ਮਨੋਰੰਜਨ ਜਗਤ ਤੋਂ ਦੁੱਖਦਾਇਕ ਖ਼ਬਰ, ਮਸ਼ਹੂਰ ਅਦਾਕਾਰ ਕਲਿਆਣ ਚੈਟਰਜੀ ਦਾ ਦਿਹਾਂਤ
ਮਨੋਰੰਜਨ ਜਗਤ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।ਮਨੋਰੰਜਨ ਜਗਤ ਦੇ ਮਸ਼ਹੂਰ ਅਦਾਕਾਰ ਕਲਿਆਣ ਚੈਟਰਜੀ ਦਾ ਦਿਹਾਂਤ ਹੋ ਗਿਆ।ਉਹ 81ਸਾਲ ਦੇ ਸਨ ।ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਇੰਡਸਟਰੀ ‘ਚ ਸੋਗ ਦੀ ਲਹਿਰ ਹੈ।
ਮਨੋਰੰਜਨ ਜਗਤ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।ਮਨੋਰੰਜਨ ਜਗਤ ਦੇ ਮਸ਼ਹੂਰ ਅਦਾਕਾਰ ਕਲਿਆਣ ਚੈਟਰਜੀ ( Kalyan Chatterjee)ਦਾ ਦਿਹਾਂਤ ਹੋ ਗਿਆ।ਉਹ 81ਸਾਲ ਦੇ ਸਨ ।ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਇੰਡਸਟਰੀ ‘ਚ ਸੋਗ ਦੀ ਲਹਿਰ ਹੈ।ਅਦਾਕਾਰ ਟਾਈਫਾਈਡ ਬੁਖਾਰ ਦੇ ਨਾਲ ਪੀੜਤ ਸਨ । ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ।ਬੀਤੀ ਦੇਰ ਰਾਤ ਉਨ੍ਹਾਂ ਨੇ ਆਖਰੀ ਸਾਹ ਲਏ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ‘ਅਪੋਨਜੋਨ’ ਦੇ ਨਾਲ ਕੀਤੀ ਸੀ ਅਤੇ ਚਾਰ ਸੌ ਤੋਂ ਵੱਧ ਫ਼ਿਲਮਾਂ ‘ਚ ਕੰਮ ਕੀਤਾ ਸੀ।

ਬੰਗਾਲੀ ਫ਼ਿਲਮਾਂ ‘ਚ ਕੀਤਾ ਸੀ ਕੰਮ
ਕਲਿਆਣ ਚੈਟਰਜੀ ਨੇ ਬੰਗਾਲੀ ਫ਼ਿਲਮਾਂ ‘ਚ ਕੰਮ ਕੀਤਾ ਸੀ । ਇਸ ਤੋਂ ਇਲਾਵਾ ਉਨ੍ਹਾਂ ਨੇ ਹਿੰਦੀ ਸਿਨੇਮਾ ‘ਚ ਵੀ ਕਈ ਕੰਮ ਕੀਤਾ ਸੀ । ਜਿਸ ‘ਚ ਸੁਜੋਏ ਘੋਸ਼ ਦੀ ਫ਼ਿਲਮ ਸ਼ਾਮਿਲ ਹੈ।। ਉਹ ਸਿਰਫ਼ ਫ਼ਿਲਮਾਂ ‘ਚ ਹੀ ਨਜ਼ਰ ਨਹੀਂ ਆਏ । ਕਈ ਵੈੱਬ ਸੀਰੀਜ਼ ‘ਚ ਵੀ ਉਨ੍ਹਾਂ ਨੇ ਕੰਮ ਕੀਤਾ ਸੀ । ਉਨ੍ਹਾਂ ਦੇ ਦਿਹਾਂਤ ਤੇ ਬੰਗਾਲੀ ਫ਼ਿਲਮ ਅਦਾਕਾਰਾਂ ਦੇ ਨਾਲ-ਨਾਲ ਬਾਲੀਵੁੱਡ ਦੇ ਕਈ ਅਦਾਕਾਰਾਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ