ਮਲਿਆਲਮ ਅਦਾਕਾਰ ਮੋਹਨ ਲਾਲ ਦੀ ਮਾਂ ਦਾ ਦਿਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

ਮਨੋਰੰਜਨ ਜਗਤ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਮਲਿਆਲਮ ਅਦਾਕਾਰ ਮੋਹਨ ਲਾਲ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ।ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਸਿਹਤ ਸਬੰਧੀ ਬਿਮਾਰੀਆਂ ਦੇ ਨਾਲ ਜੂਝ ਰਹੇ ਸਨ ।

By  Shaminder Kaur Kaler December 31st 2025 01:00 PM

ਮਨੋਰੰਜਨ ਜਗਤ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਮਲਿਆਲਮ ਅਦਾਕਾਰ ਮੋਹਨ ਲਾਲ (Mohan Lal) ਦੀ ਮਾਂ ਦਾ ਦਿਹਾਂਤ ( Mother Death) ਹੋ ਗਿਆ ਹੈ।ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਸਿਹਤ ਸਬੰਧੀ ਬਿਮਾਰੀਆਂ ਦੇ ਨਾਲ ਜੂਝ ਰਹੇ ਸਨ ।ਉਹ ਨੱਬੇ ਸਾਲ ਦੇ ਸਨ ਅਤੇ ਅਦਾਕਾਰ ਮੋਹਨ ਲਾਲ ਦੇ ਘਰ ‘ਚ ਹੀ ਉਨ੍ਹਾਂ ਦੇ ਨਾਲ ਹੀ ਰਹਿੰਦੇ ਸਨ।


ਮੋਹਨ ਲਾਲ ਦੇ ਪਿਤਾ ਵਿਸ਼ਵਨਾਥਨ ਨਾਇਰ ਦਾ 2005 ‘ਚ ਦਿਹਾਂਤ ਹੋ ਗਿਆ ਸੀ । ਇਸ ਤੋਂ ਪਹਿਲਾਂ ਉਨ੍ਹਾਂ ਦੇ ਵੱਡੇ ਭਰਾ ਪਿਆਰੀ ਲਾਲ ਦਾ ਵੀ 2000 ‘ਚ ਦਿਹਾਂਤ ਹੋ ਗਿਆ ਸੀ ।ਮੋਹਨ ਲਾਲ ਦੀ ਜ਼ਿੰਦਗੀ ‘ਚ ਉਨ੍ਹਾਂ ਦੀ ਮਾਂ ਦਾ ਵੱਡਾ ਰੋਲ ਰਿਹਾ ਹੈ ਅਤੇ ਉਨ੍ਹਾਂ ਦੀ ਪ੍ਰੋਫੈਸ਼ਨਲ ਲਾਈਫ ‘ਚ ਵੀ ਉਨ੍ਹਾਂ ਦੀ ਮਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਸੀ। 

ਮੋਹਨ ਲਾਲ ਦੀ ਮਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਦੇ ਲਈ ਰੱਖਿਆ ਜਾਵੇਗਾ ਅਤੇ ਇਸ ਤੋਂ ਬਾਅਦ ਅੱਜ ਯਾਨੀ ਕਿ ੩੧ ਦਸੰਬਰ ਨੂੰ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ । ਦੱਸ ਦਈਏ ਕਿ ਮੋਹਨ ਲਾਲ ਸੰਥਾ ਕੁਮਾਰੀ ਅਤੇ ਵਿਸ਼ਵਨਾਥਨ ਨਾਇਰ ਦੇ ਦੋ ਬੱਚਿਆਂ ਚੋਂ ਸਭ ਤੋਂ ਛੋਟਾ ਹੈ।ਕੋਚੀ ‘ਚ ਮੋਹਨ ਲਾਲ ਦੀ ਮਾਂ ਦਾ ਅੰਤਿਮ ਸਸਕਾਰ ਕੀਤੇ ਜਾਣ ਦੀ ਉਮੀਦ ਹੈ। ਜਿਸ ‘ਚ ਵੱਡੀ ਗਿਣਤੀ ‘ਚ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। 

© Copyright Galactic Television & Communications Pvt. Ltd. 2026. All rights reserved.