ਰੇਸ਼ਮ ਸਿੰਘ ਅਨਮੋਲ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਵੇਂ ਮਾਂ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ ਕੀਤੀ ਮਿਹਨਤ

ਰੇਸ਼ਮ ਸਿੰਘ ਅਨਮੋਲ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਚੋਂ ਇੱਕ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਆਪਣੀ ਸਖਤ ਮਿਹਨਤ ਤੇ ਲੰਬੇ ਸੰਘਰਸ਼ ਦੀ ਬਦੌਲਤ ਉਨ੍ਹਾਂ ਦਾ ਨਾਮ ਪੰਜਾਬੀ ਇੰਡਸਟਰੀ ਦੇ ਉੱਘੇ ਗਾਇਕਾਂ ‘ਚ ਆਉਂਦਾ ਹੈ। ਅੱਜ ਰੇਸ਼ਮ ਸਿੰਘ ਅਨਮੋਲ ਦਾ ਜਨਮ ਦਿਨ ਹੈ । ਅੱਜ ਉਨ੍ਹਾਂ ਦੇ ਜਨਮ ਦਿਨ ਤੇ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੇ ਅਣਛੂਹੇ ਕਿੱਸੇ ਸਾਂਝੇ ਕਰਨ ਜਾ ਰਹੇ ਹਾਂ।

By  Shaminder Kaur Kaler April 2nd 2026 12:40 PM

 ਰੇਸ਼ਮ ਸਿੰਘ ਅਨਮੋਲ (Resham Singh Anmol) ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਚੋਂ ਇੱਕ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਆਪਣੀ ਸਖਤ ਮਿਹਨਤ ਤੇ ਲੰਬੇ ਸੰਘਰਸ਼ ਦੀ ਬਦੌਲਤ ਉਨ੍ਹਾਂ ਦਾ ਨਾਮ ਪੰਜਾਬੀ ਇੰਡਸਟਰੀ ਦੇ ਉੱਘੇ ਗਾਇਕਾਂ ‘ਚ ਆਉਂਦਾ ਹੈ। ਅੱਜ ਰੇਸ਼ਮ ਸਿੰਘ ਅਨਮੋਲ ਦਾ ਜਨਮ ਦਿਨ ਹੈ । ਅੱਜ ਉਨ੍ਹਾਂ ਦੇ ਜਨਮ ਦਿਨ ਤੇ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੇ ਅਣਛੂਹੇ ਕਿੱਸੇ ਸਾਂਝੇ ਕਰਨ ਜਾ ਰਹੇ ਹਾਂ। 


ਸੰਘਰਸ਼ ਭਰੀ ਰਹੀ ਜ਼ਿੰਦਗੀ 

ਰੇਸ਼ਮ ਸਿੰਘ ਅਨਮੋਲ ਦੀ ਜ਼ਿੰਦਗੀ ਸੰਘਰਸ਼ਾਂ ਭਰੀ ਰਹੀ ਹੈ। ਉਹ ਬਹੁਤ ਛੋਟੇ ਸਨ ਜਦੋਂ ਉਨ੍ਹਾਂ ਦੇ ਪਿਤਾ ਜੀ ਦਾ ਦਿਹਾਂਤ ਹੋ ਗਿਆ ਸੀ । ਜਿਸ ਤੋਂ ਬਾਅਦ ਪਰਿਵਾਰ ਦੇ ਪਾਲਣ ਪੋਸ਼ਣ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਮਾਂ ਤੇ ਆ ਪਈ ਸੀ । ਉਨ੍ਹਾਂ ਖੇਤੀ ਯੋਗ ਜ਼ਮੀਨ ਸੀ, ਜਿਸ ਤੋਂ ਘਰ ਦਾ ਗੁਜ਼ਾਰਾ ਚੱਲਦਾ ਸੀ । ਪਰ ਉਸ ਜ਼ਮੀਨ ‘ਤੇ ਕਿਸੇ ਨੇ ਕਬਜ਼ਾ ਕਰ ਲਿਆ ਸੀ । ਜਿਸ ਕਾਰਨ ਆਮਦਨ ਦਾ ਕੋਈ ਸਾਧਨ ਨਾ ਹੋਣ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਉਨ੍ਹਾਂ ਨੂੰ ਕਰਨਾ ਪਿਆ ਸੀ।


ਪਰ ਇਸ ਸਭ ਦੇ ਬਾਵਜੂਦ ਰੇਸ਼ਮ ਸਿੰਘ ਅਨਮੋਲ ਤੇ ਉਨ੍ਹਾਂ ਦੇ ਪਰਿਵਾਰ ਨੇ ਹੌਸਲਾ ਨਹੀਂ ਹਾਰਿਆ ਅਤੇ ਦਿਨ ਰਾਤ ਮਿਹਨਤ ਕੀਤੀ ਅਤੇ ਪ੍ਰਮਾਤਮਾ ‘ਤੇ ਅਟੁੱਟ ਵਿਸ਼ਵਾਸ਼ ਰੱਖਿਆ। ਉਨ੍ਹਾਂ ਦੇ ਮਾਤਾ ਜੀ ਹਰ ਸੰਗਰਾਂਦ ‘ਤੇ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਜਾਂਦੇ ਸਨ।


ਇਸੇ ਦੌਰਾਨ ਗਾਇਕ ਨੇ ਸੁੱਖ ਸੁੱਖੀ ਕਿ ਜੇਕਰ ਸਭ ਕੁਝ ਠੀਕ ਹੋ ਗਿਆਂ ਤਾਂ ਪਿੰਡ ‘ਚ ਉਹ ਗੁਰਦੁਆਰਾ ਸਾਹਿਬ ਬਨਵਾਉਣਗੇ।ਅਰਦਾਸਾਂ ਤੇ ਦੁਆਵਾਂ ਰੰਗ ਲਿਆਈਆਂ ਅਤੇ ਸਭ ਕੁਝ ਠੀਕ ਹੋ ਗਿਆ । ਜਿਸ ਤੋਂ ਬਾਅਦ ਰੇਸ਼ਮ ਸਿੰਘ ਅਨਮੋਲ ਤੇ ਉਨ੍ਹਾਂ ਦੇ ਭਰਾ ਦੇ ਵੱਲੋਂ ਪਿੰਡ ‘ਚ ਗੁਰਦੁਆਰਾ ਸਾਹਿਬ ਬਣਵਾਇਆ ਗਿਆ। 

ਰੇਸ਼ਮ ਸਿੰਘ ਅਨਮੋਲ ਦੇ ਹਿੱਟ ਗੀਤ 

ਰੇਸ਼ਮ ਸਿੰਘ ਅਨਮੋਲ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਰਾਹੂ ਕੇਤੂ, ਨਾਗਣੀ, ਚੇਤੇ ਕਰਦਾ, ਤੇਰੇ ਪਿੰਡ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਵੱਲੋਂ ਗਾਏ ਗਏ ਹਨ । 

© Copyright Galactic Television & Communications Pvt. Ltd. 2026. All rights reserved.