ਜਗਜੀਤ ਸੰਧੂ ਦੀ ਫ਼ਿਲਮ ‘ਓਏ ਭੋਲੇ ਓਏ-2’ ਦਾ ਨਵਾਂ ਗੀਤ ‘ਨਸ਼ਾ ਪੱਤਾ’ ਵੀਤ ਬਲਜੀਤ ਤੇ ਪਰਵੀਨ ਭਾਰਟਾ ਦੀ ਆਵਾਜ਼ ‘ਚ ਰਿਲੀਜ਼
ਜਗਜੀਤ ਸੰਧੂ ਦੀ ਫ਼ਿਲਮ ‘ਓਏ ਭੋਲੇ ਓਏ-2’ ਦਾ ਨਵਾਂ ਗੀਤ ‘ਨਸ਼ਾ ਪੱਤਾ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ਵੀਤ ਬਲਜੀਤ ਤੇ ਪਰਵੀਨ ਭਾਰਟਾ ਦੇ ਵੱਲੋਂ । ਇਸ ਗੀਤ ਦੇ ਬੋਲ ਵੀਤ ਬਲਜੀਤ ਦੇ ਵੱਲੋਂ ਲਿਖੇ ਗਏ ਹਨ ਅਤੇ ਸੰਗੀਤਬੱਧ ਕੀਤਾ ਹੈ ਮੈਜ਼ਿਕ ਮਿਊਜ਼ਿਕ ਦੇ ਵੱਲੋਂ ।
ਜਗਜੀਤ ਸੰਧੂ ਦੀ ਫ਼ਿਲਮ ‘ਓਏ ਭੋਲੇ ਓਏ-੨’ ਦਾ ਨਵਾਂ ਗੀਤ ‘ਨਸ਼ਾ ਪੱਤਾ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ਵੀਤ ਬਲਜੀਤ ਤੇ ਪਰਵੀਨ ਭਾਰਟਾ ਦੇ ਵੱਲੋਂ । ਇਸ ਗੀਤ ਦੇ ਬੋਲ ਵੀਤ ਬਲਜੀਤ ਦੇ ਵੱਲੋਂ ਲਿਖੇ ਗਏ ਹਨ ਅਤੇ ਸੰਗੀਤਬੱਧ ਕੀਤਾ ਹੈ ਮੈਜ਼ਿਕ ਮਿਊਜ਼ਿਕ ਦੇ ਵੱਲੋਂ । ਗੀਤ ‘ਚ ਜਗਜੀਤ ਸੰਧੂ ਪੁਰਾਣੇ ਗਾਇਕਾਂ ਦੇ ਅੰਦਾਜ਼ ‘ਚ ਨਜ਼ਰ ਆ ਰਹੇ ਹਨ ।

ਜੋ ਕਿ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆ ਰਿਹਾ ਹੈ। ਜਗਜੀਤ ਸੰਧੂ ਦੀ ਇਹ ਫ਼ਿਲਮ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦਾ ਟ੍ਰੇਲਰ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ ਜੋ ਕਿ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆਇਆ ਹੈ।
ਜਗਜੀਤ ਸੰਧੂ ਦਾ ਵਰਕ ਫ੍ਰੰਟ
ਜਗਜੀਤ ਸੰਧੂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ । ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ।
ਇਸ ਤੋਂ ਇਲਾਵਾ ਉਹ ਕਈ ਵੈੱਬ ਸੀਰੀਜ਼ ‘ਚ ਵੀ ਨਜ਼ਰ ਆ ਚੁੱਕੇ ਹਨ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ ਅਤੇ ਫੈਨਸ ਉਨ੍ਹਾਂ ਦੀਆਂ ਫ਼ਿਲਮਾਂ ਦੀ ਬੜੀ ਹੀ ਬੇਸਬਰੀ ਦੇ ਨਾਲ ਉਡੀਕ ਕਰਦੇ ਹਨ।