ਸ਼੍ਰੀ ਬਰਾੜ ਤੇ ਗੁਰਲੇਜ ਅਖਤਰ ਦਾ ਨਵਾਂ ਗੀਤ ‘ਤੇਰਾ ਯਾਰ ਰਕਾਨੇ-2’ ਫੈਨਸ ਨੂੰ ਆ ਰਿਹਾ ਪਸੰਦ

ਗਾਇਕ ਸ਼੍ਰੀ ਬਰਾੜ ਤੇ ਗੁਰਲੇਜ ਅਖਤਰ ਦਾ ਨਵਾਂ ਗੀਤ ‘ਤੇਰਾ ਯਾਰ ਰਕਾਨੇ-੨’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਸ਼੍ਰੀ ਬਰਾੜ ਦੇ ਵੱਲੋਂ ਲਿਖੇ ਗਏ ਹਨ ਅਤੇ ਸੰਗੀਤਬੱਧ ਵੀ ਉਨ੍ਹਾਂ ਦੇ ਵੱਲੋਂ ਕੀਤਾ ਗਿਆ ਹੈ। ਮਿਊਜ਼ਿਕ ਮੂਟੇਂਟ ਬੀਟਸ ਵੱਲੋਂ ਦਿੱਤਾ ਗਿਆ ਹੈ।

By  Shaminder Kaur Kaler May 27th 2026 10:40 AM

ਗਾਇਕ ਸ਼੍ਰੀ ਬਰਾੜ (Shree Brar) ਤੇ ਗੁਰਲੇਜ ਅਖਤਰ (Gurlej Akhtar) ਦਾ ਨਵਾਂ ਗੀਤ ‘ਤੇਰਾ ਯਾਰ ਰਕਾਨੇ-੨’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਸ਼੍ਰੀ ਬਰਾੜ ਦੇ ਵੱਲੋਂ ਲਿਖੇ ਗਏ ਹਨ ਅਤੇ ਸੰਗੀਤਬੱਧ ਵੀ ਉਨ੍ਹਾਂ ਦੇ ਵੱਲੋਂ ਕੀਤਾ ਗਿਆ ਹੈ। ਮਿਊਜ਼ਿਕ ਮੂਟੇਂਟ ਬੀਟਸ ਵੱਲੋਂ ਦਿੱਤਾ ਗਿਆ ਹੈ। ਫੀਚਰਿੰਗ ‘ਚ ਸ਼੍ਰੀ ਬਰਾੜ ਤੋਂ ਇਲਾਵਾ ਹੋਰ ਕਈ ਕਲਾਕਾਰ ਵੀ ਨਜ਼ਰ ਆ ਰਹੇ ਹਨ। ਗੀਤ ‘ਚ ਇੱਕ ਵੈਲੀ ਨੂੰ ਵਿਖਾਇਆ ਗਿਆ ਹੈ। ਜਿਸ ਦੇ ਨਾਲ ਕੋਈ ਵੀ ਅੜਦਾ ਹੈ ਤਾਂ ਉਹ ਉਸ ਨੂੰ ਸਬਕ ਸਿਖਾ ਦਿੰਦਾ ਹੈ।


ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸ਼੍ਰੀ ਬਰਾੜ ਨੇ ਕਈ ਹਿੱਟ ਗੀਤ ਲਿਖੇ ਅਤੇ ਗਾਏ ਹਨ ।ਜਿਸ ‘ਚ ਧੀਆਂ, ਕਿਸਾਨ ਐਂਥਮ, ਰੁੱਸੀ ਨਾ ਮਨਾ ਲੈਣਾ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਦਿੱਤੇ ਹਨ।


ਉਨ੍ਹਾਂ ਦੇ ਲਿਖੇ ਗੀਤ ਕਈ ਵੱਡੇ ਗਾਇਕਾਂ ਨੇ ਗਾਏ ਹਨ ਅਤੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ਅਤੇ ਸ਼੍ਰੀ ਬਰਾੜ ਨੂੰ ਉਮੀਦ ਹੈ ਕਿ ਉਨ੍ਹਾਂ ਦੇ ਹੋਰਨਾਂ ਗੀਤਾਂ ਵਾਂਗ ਇਹ ਗੀਤ ਵੀ ਸਰੋਤਿਆਂ ਨੂੰ ਪਸੰਦ ਆਏਗਾ । 

ਗੁਰਲੇਜ ਅਖਤਰ ਦਾ ਵਰਕ ਫ੍ਰੰਟ 

ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਾਇਦ ਹੀ ਕੋਈ ਗਾਇਕ ਹੋਵੇਗਾ । ਜਿਸ ਦੇ ਨਾਲ ਉਨ੍ਹਾਂ ਨੇ ਗੀਤ ਨਾ ਗਾਏ ਹੋਣ । ਉਨ੍ਹਾਂ ਦਾ ਹਰ ਗੀਤ ਹਿੱਟ ਸਾਬਿਤ ਹੁੰਦਾ ਹੈ। ਪਿਛਲੇ ਕਈ ਸਾਲਾਂ ਤੋਂ ਗੁਰਲੇਜ਼ ਅਖਤਰ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਬਹੁਤ ਛੋਟੀ ਜਿਹੀ ਉਮਰ ‘ਚ ਹੀ ਗਾਉਣਾ ਸ਼ੁਰੂ ਕਰ ਦਿੱਤਾ ਸੀ। 

Related Post

ਅਣਖਾਂ, ਇੱਜਤਾਂ ਨੂੰ ਦਰਸਾਉਂਦਾ ਰਣਜੀਤ ਬਾਵਾ ਦਾ ਨਵਾਂ ਗੀਤ ‘ਦਿਲਾਂ ਦੇ ਰਾਜੇ’ ਰਿਲੀਜ਼
ਸਮਾਜ ਦੇ ਭ੍ਰਿਸ਼ਟ ਲੋਕਾਂ ਦਾ ਚਿਹਰਾ ਬੇਨਕਾਬ ਕਰਦਾ ਤੇ ਅਣਖਾਂ ਦੀ ਗੱਲ ਕਰਦਾ, ਕਰਮਜੀਤ ਅਨਮੋਲ ਦੀ ਬੁਲੰਦ ਆਵਾਜ਼ ‘ਚ ‘ਦੁੱਲਾ’ ਗੀਤ ਰਿਲੀਜ਼
ਅਮਰਿੰਦਰ ਗਿੱਲ ਤੇ ਜਸਮੀਨ ਅਖਤਰ ਦਾ ਗੀਤ ‘ਕੌਫੀ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ
ਫ਼ਿਲਮ ‘ਦਸਤਾਰ’ ਦਾ ਗੀਤ ‘ਖੰਡੇ ਦੀ ਧਾਰ’ ਹਿੰਮਤ ਸੰਧੂ ਦੀ ਆਵਾਜ਼ ‘ਚ ਰਿਲੀਜ਼, ਦਸਤਾਰ ਲਈ ਕੀਤੀਆਂ ਕੁਰਬਾਨੀਆਂ ਨੂੰ ਕੀਤਾ ਯਾਦ
ਗਾਇਕ ਵਰਿੰਦਰ ਬਰਾੜ ਦੀ ਨਵੀਂ ਐਲਬਮ ‘ਮਕੈਨਿਕ’ ਚਰਚਾ ‘ਚ, ਦਿਲਜੀਤ ਦੋਸਾਂਝ, ਕਰਣ ਔਜਲਾ, ਹਨੀ ਸਿੰਘ ਦੇ ਨਾਂਅ ਦਾ ਦਿੱਤਾ ਹਵਾਲਾ, ਫੈਨਸ ‘ਚ ਬਹਿਸ ਦਾ ਬਣਿਆ ਵਿਸ਼ਾ
ਬੱਬੂ ਮਾਨ ਦੀ ਆਵਾਜ਼ ‘ਚ ਨਵਾਂ ਗੀਤ ‘ਕੌਣ ਲੰਘਿਆ’ ਰਿਲੀਜ਼, ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਦਾ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ

© Copyright Galactic Television & Communications Pvt. Ltd. 2026. All rights reserved.