ਮਨੋਰੰਜਨ ਜਗਤ ਤੋਂ ਦੁਖਦ ਖ਼ਬਰ, ਮਸ਼ਹੂਰ ਕਲਾਕਾਰ ਦਿਲੀਪ ਰਾਜ ਦੀ ਹਾਰਟ ਅਟੈਕ ਕਾਰਨ ਮੌਤ

ਮਨੋਰੰਜਨ ਜਗਤ ਤੋਂ ਇੱਕ ਤੋਂ ਬਾਅਦ ਇੱਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਊਥ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਦਾ ਦਿਹਾਂਤ ਹੋ ਗਿਆ ਹੈ। ਕੰਨੜ ਸਿਨੇਮਾ ਦੇ ਮਸ਼ਹੂਰ ਅਦਾਕਾਰ ਤੇ ਨਿਰਮਾਤਾ ਦਿਲੀਪ ਰਾਜ ਦਾ ਤੇਰਾਂ ਮਈ ਨੂੰ ਦਿਹਾਂਤ ਹੋ ਗਿਆ ਹੈ।ਦੱਸਿਆ ਜਾ ਰਿਹਾ ਹੈ ਦਿਲਲੀਪ ਰਾਜ ਨੂੰ ਦਿਲ ਦਾ ਦੌਰਾ ਪਿਆ ਹੈ।

By  Shaminder Kaur Kaler May 13th 2026 03:05 PM -- Updated: May 13th 2026 03:31 PM

ਮਨੋਰੰਜਨ ਜਗਤ ਤੋਂ ਇੱਕ ਤੋਂ ਬਾਅਦ ਇੱਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਊਥ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਦਾ ਦਿਹਾਂਤ ਹੋ ਗਿਆ ਹੈ। ਕੰਨੜ ਸਿਨੇਮਾ ਦੇ ਮਸ਼ਹੂਰ ਅਦਾਕਾਰ ਤੇ ਨਿਰਮਾਤਾ ਦਿਲੀਪ ਰਾਜ (Dilip Raj) ਦਾ ਤੇਰਾਂ ਮਈ ਨੂੰ ਦਿਹਾਂਤ ਹੋ ਗਿਆ ਹੈ।ਦੱਸਿਆ ਜਾ ਰਿਹਾ ਹੈ ਦਿਲਲੀਪ ਰਾਜ ਨੂੰ ਦਿਲ ਦਾ ਦੌਰਾ ਪਿਆ ਹੈ।

ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਅਦਾਕਾਰ ਨੇ ਦਮ ਤੋੜ ਦਿੱਤਾ । ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ ਹੈ ਅਤੇ ਹਰ ਕੋਈ ਉਨ੍ਹਾਂ ਦੇ ਦਿਹਾਂਤ ‘ਤੇ ਸੋਗ ਜਤਾ ਰਿਹਾ ਹੈ।

ਖ਼ਬਰਾਂ ਮੁਤਾਬਕ ਅਦਾਕਾਰ ਕੁਝ ਦਿਨ ਪਹਿਲਾਂ ਗੋਆ ਗਿਆ ਸੀ, ਜਿੱਥੇ ਉਨ੍ਹਾਂ ਨੂੰ ਛਾਤੀ ‘ਚ ਦਰਦ ਹੋਣ ਲੱਗ ਪਿਆ ਅਤੇ ਉਹ ਵਾਪਸ ਚੈਕਅੱਪ ਦੇ ਲਈ ਬੈਂਗਲੁਰੂ ਜਾਣ ਵਾਲੇ ਸਨ, ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਕਾਰਨ ਕੰਨੜ ਸਿਨੇਮਾ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਅਦਾਕਾਰ ਆਪਣੇ ਪਿੱਛੇ ਦੋ ਬੱਚੇ ਛੱਡ ਗਿਆ ਹੈ। ਅਦਾਕਾਰ ਦੀ ਬੇਵਕਤੀ ਮੌਤ ਦੇ ਕਾਰਨ ਉਨ੍ਹਾਂ ਦਾ ਪਰਿਵਾਰ ਬੁਰੀ ਤਰ੍ਹਾਂ ਟੁੱਟ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੇ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। 


© Copyright Galactic Television & Communications Pvt. Ltd. 2026. All rights reserved.