ਅਦਾਕਾਰਾ ਗੁਰਲੀਨ ਚੋਪੜਾ ਦਾ ਸਹੁਰੇ ਘਰ ‘ਚ ਹੋਇਆ ਸ਼ਾਨਦਾਰ ਸੁਆਗਤ, ਸੱਸ ਨੇ ਹੱਥੀਂ ਖੁਆਈਆਂ ਗਰਾਹੀਆਂ
ਅਦਾਕਾਰਾ ਗੁਰਲੀਨ ਚੋਪੜਾ ਵਿਆਹ ਦੇ ਬੰਧਨ ‘ਚ ਬੱਝ ਚੁੱਕੀ ਹੈ। ਜਿਸ ਤੋਂ ਬਾਅਦ ਉਹ ਪਤੀ ਦੇ ਨਾਲ ਲਗਾਤਾਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰ ਰਹੀ ਹੈ। ਹੁਣ ਉਸ ਨੇ ਆਪਣੇ ਸਹੁਰੇ ਘਰ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿੱਥੇ ਪਹੁੰਚਣ ਤੋਂ ਬਾਅਦ ਗੁਰਲੀਨ ਦਾ ਭਰਵਾਂ ਸੁਆਗਤ ਕੀਤਾ ਗਿਆ ।
ਅਦਾਕਾਰਾ ਗੁਰਲੀਨ ਚੋਪੜਾ(Gurleen Chopra) ਵਿਆਹ ਦੇ ਬੰਧਨ ‘ਚ ਬੱਝ ਚੁੱਕੀ ਹੈ। ਜਿਸ ਤੋਂ ਬਾਅਦ ਉਹ ਪਤੀ ਦੇ ਨਾਲ ਲਗਾਤਾਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰ ਰਹੀ ਹੈ। ਹੁਣ ਉਸ ਨੇ ਆਪਣੇ ਸਹੁਰੇ ਘਰ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿੱਥੇ ਪਹੁੰਚਣ ਤੋਂ ਬਾਅਦ ਗੁਰਲੀਨ ਦਾ ਭਰਵਾਂ ਸੁਆਗਤ ਕੀਤਾ ਗਿਆ । ਗੁਰਲੀਨ ਚੋਪੜਾ ਬੀਤੇ ਦਿਨ ਜਦੋਂ ਵਿਆਹ ਕੇ ਆਪਣੇ ਸਹੁਰੇ ਘਰ ‘ਚ ਪਹੁੰਚੀ ਤਾਂ ਸਹੁਰਾ ਪਰਿਵਾਰ ਨੇ ਉਸ ਨੂੰ ਹੱਥਾਂ ਤੇ ਚੁੱਕ ਲਿਆ ਅਤੇ ਸੱਸ ਮਾਂ ਨੇ ਹੱਥੀਂ ਗਰਾਹੀਆਂ ਖੁਆਈਆਂ । ਜਿਸ ਦਾ ਇੱਕ ਵੀਡੀਓ ਅਦਾਕਾਰਾ ਨੇ ਸਾਂਝਾ ਕੀਤਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਲੀਨ ਦੀ ਸੱਸ ਉਸ ਨੂੰ ਖਾਣਾ ਖੁਆ ਰਹੀ ਹੈ। ਇਹ ਇੱਕ ਰਸਮ ਹੈ, ਜੋ ਸੱਸ ਦੇ ਵੱਲੋਂ ਆਪਣੀ ਨੂੰਹ ਦੇ ਨਾਲ ਕੀਤੀ ਜਾਂਦੀ ਹੈ।

ਅਦਾਕਾਰਾ ਨੇ ਪਤੀ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ
ਅਦਾਕਾਰਾ ਗੁਰਲੀਨ ਚੋਪੜਾ ਨੇ ਇਸ ਤੋਂ ਇਲਾਵਾ ਹੋਰ ਵੀ ਨਵੀਆਂ ਤਸਵੀਰਾਂ ਪਤੀ ਦੇ ਨਾਲ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਪਤੀ ਦੇ ਨਾਲ ਵੱਖ-ਵੱਖ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ ਅਤੇ ਦੋਵੇਂ ਜਣੇ ਕਾਫੀ ਖੁਸ਼ ਨਜ਼ਰ ਆ ਰਹੇ ਹਨ ।
ਗੁਰਲੀਨ ਚੋਪੜਾ ਦਾ ਵਰਕ ਫ੍ਰੰਟ
ਗੁਰਲੀਨ ਚੋਪੜਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। ਪਰ ਉਹ ਚਰਚਾ ‘ਚ ਉਸ ਵੇਲੇ ਆਈ ਸੀ ਜਦੋਂ ਉਸ ਨੇ ਬੱਬੂ ਮਾਨ ਦੇ ਨਾਲ ਫ਼ਿਲਮ ‘ਹਸ਼ਰ’ ‘ਚ ਕੰਮ ਕੀਤਾ ਸੀ । ਇਸ ਫ਼ਿਲਮ ‘ਚ ਉਸ ਨੇ ਬੱਬੂ ਮਾਨ ਦੀ ਪ੍ਰੇਮਿਕਾ ਦਾ ਕਿਰਦਾਰ ਨਿਭਾਇਆ ਸੀ ।