ਰਣਜੀਤ ਬਾਵਾ ਦੀ ਈਪੀ ਦਾ ਨਵਾਂ ਗੀਤ ‘ਮਰਜਾਣਿਆਂ’ ਰਿਲੀਜ਼, ਸਰੋਤਿਆਂ ਦਾ ਮਿਲ ਰਿਹਾ ਹੁੰਗਾਰਾ
ਰਣਜੀਤ ਬਾਵਾ ਦੀ ਨਵੀਂ ਈਵੀ ‘ਗ੍ਰਾਫ’ ਦੇ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਹੋ ਰਹੇ ਹਨ । ਹੁਣ ਉਨ੍ਹਾਂ ਦੀ ਈਪੀ ਦਾ ਨਵਾਂ ਗੀਤ ‘ਮਰਜਾਣਿਆ’ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਰਣਜੀਤ ਬਾਵਾ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ ।
ਰਣਜੀਤ ਬਾਵਾ (Ranjit Bawa) ਦੀ ਨਵੀਂ ਈਵੀ ‘ਗ੍ਰਾਫ’ ਦੇ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਹੋ ਰਹੇ ਹਨ । ਹੁਣ ਉਨ੍ਹਾਂ ਦੀ ਈਪੀ ਦਾ ਨਵਾਂ ਗੀਤ ‘ਮਰਜਾਣਿਆ’ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਰਣਜੀਤ ਬਾਵਾ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ । ਜਿਸ ‘ਚ ਕੁੜੀ ਗੱਭਰੂ ਨੂੰ ‘ਝਾਂਜਰਾਂ’ ਦੀ ਫਰਮਾਇਸ਼ ਕਰਦੀ ਹੋਈ ਨਜ਼ਰ ਆਉਂਦੀ ਹੈ। ਇਸ ਦੇ ਨਾਲ ਹੀ ਹੋਰ ਵੀ ਕਈ ਫਰਮਾਇਸ਼ਾਂ ਪੂਰੀਆਂ ਕਰਨ ਦੇ ਲਈ ਆਖਦੀ ਹੈ। ਇਸ ਗੀਤ ਦੇ ਬੋਲ ਬੰਟੀ ਬੈਂਸ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਦੇਸੀ ਕਰਿਊ ਦੇ ਵੱਲੋਂ । ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।

ਰਣਜੀਤ ਬਾਵਾ ਦਾ ਵਰਕ ਫਰੰਟ
ਰਣਜੀਤ ਬਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਦਾੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਗੀਤਾਂ ਤੋਂ ਇਲਾਵਾ ਰਣਜੀਤ ਬਾਵਾ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ । ਜਿਸ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਗਿਆ ਹੈ। ਭਾਵੇਂ ਉਹ ਮਿਸੇਜ਼ ਐਂਡ ਮਿਸੇਜ਼ ੪੨੦ ਹੋਵੇ ਜਾਂ ਫਿਰ ਤਾਰਾ ਮੀਰਾ ਹਰ ਫ਼ਿਲਮ ‘ਚ ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ।