ਨਿਮਰਤ ਖਹਿਰਾ ਨੇ ਆਪਣੇ ਨਵੇਂ ਗੀਤ ਦਾ ਵੀਡੀਓ ਕੀਤਾ ਸਾਂਝਾ,ਫੈਨਸ ਨੂੰ ਆ ਰਿਹਾ ਪਸੰਦ

ਨਿਮਰਤ ਖਹਿਰਾ ਨੇ ਆਪਣੇ ਨਵੇਂ ਗੀਤ ਦਾ ਵੀਡੀਓ ਸਾਂਝਾ ਕੀਤਾ ਹੈ। ਇਸ ਗੀਤ ਨੂੰ ‘ਹਾਂ’ ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ਦੇ ਬੋਲ ਬੰਟੀ ਬੈਂਸ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਦੇਸੀ ਕਰਿਊ ਦੇ ਵੱਲੋਂ । ਇਸ ਗੀਤ ਨੂੰ ਪੰਜੇਬ ਰਿਕਾਰਡਸ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ।

By  Shaminder Kaur Kaler January 3rd 2026 04:45 PM

ਨਿਮਰਤ ਖਹਿਰਾ ਨੇ ਆਪਣੇ ਨਵੇਂ ਗੀਤ ਦਾ ਵੀਡੀਓ ਸਾਂਝਾ ਕੀਤਾ ਹੈ। ਇਸ ਗੀਤ ਨੂੰ ‘ਹਾਂ’ ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ਦੇ ਬੋਲ ਬੰਟੀ ਬੈਂਸ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਦੇਸੀ ਕਰਿਊ ਦੇ ਵੱਲੋਂ । ਇਸ ਗੀਤ ਨੂੰ ਪੰਜੇਬ ਰਿਕਾਰਡਸ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ।ਨਿਮਰਤ ਖਹਿਰਾ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਆਪਣੇ ਇਸ ਗੀਤ ਦੇ ਨਾਲ ਸਰੋਤਿਆਂ ਦਾ ਦਿਲ ਜਿੱਤਿਆ ਹੈ ਅਤੇ ਇਹ ਗੀਤ ਟ੍ਰੈਂਡਿੰਗ ‘ਚ ਚੱਲ ਰਿਹਾ ਹੈ । ਨਿਮਰਤ ਦੀ ਆਵਾਜ਼ ਤੇ ਅੰਦਾਜ਼ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ। ਸੋਸ਼ਲ ਮੀਡੀਆ ਤੇ ਨਿਮਰਤ ਦੇ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 

ਨਿਮਰਤ ਖਹਿਰਾ ਦਾ ਵਰਕ ਫ੍ਰੰਟ 

ਨਿਮਰਤ ਖਹਿਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਸ ਨੇ ਬਤੌਰ ਗਾਇਕਾ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਹੈ।ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ ਹੈ। ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਦਿਲਜੀਤ ਦੋਸਾਂਝ ਦੇ ਨਾਲ ਜੋੜੀ ਫ਼ਿਲਮ ‘ਚ ਉਨ੍ਹਾਂ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

ਇਸ ਤੋਂ ਇਲਾਵਾ ਸਰਗੁਨ ਮਹਿਤਾ ਤੇ ਐਮੀ ਵਿਰਕ ਦੇ ਨਾਲ ਉਨ੍ਹਾਂ ਦੀ ਫ਼ਿਲਮ ਸੌਂਕਣ ਸੌਂਕਣੇ ਨੇ ਕਾਮਯਾਬੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਸਨ । ਇਸ ਦੇ ਨਾਲ ਹੀ ਉਨ੍ਹਾਂ ਨੇ ਫ਼ਿਲਮ ‘ਅਫ਼ਸਰ’ ‘ਚ ਨਿਭਾਈ ਆਪਣੀ ਭੂਮਿਕਾ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਿਆ ਸੀ ।

© Copyright Galactic Television & Communications Pvt. Ltd. 2026. All rights reserved.