ਬੰਟੀ ਬੈਂਸ ਨੇ ਆਪਣੀ ਵੈਡਿੰਗ ਐਨੀਵਰਸਰੀ ‘ਤੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਪਤਨੀ ਨੂੰ ਦਿੱਤੀ ਵਧਾਈ

ਬੰਟੀ ਬੈਂਸ ਨੇ ਆਪਣੀ ਵੈਡਿੰਗ ਐਨੀਵਰਸਰੀ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗੀਤਕਾਰ ਨੇ ਆਪਣੀ ਪਤਨੀ ਨੂੰ ਵੈਡਿੰਗ ਐਨੀਵਰਸਰੀ ਦੀ ਵਧਾਈ ਦਿੱਤੀ ਹੈ। ਜਿਸ ‘ਤੇ ਫੈਨਸ ਦੇ ਨਾਲ ਨਾਲ ਸੈਲੀਬ੍ਰੇਟੀਜ਼ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

By  Shaminder Kaur Kaler May 2nd 2026 12:40 PM

ਬੰਟੀ ਬੈਂਸ ਨੇ ਆਪਣੀ ਵੈਡਿੰਗ ਐਨੀਵਰਸਰੀ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗੀਤਕਾਰ ਨੇ ਆਪਣੀ ਪਤਨੀ ਨੂੰ ਵੈਡਿੰਗ ਐਨੀਵਰਸਰੀ ਦੀ ਵਧਾਈ ਦਿੱਤੀ ਹੈ। ਜਿਸ ‘ਤੇ ਫੈਨਸ ਦੇ ਨਾਲ ਨਾਲ ਸੈਲੀਬ੍ਰੇਟੀਜ਼ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਅਦਾਕਾਰ ਰਘਵੀਰ ਬੋਲੀ ਨੇ ਲਿਖਿਆ ‘ਮੁਬਾਰਕਾਂ ਵੀਰੇ ਖੁਸ਼ ਰਹੋ’। ਇਸ ਤੋਂ ਇਲਾਵਾ ਗਾਇਕ ਜੋਸ਼ ਬਰਾੜ ਨੇ ਹਾਰਟ ਵਾਲਾ ਇਮੋਜੀ ਪੋਸਟ ਕੀਤਾ ਹੈ।ਅਦਾਕਾਰਾ ਪਰੀ ਪੰਧੇਰ ਨੇ ਵੀ ਵਧਾਈ ਦਿੰਦੇ ਹੋਏ ਲਿਖਿਆ “ਹੈਪੀ ਐਨੀਵਰਸਰੀ ਵੀਰੇ ਭਾਬੀ’।ਇਸ ਤੋਂ ਇਲਾਵਾ ਫੈਨਸ ਨੇ ਇਸ ਜੋੜੀ ਨੂੰ ਵਧਾਈ ਦਿੱਤੀ ਹੈ।


ਬੰਟੀ ਬੈਂਸ ਦਾ ਵਰਕ ਫ੍ਰੰਟ 

ਬੰਟੀ ਬੈਂਸ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦੇ ਲਿਖੇ ਗੀਤ ਕਈ ਗਾਇਕਾਂ ਨੇ ਗਾਏ ਹਨ ਅਤੇ ਕਈ ਨਵੇਂ ਗਾਇਕਾਂ ਨੂੰ ਉਹ ਅੱਗੇ ਲੈ ਕੇ ਆਏ ਹਨ।


ਬੰਟੀ ਬੈਂਸ ਦੀਆਂ ਦੋ ਧੀਆਂ ਹਨ। ਜਿਨ੍ਹਾਂ ਦੇ ਨਾਲ ਉਹ ਅਕਸਰ ਵੀਡੀਓ ਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ।ਬੰਟੀ ਬੈਂਸ ਨੇ ਹਾਲ ਹੀ ‘ਚ ਰਾਜ ਬਰਾੜ ਦੇ ਪੁੱਤਰ ਜੋਸ਼ ਬਰਾੜ ਦੇ ਨਾਲ ਕਈ ਗੀਤ ਲੈ ਕੇ ਆਏ ਹਨ। ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਿਆ ਹੈ। 


© Copyright Galactic Television & Communications Pvt. Ltd. 2026. All rights reserved.