ਮਨੋਰੰਜਨ ਜਗਤ ਤੋਂ ਇੱਕ ਹੋਰ ਮੰਦਭਾਗੀ ਖ਼ਬਰ, ਮਸ਼ਹੂਰ ਸਾਊਥ ਅਦਾਕਾਰ ਦਾ ਹੋਇਆ ਦਿਹਾਂਤ

ਮਨੋਰੰਜਨ ਜਗਤ ਤੋਂ ਇੱਕ ਤੋਂ ਬਾਅਦ ਇੱਕ ਬੁਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਪੰਜਾਬੀ ਇੰਡਸਟਰੀ ‘ਚ ਇੱਕ ਤੋਂ ਬਾਅਦ ਇੱਕ ਕਲਾਕਾਰਾਂ ਦੀਆਂ ਮੌਤਾਂ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਸਾਊਥ ਇੰਡਸਟਰੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।

By  Shaminder Kaur Kaler October 15th 2025 12:00 PM -- Updated: October 15th 2025 12:04 PM

ਮੌਤ ਕਦੋਂ ਕਿੱਥੇ ਅਤੇ ਕਿਸ ਦਿਨ ਆਉਣੀ ਹੈ ਇਹ ਸਭ ਪਹਿਲਾਂ ਤੋਂ ਹੀ ਤੈਅ ਹੈ। ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ । ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਇੱਕ ਤੋਂ ਬਾਅਦ ਇੱਕ ਮੰਦਭਾਗੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ।ਪਹਿਲਾਂ ਅਦਾਕਾਰ ਜਸਵਿੰਦਰ ਭੱਲਾ, ਰਾਜਵੀਰ ਜਵੰਦਾ, ਵਰਿੰਦਰ ਘੁੰਮਣ ਤੇ ਲੋਕ ਗਾਇਕ ਗੁਰਮੀਤ ਮਾਨ ਦੀ ਮੌਤ ਨੇ ਪੂਰੀ ਇੰਡਸਟਰੀ ਨੂੰ ਝੰਜੋੜ ਦਿੱਤਾ ਹੈ। ਹੁਣ ਸਾਊਥ ਇੰਡਸਟਰੀ ਤੋਂ ਬਹੁਤ ਹੀ ਬੁਰੀ ਖ਼ਬਰ ਸਾਹਮਣੇ ਆਈ ਹੈ। ਹੁਣ ਮਸ਼ਹੂਰ ਸਾਊਥ ਅਦਾਕਾਰ ਰਾਜੂ ਤਾਲੀਕੋਟੇ (Raju Talikote )ਦਾ ਬਾਹਠ ਸਾਲਾਂ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਦੇ ਕਾਰਨ ਹੋਇਆ ਹੈ। ਉਨ੍ਹਾਂ ਨੂੰ ਮੋਢੇ ਦੇ ਦਰਦ ਤੋਂ ਬਾਅਦ ਸਾਹ ਲੈਣ ‘ਚ ਤਕਲੀਫ ਮਹਿਸੂਸ ਹੋਈ । ਜਿਸ ਤੋਂ ਬਾਅਦ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ ।


ਉਡੂਪੀ ‘ਚ ਸ਼ੂਟਿੰਗ ਕਰਨ ਆਏ ਸਨ ਰਾਜੂ ਤਾਲੀਕੋਟੇ 

ਕੰਨੜ ਅਦਾਕਾਰ ਰਾਜੂ ਤਾਲੀਕੋਟੇ ਆਪਣੀ ਫ਼ਿਲਮ ਦੀ ਸ਼ੂਟਿੰਗ ਦੇ ਲਈ ਉਡੂਪੀ ਪਹੁੰਚੇ ਸਨ । ਸ਼ੂਟਿੰਗ ਦੇ ਦੌਰਾਨ ਹੀ ਉਨ੍ਹਾਂ ਨੂੰ ਸਾਹ ਲੈਣ ‘ਚ ਤਕਲੀਫ਼ ਮਹਿਸੂਸ ਹੋਈ ਸੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ।ਡਾਕਟਰਾਂ ਮੁਤਾਬਕ ਉਨ੍ਹਾਂ ਨੂੰ ਪਹਿਲਾਂ ਵੀ ਦਿਲ ਦਾ ਦੌਰਾ ਪਿਆ ਸੀ ਅਤੇ ਇਸ ਵਾਰ ਇਹ ਦੌਰਾ ਉਨ੍ਹਾਂ ਦੇ ਲਈ ਘਾਤਕ ਸਾਬਿਤ ਹੋਇਆ।ਉਨ੍ਹਾਂ ਦੇ ਦਿਹਾਂਤ ਕਾਰਨ ਟੀਮ ਵੀ ਸਦਮੇ ‘ਚ ਹੈ ਅਤੇ ਉਨ੍ਹਾਂ ਨੂੰ ਇਹ ਵਿਸ਼ਵਾਸ਼ ਨਹੀਂ ਹੋ ਰਿਹਾ ਕਿ ਜਿਸ ਅਦਾਕਾਰ ਦੇ ਨਾਲ ਉਹ ਕੁਝ ਘੰਟੇ ਪਹਿਲਾਂ ਕੰਮ ਕਰ ਰਹੇ ਸਨ, ਉਹ ਉਨ੍ਹਾਂ ਦਰਮਿਆਨ ਨਹੀਂ ਰਿਹਾ। ਰਾਜੂ ਤਾਲੀਕੋਟੇ ਨੇ 2009 ‘ਚ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। 

© Copyright Galactic Television & Communications Pvt. Ltd. 2026. All rights reserved.