ਹੈ । ਜਿਸ ‘ਚ ਇੱਕ ਮੁਟਿਆਰ ਤੇ ਗੱਭਰੂ ਦੇ ਰੋਮਾਂਸ ਨੂੰ ਪੇਸ਼ ਕੀਤਾ ਗਿਆ ਹੈ। ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਸ ਤੋਂ ਪਹਿਲਾਂ ਵੀ ਸੁਖਸ਼ਿੰਦਰ ਸ਼ਿੰਦਾ ਦੇ ਕਈ ਗੀਤ ਰਿਲੀਜ਼ ਹੋਏ ਹਨ ।ਜੋ ਦਰਸ਼ਕਾਂ ਦੇ ਵੱਲੋਂ ਖੂਬ ਪਸੰਦ ਕੀਤੇ ਗਏ ਹਨ ।

ਸੁਖਸ਼ਿੰਦਰ ਸ਼ਿੰਦਾ ਦਾ ਵਰਕ ਫ੍ਰੰਟ
ਸੁਖਸ਼ਿੰਦਰ ਸ਼ਿੰਦਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ।

ਪਰ ਉਨ੍ਹਾਂ ਦੇ ਗੀਤ ‘ਮੈਂ ਲੰਡਨੋ ਚਿੱਠੀ ਲਿਖਦਾ ਤਾਰਾ’, ‘ਗੁੰਮਸੁੰਮ ਗੁੰਮਸੁੰਮ ਪਿਆਰ ਦਾ ਮੌਸਮ’, ‘ਨੀ ਅੱਖੀਆਂ ‘ਚ ਪਾ ਲੈ ਅੱਖੀਆਂ’, ‘ਆਓ ਗਿੱਧਾ ਪਾ ਲਈਏ’ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ ।ਇਸ ਤੋਂ ਇਲਾਵਾ ਜੈਜ਼ੀ ਬੀ ਦੇ ਨਾਲ ਵੀ ਉਨ੍ਹਾਂ ਨੇ ਕਈ ਗੀਤ ਕੀਤੇ ਹਨ।