ਰਣਜੀਤ ਬਾਵਾ ਨੇ ਆਪਣੇ ਸ਼ੋਅ ‘ਚ ਗਾਏ ਹਿੰਦੀ ਗੀਤ, ਸਰੋਤਿਆਂ ਨੇ ਵੀ ਖੂਬ ਮਾਣਿਆ ਅਨੰਦ
ਰਣਜੀਤ ਬਾਵਾ ਇਨ੍ਹੀਂ ਦਿਨੀਂ ਆਪਣੇ ਸ਼ੋਅ ‘ਚ ਰੁੱਝੇ ਹੋਏ ਹਨ। ਬੀਤੇ ਦਿਨੀਂ ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ‘ਚ ਪਰਫਾਰਮ ਕੀਤਾ । ਇਸ ਦੌਰਾਨ ਉਨ੍ਹਾਂ ਨੇ ਪੰਜਾਬੀ ਗੀਤਾਂ ਤੇ ਸਰੋਤਿਆਂ ਨੂੰ ਝੂਮਣ ਲਗਾ ਦਿੱਤਾ । ਇਸ ਤੋਂ ਇਲਾਵਾ ਆਪਣੇ ਇਸ ਸ਼ੋਅ ਦੇ ਦੌਰਾਨ ਉਨ੍ਹਾਂ ਨੇ ਹਿੰਦੀ ਗੀਤ ਵੀ ਗਾਏ ।
ਰਣਜੀਤ ਬਾਵਾ ( Ranjit Bawa ) ਇਨ੍ਹੀਂ ਦਿਨੀਂ ਆਪਣੇ ਸ਼ੋਅ ‘ਚ ਰੁੱਝੇ ਹੋਏ ਹਨ। ਬੀਤੇ ਦਿਨੀਂ ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ‘ਚ ਪਰਫਾਰਮ ਕੀਤਾ । ਇਸ ਦੌਰਾਨ ਉਨ੍ਹਾਂ ਨੇ ਪੰਜਾਬੀ ਗੀਤਾਂ ਤੇ ਸਰੋਤਿਆਂ ਨੂੰ ਝੂਮਣ ਲਗਾ ਦਿੱਤਾ । ਇਸ ਤੋਂ ਇਲਾਵਾ ਆਪਣੇ ਇਸ ਸ਼ੋਅ ਦੇ ਦੌਰਾਨ ਉਨ੍ਹਾਂ ਨੇ ਹਿੰਦੀ ਗੀਤ ਵੀ ਗਾਏ । ਜਿਨ੍ਹਾਂ ਦਾ ਦਰਸ਼ਕਾਂ ਨੇ ਵੀ ਖੂਬ ਅਨੰਦ ਮਾਣਿਆ । ਰਣਜੀਤ ਬਾਵਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ‘ਬੀੜੀ ਜਲਾਈ ਲੈ’ ਅਤੇ ‘ਸਰਕੀ ਵੋ ਸਰ ਸੇ ਵੋ ਧੀਰੇ ਧੀਰੇ’ ਗਾ ਰਹੇ ਹਨ । ਦਰਸ਼ਕ ਵੀ ਉਨ੍ਹਾਂ ਦੇ ਗੀਤਾਂ ‘ਤੇ ਖੂਬ ਥਿਰਕੇ ।
_a669384f85ee8d428895446e49e403c6_1280X720.webp)
ਰਣਜੀਤ ਬਾਵਾ ਦਾ ਵਰਕ ਫ੍ਰੰਟ
ਰਣਜੀਤ ਬਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਹੀ ਕੀਤੀ ਸੀ । ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਸਰਾਹਿਆ ਗਿਆ । ਹੁਣ ਤੱਕ ਉਹ ਫ਼ਿਲਮ ‘ਤਾਰਾ ਮੀਰਾ’, ‘ਭਲਵਾਨ ਸਿੰਘ’, ‘ਹਾਈਐਂਡ ਯਾਰੀਆਂ’, ਮਿਸੇਜ਼ ਐਂਡ ਮਿਸੇਜ਼ ਚਾਰ ਸੌ ਵੀਹ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ ।ਜਲਦ ਹੀ ਉਹ ਹੋਰ ਨਵੇਂ ਪ੍ਰੋਜੈਕਟਸ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ ।