ਸੁਨੰਦਾ ਸ਼ਰਮਾ ਦੇ ਗੀਤ ‘ਜੋਗੀ’ ਨੂੰ ਸਰੋਤਿਆਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ

ਸੁਨੰਦਾ ਸ਼ਰਮਾ ਦੀ ਆਵਾਜ਼ ‘ਚ ‘ਜੋਗੀ’ ਗੀਤ ਬੀਤੇ ਦਿਨੀਂ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਸ ਗੀਤ ‘ਚ ਮੇਲ ਲੀਡ ਦੇ ਤੌਰ ‘ਤੇ ਮਨਦੀਪ ਗੁੱਜਰ ਨਜ਼ਰ ਆ ਰਹੇ ਹਨ । ਇਸ ਗੀਤ ਨੂੰ ਫੈਨਸ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਗੀਤ ਦੀ ਕਾਮਯਾਬੀ ਨੂੰ ਲੈ ਕੇ ਗਾਇਕਾ ਸੁਨੰਦਾ ਖੁਦ ਵੀ ਬਹੁਤ ਜ਼ਿਆਦਾ ਐਕਸਾਈਟਡ ਹੈ ਅਤੇ ਫੈਨਸ ਵੀ ਇਸ ‘ਤੇ ਖੂਬ ਰੀਲਾਂ ਬਣਾ ਰਹੇ ਹਨ ।

By  Shaminder Kaur Kaler June 9th 2026 04:11 PM

ਸੁਨੰਦਾ ਸ਼ਰਮਾ ਦੀ ਆਵਾਜ਼ ‘ਚ ‘ਜੋਗੀ’ ਗੀਤ ਬੀਤੇ ਦਿਨੀਂ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਸ ਗੀਤ ‘ਚ ਮੇਲ ਲੀਡ ਦੇ ਤੌਰ ‘ਤੇ ਮਨਦੀਪ ਗੁੱਜਰ ਨਜ਼ਰ ਆ ਰਹੇ ਹਨ । ਇਸ ਗੀਤ ਨੂੰ ਫੈਨਸ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।


ਗੀਤ ਦੀ ਕਾਮਯਾਬੀ ਨੂੰ ਲੈ ਕੇ ਗਾਇਕਾ ਸੁਨੰਦਾ ਖੁਦ ਵੀ ਬਹੁਤ ਜ਼ਿਆਦਾ ਐਕਸਾਈਟਡ ਹੈ ਅਤੇ ਫੈਨਸ ਵੀ ਇਸ ‘ਤੇ ਖੂਬ ਰੀਲਾਂ ਬਣਾ ਰਹੇ ਹਨ । ਸੁਨੰਦਾ ਸ਼ਰਮਾ ਦਾ ਇਹ ਗੀਤ ਹਰ ਕਿਸੇ ਦੀ ਪਸੰਦ ਬਣਿਆ ਹੋਇਆ ਹੈ ਅਤੇ ਗਾਇਕਾ ਨੇ ਖੁਦ ਵੀ ਵੀਡੀਓ ਸਾਂਝਾ ਕਰਦੇ ਹੋਏ ਫੈਨਸ ਦਾ ਸ਼ੁਕਰੀਆ ਅਦਾ ਕੀਤਾ ਸੀ ਕਿ ਉਸ ਨੂੰ ਸਰੋਤੇ ਏਨਾਂ ਪਿਆਰ ਦਿੰਦੇ ਹਨ। 


ਸੁਨੰਦਾ ਸ਼ਰਮਾ ਦਾ ਵਰਕ ਫ੍ਰੰਟ 

ਸੁਨੰਦਾ ਸ਼ਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਦਾ ਇੱਕ ਗਾਉਂਦੇ ਹੋਏ ਵੀਡੀਓ ਵਾਇਰਲ ਹੋਇਆ ਸੀ । ਇਸੇ ਵੀਡੀਓ ਨੇ ਰਾਤੋ ਰਾਤ ਉਨ੍ਹਾਂ ਨੂੰ ਸਟਾਰ ਬਣਾ ਦਿੱਤਾ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਐਂਟਰੀ ਕੀਤੀ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ । ਗੀਤਾਂ ਦੇ ਨਾਲ-ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ। 

© Copyright Galactic Television & Communications Pvt. Ltd. 2026. All rights reserved.