ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਬਰੋਟਾ’ ਦਾ ਟੀਜ਼ਰ ਰਿਲੀਜ਼, ਕੁਝ ਹੀ ਘੰਟਿਆਂ ‘ਚ ਲੱਖਾਂ ਲੋਕਾਂ ਨੇ ਵੇਖਿਆ

ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਬਰੋਟਾ’ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਖੁਦ ਸਿੱਧੂ ਮੂਸੇਵਾਲਾ ਦੇ ਲਿਖੇ ਹੋਏ ਹਨ ਅਤੇ ਡੈਂਸ ਦੇ ਵੱਲੋਂ ਇਸ ਗੀਤ ਦਾ ਮਿਊਜ਼ਿਕ ਤਿਆਰ ਕੀਤਾ ਗਿਆ ਹੈ।ਗੀਤ ਦਾ ਵੀਡੀਓ ਟਰੂ ਮੇਕਰਸ ਦੇ ਵੱਲੋਂ ਤਿਆਰ ਕੀਤਾ ਗਿਆ ਹੈ।

By  Shaminder Kaur Kaler November 27th 2025 04:12 PM

ਸਿੱਧੂ ਮੂਸੇਵਾਲਾ (Sidhu Moose wala) ਦੇ ਨਵੇਂ ਗੀਤ ‘ਬਰੋਟਾ’ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਖੁਦ ਸਿੱਧੂ ਮੂਸੇਵਾਲਾ ਦੇ ਲਿਖੇ ਹੋਏ ਹਨ ਅਤੇ ਡੈਂਸ ਦੇ ਵੱਲੋਂ ਇਸ ਗੀਤ ਦਾ ਮਿਊਜ਼ਿਕ ਤਿਆਰ ਕੀਤਾ ਗਿਆ ਹੈ।ਗੀਤ ਦਾ ਵੀਡੀਓ ਟਰੂ ਮੇਕਰਸ ਦੇ ਵੱਲੋਂ ਤਿਆਰ ਕੀਤਾ ਗਿਆ ਹੈ। ਕੁਝ ਹੀ ਘੰਟੇ ਪਹਿਲਾਂ ਰਿਲੀਜ਼ ਹੋਏ ਇਸ ਟੀਜ਼ਰ ਨੂੰ ਫੈਨਸ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਆਪਣੇ ਪਸੰਦੀਦਾ ਗਾਇਕ ਨੂੰ ਯਾਦ ਕਰਕੇ ਭਾਵੁਕ ਹੋ ਰਹੇ ਹਨ।ਫੈਨਸ ਦੇ ਨਾਲ ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਇਸ ਟੀਜ਼ਰ ਤੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ, ਜਦੋਂਕਿ ਕਈਆਂ ਨੇ ਕਮੈਂਟ ਵੀ ਕੀਤੇ ਹਨ।


ਮੌਤ ਤੋਂ ਬਾਅਦ ਵੀ ਛਾਇਆ ਗਾਇਕ 

ਮੌਤ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਦੁਨੀਆ ਤੇ ਛਾਇਆ ਹੋਇਆ ਹੈ। ਮੌਤ ਤੋਂ ਬਾਅਦ ਹੁਣ ਤੱਕ ਉਸ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ਅਤੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ। ਹੁਣ ਇਸ ਗੀਤ ਦੇ ਟੀਜ਼ਰ ਨੂੰ ਸਰੋਤਿਆਂ ਦਾ ਰੱਜਵਾਂ ਪਿਆਰ ਮਿਲ ਰਿਹਾ ਹੈ।

ਸਿੱਧੂ ਮੂਸੇਵਾਲਾ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਆਪਣੇ ਆਪ ਨੂੰ ਸਥਾਪਿਤ ਹੀ ਨਹੀਂ ਕੀਤਾ, ਬਲਕਿ ਦੇਸ਼ ਦੁਨੀਆ ‘ਚ ਅਜਿਹੀ ਥਾਂ ਸਰੋਤਿਆਂ ਦੇ ਦਿਲਾਂ ‘ਚ ਬਣਾ ਲਈ ਸੀ, ਜਿਸ ਨੂੰ ਬਨਾਉਣ ਦੇ ਲਈ ਕਈ ਵਾਰ ਕਲਾਕਾਰ ਨੂੰ ਸਾਰੀ ਉਮਰ ਲੱਗ ਜਾਂਦੀ ਹੈ।ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੁਝ ਸਮਾਂ ਪਹਿਲਾਂ ਕਿਹਾ ਸੀ ਕਿ ਉਹ ਆਪਣੇ ਪੁੱਤਰ ਨੂੰ ਜਿਉਂਦਾ ਰੱਖਣ ਦੇ ਲਈ ਛੇ-ਛੇ ਮਹੀਨੇ ਬਾਅਦ ਗੀਤ ਕੱਢਦੇ ਰਹਿਣਗੇ।


© Copyright Galactic Television & Communications Pvt. Ltd. 2026. All rights reserved.