ਸਤਿੰਦਰ ਸਰਤਾਜ ਦਾ ਗੀਤ ‘ਨਜ਼ਮਾਂ ਦੀ ਪਾਲਕੀ’ ਰਿਲੀਜ਼, ਕੁੜੀ ਦੇ ਦਿਲ ਦੇ ਜਜ਼ਬਾਤਾਂ ਨੂੰ ਕੀਤਾ ਗਿਆ ਪੇਸ਼
ਸਤਿੰਦਰ ਸਰਤਾਜ ਦੀ ਆਵਾਜ਼ ‘ਚ ਨਵਾਂ ਗੀਤ ‘ਨਜ਼ਮਾਂ ਦੀ ਪਾਲਕੀ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਖੁਦ ਸਤਿੰਦਰ ਸਰਤਾਜ ਨੇ ਲਿਖੇ ਹਨ ਅਤੇ ਫੀਚਰਿੰਗ ‘ਚ ਸਤਿੰਦਰ ਸਰਤਾਜ ਤੇ ਹਸਨਪ੍ਰੀਤ ਕੌਰ ਨਜ਼ਰ ਆ ਰਹੇ ਹਨ। ਇਸ ਗੀਤ ‘ਚ ਕੁੜੀ ਦੇ ਦਿਲ ਦੇ ਜਜ਼ਬਾਤਾਂ ਨੂੰ ਪੇਸ਼ ਕੀਤਾ ਗਿਆ ਹੈ।
ਸਤਿੰਦਰ ਸਰਤਾਜ ਦੀ ਆਵਾਜ਼ ‘ਚ ਨਵਾਂ ਗੀਤ ‘ਨਜ਼ਮਾਂ ਦੀ ਪਾਲਕੀ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਖੁਦ ਸਤਿੰਦਰ ਸਰਤਾਜ ਨੇ ਲਿਖੇ ਹਨ ਅਤੇ ਫੀਚਰਿੰਗ ‘ਚ ਸਤਿੰਦਰ ਸਰਤਾਜ ਤੇ ਹਸਨਪ੍ਰੀਤ ਕੌਰ ਨਜ਼ਰ ਆ ਰਹੇ ਹਨ। ਇਸ ਗੀਤ ‘ਚ ਕੁੜੀ ਦੇ ਦਿਲ ਦੇ ਜਜ਼ਬਾਤਾਂ ਨੂੰ ਪੇਸ਼ ਕੀਤਾ ਗਿਆ ਹੈ। ਜਿਸ ‘ਚ ਉਹ ਇੱਕ ਗੱਭਰੂ ਦੇ ਲਈ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦੀ ਹੋਈ ਨਜ਼ਰ ਆ ਰਹੀ ਹੈ। ਫੈਨਸ ਦੇ ਵੱਲੋਂ ਵੀ ਇਸ ਗੀਤ ਨੂੰ ਪਸੰਦ ਕੀਤਾ ਜਾ ਰਿਹਾ ਹੈ ।
_d995d660ef421570b6c17a258a0cd46d_1280X720.webp)
ਗੀਤ ਨੂੰ ਬਹੁਤ ਹੀ ਵਧੀਆ ਲੋਕੇਸ਼ਨ ‘ਤੇ ਫ਼ਿਲਮਾਇਆ ਗਿਆ ਹੈ। ਜਿਸ ‘ਚ ਪੰਜਾਬ ਦੇ ਪੇਂਡੂ ਵਿਰਸੇ ਦੀ ਝਲਕ ਵੇਖਣ ਨੂੰ ਮਿਲ ਰਹੀ ਹੈ। ਇਸ ਤੋਂ ਪਹਿਲਾਂ ਵੀ ਸਤਿੰਦਰ ਸਰਤਾਜ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ। ਜਿਨ੍ਹਾਂ ਨੂੰ ਸਰੋਤਿਆਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।

ਸਤਿੰਦਰ ਸਰਤਾਜ ਦਾ ਵਰਕ ਫ੍ਰੰਟ
ਸਤਿੰਦਰ ਸਰਤਾਜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

ਉਨ੍ਹਾਂ ਨੇ ਆਪਣੀ ਸ਼ੁਰੂਆਤ ਗਾਇਕੀ ਤੋਂ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ।