ਦਿਲਜੀਤ ਦੋਸਾਂਝ ਜਲਦ ਹੀ ਫ਼ਿਲਮ ‘ਬਾਰਡਰ-2’ ਦੇ ਨਾਲ ਹੋਣਗੇ ਹਾਜ਼ਰ, ਜਾਣੋ ਕਦੋਂ ਹੋਵੇਗੀ ਰਿਲੀਜ਼

ਦਿਲਜੀਤ ਦੋਸਾਂਝ ਜਲਦ ਹੀ ‘ਬਾਰਡਰ-2’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਦਿਲਜੀਤ ਦੋਸਾਂਝ ਇਸ ਫ਼ਿਲਮ ‘ਚ ਸੈਨਾ ਦੇ ਜਵਾਨ ਦੀ ਭੂਮਿਕਾ ‘ਚ ਨਜ਼ਰ ਆਉਣਗੇ । ਜਿਸ ਦਾ ਖੁਲਾਸਾ ਉਨ੍ਹਾਂ ਦੇ ਵੱਲੋਂ ਸਾਂਝੇ ਕੀਤੇ ਗਏ ਵੀਡੀਓ ਨੂੰ ਵੇਖ ਕੇ ਲਗਾਇਆ ਜਾ ਸਕਦਾ ਹੈ। ਜੀ ਹਾਂ ਦਿਲਜੀਤ ਦੋਸਾਂਝ ਨੇ ਇੱਕ ਵੀਡੀਓ ਸਾਂਝਾ ਕੀਤਾ ਹੈ।

By  Shaminder Kaur Kaler December 1st 2025 01:29 PM

ਦਿਲਜੀਤ ਦੋਸਾਂਝ (Diljit Dosanjh) ਜਲਦ ਹੀ ‘ਬਾਰਡਰ-2’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਦਿਲਜੀਤ ਦੋਸਾਂਝ ਇਸ ਫ਼ਿਲਮ ‘ਚ ਸੈਨਾ ਦੇ ਜਵਾਨ ਦੀ ਭੂਮਿਕਾ ‘ਚ ਨਜ਼ਰ ਆਉਣਗੇ । ਜਿਸ ਦਾ ਖੁਲਾਸਾ ਉਨ੍ਹਾਂ ਦੇ ਵੱਲੋਂ ਸਾਂਝੇ ਕੀਤੇ ਗਏ ਵੀਡੀਓ ਨੂੰ ਵੇਖ ਕੇ ਲਗਾਇਆ ਜਾ ਸਕਦਾ ਹੈ। ਜੀ ਹਾਂ ਦਿਲਜੀਤ ਦੋਸਾਂਝ ਨੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਵਰਦੀ ‘ਚ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਇਸ ਦੇਸ਼ ਕੇ ਆਸਮਾਨ ਮੇਂ ਗੁਰੁ ਕੇ ਬਾਜ਼ ਪਹਿਰਾ ਦੇਤੇ ਹੈਂ’।ਦਿਲਜੀਤ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਇਸ ਦੀ ਰਿਲੀਜ਼ ਡੇਟ ਦਾ ਵੀ ਖੁਲਾਸਾ ਕੀਤਾ ਹੈ। ਇਹ ਫ਼ਿਲਮ ਅਗਲੇ ਸਾਲ 23 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।


ਫ਼ਿਲਮ ‘ਚ ਹੋਰ ਕਈ ਵੱਡੇ ਕਲਾਕਾਰ ਆਉਣਗੇ ਨਜ਼ਰ 

ਫ਼ਿਲਮ ‘ਬਾਰਡਰ-੨’ ‘ਚ ਦਿਲਜੀਤ ਦੋਸਾਂਝ ਤੋਂ ਇਲਾਵਾ ਸੰਨੀ ਦਿਓਲ,ਵਰੁਣ ਧਵਨ, ਆਹਾਨ ਸ਼ੈੱਟੀ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ । ਇਸ ਫ਼ਿਲਮ ਦਾ ਦਰਸ਼ਕ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।


ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦਾ ਰੁਖ ਕੀਤਾ ਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਸਰਾਹਿਆ ਗਿਆ।  

© Copyright Galactic Television & Communications Pvt. Ltd. 2026. All rights reserved.