ਅਦਾਕਾਰ ਧਰਮਿੰਦਰ ਦੀ ਸਿਹਤ ਵਿਗੜੀ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ
ਅਦਾਕਾਰ ਧਰਮਿੰਦਰ ਦੀ ਸਿਹਤ ਖਰਾਬ ਹੋ ਗਈ ਹੈ।ਜਿਸ ਦੇ ਚੱਲਦੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਧਰਮਿੰਦਰ ਨੂੰ ਰੁਟੀਨ ਚੈਕਅੱਪ ਦੇ ਲਈ ਹਸਪਤਾਲ ਲਿਜਾਇਆ ਗਿਆ ਹੈ।
ਅਦਾਕਾਰ ਧਰਮਿੰਦਰ (Dharmendra Deol) ਦੀ ਸਿਹਤ ਖਰਾਬ ਹੋ ਗਈ ਹੈ।ਜਿਸ ਦੇ ਚੱਲਦੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਧਰਮਿੰਦਰ ਨੂੰ ਰੁਟੀਨ ਚੈਕਅੱਪ ਦੇ ਲਈ ਹਸਪਤਾਲ ਲਿਜਾਇਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਪ੍ਰੈਲ ‘ਚ ਅਦਾਕਾਰ ਦੀ ਅੱਖ ਦੀ ਸਰਜਰੀ ਹੋਈ ਸੀ । ਧਰਮਿੰਦਰ ਉਮਰ ਨਾਲ ਸਬੰਧਤ ਸਿਹਤ ਪ੍ਰੇਸ਼ਾਨੀਆਂ ਦੇ ਨਾਲ ਜੂਝ ਰਹੇ ਹਨ । ਹਾਲਾਂਕਿ ਪਰਿਵਾਰ ਦੇ ਵੱਲੋਂ ਉਨ੍ਹਾਂ ਨੂੰ ਹਸਪਤਾਲ ‘ਚ ਲਿਜਾਏ ਜਾਣ ਸਬੰਧੀ ਕੋਈ ਅਧਿਕਾਰਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

ਧਰਮਿੰਦਰ ਦੀ ਫ਼ਿਲਮ ਦਾ ਟ੍ਰੇਲਰ ਰਿਲੀਜ਼
ਅਦਾਕਾਰ ਧਰਮਿੰਦਰ ਦੀ ਫ਼ਿਲਮ ਦਾ ਹਾਲ ਹੀ ‘ਚ ਟ੍ਰੇਲਰ ਰਿਲੀਜ਼ ਹੋਇਆ ਹੈ । ਜਿਸ ਨੂੰ ਬੀਤੇ ਦਿਨ ਸੰਨੀ ਦਿਓਲ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਸੀ।ਇੱਕੀਸ ਟਾਈਟਲ ਹੇਠ ਰਿਲੀਜ਼ ਹੋਏ ਇਸ ਟ੍ਰੇਲਰ ਨੂੰ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਗਿਆ ਸੀ ਅਤੇ ਸੰਨੀ ਦਿਓਲ ਨੇ ਵੀ ਆਪਣੇ ਪਿਤਾ ਦੇ ਟ੍ਰੇਲਰ ਦੀ ਤਾਰੀਫ ਕੀਤੀ ਹੈ । ਦੱਸ ਦਈਏ ਕਿ ਉਮਰ ਦੇ ਇਸ ਪੜਾਅ ‘ਚ ਵੀ ਧਰਮਿੰਦਰ ਪੂਰੇ ਸਰਗਰਮ ਹਨ । ਉਹ ਆਪਣਾ ਜ਼ਿਆਦਾਤਰ ਸਮਾਂ ਆਪਣੇ ਫਾਰਮ ਹਾਊਸ ‘ਤੇ ਬਿਤਾਉਂਦੇ ਹੋਏ ਨਜ਼ਰ ਆਉਂਦੇ ਹਨ । ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।
ਸਾਹਨੇਵਾਲ ਨਾਲ ਹੈ ਸਬੰਧ
ਅਦਾਕਾਰ ਧਰਮਿੰਦਰ ਦਾ ਜੱਦੀ ਘਰ ਸਾਹਨੇਵਾਲ ‘ਚ ਹੈ। ਜਿਸ ਦੇ ਨਾਲ ਉਨ੍ਹਾਂ ਨੂੰ ਬੜਾ ਲਗਾਅ ਹੈ ਅਤੇ ਇਹ ਘਰ ਹਾਲੇ ਵੀ ਮੌਜੂਦ ਹੈ।