ਦਿਲਪ੍ਰੀਤ ਢਿੱਲੋਂ ਨੇ ਆਪਣੇ ਪੁੱਤਰ ਦੇ ਨਾਲ ਸਾਂਝਾ ਕੀਤਾ ਵੀਡੀਓ, ਫੈਨਸ ਨੇ ਵੀ ਲੁਟਾਇਆ ਪਿਆਰ
ਦਿਲਪ੍ਰੀਤ ਢਿੱਲੋਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕ ਦਿਲਪ੍ਰੀਤ ਢਿੱਲੋਂ ਆਪਣੇ ਪੁੱਤਰ ਦੇ ਨਾਲ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਪ੍ਰੀਤ ਢਿੱਲੋਂ ਆਪਣੇ ਪੁੱਤਰ ਨੂੰ ਗੋਦ ‘ਚ ਲਏ ਹੋਏ ਨਜ਼ਰ ਆ ਰਹੇ ਹਨ ।
ਦਿਲਪ੍ਰੀਤ ਢਿੱਲੋਂ (Dilpreet Dhillon) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕ ਦਿਲਪ੍ਰੀਤ ਢਿੱਲੋਂ ਆਪਣੇ ਪੁੱਤਰ (New Born Son) ਦੇ ਨਾਲ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਪ੍ਰੀਤ ਢਿੱਲੋਂ ਆਪਣੇ ਪੁੱਤਰ ਨੂੰ ਗੋਦ ‘ਚ ਲਏ ਹੋਏ ਨਜ਼ਰ ਆ ਰਹੇ ਹਨ ।

ਪਿਉ ਪੁੱਤਰ ਦੀ ਇਸ ਜੋੜੀ ‘ਤੇ ਫੈਨਸ ਦੇ ਵੱਲੋਂ ਵੀ ਪਿਆਰ ਲੁਟਾਇਆ ਜਾ ਰਿਹਾ ਹੈ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਦਿਲਪ੍ਰੀਤ ਢਿੱਲੋਂ ਦੇ ਘਰ ਪੁੱਤਰ ਦਾ ਜਨਮ ਹੋਇਆ ਹੈ। ਦਿਲਪ੍ਰੀਤ ਢਿੱਲੋਂ ਦੇ ਵੱਲੋਂ ਆਪਣੇ ਪੁੱਤਰ ਦਾ ਭਰਵਾਂ ਸੁਆਗਤ ਕੀਤਾ ਗਿਆ ਸੀ ।
_73b0d3dc3543d93a03c516a650c33b80_1280X720.webp)
ਦਿਲਪ੍ਰੀਤ ਢਿੱਲੋਂ ਦਾ ਵਰਕ ਫ੍ਰੰਟ
ਦਿਲਪ੍ਰੀਤ ਢਿੱਲੋਂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਦਿਲਪ੍ਰੀਤ ਢਿੱਲੋਂ ਨੇ ਕੁਝ ਕੁ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਜਿਸ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਜੱਟ ਤੇ ਜਵਾਨੀ, ਸਿਰਾ, ਬੱਤੀ ਬੋਰ, ਸੰਡੇ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ ।