ਗਗਨ ਕੋਕਰੀ ਵਿਦੇਸ਼ ‘ਚ ਬਿਤਾ ਰਹੇ ਕੁਆਲਿਟੀ ਟਾਈਮ, ਵੀਡੀਓ ਕੀਤਾ ਸਾਂਝਾ
ਗਾਇਕ ਗਗਨ ਕੋਕਰੀ ਇਨ੍ਹੀਂ ਦਿਨੀਂ ਵਿਦੇਸ਼ ‘ਚ ਕੁਆਲਿਟੀ ਟਾਈਮ ਬਿਤਾ ਰਹੇ ਹਨ । ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਗਨ ਕੋਕਰੀ ਆਪਣੀ ਵੈਕੇਸ਼ਨ ਖੂਬ ਇਨਜੁਆਏ ਕਰਦੇ ਹੋਏ ਨਜ਼ਰ ਆ ਰਹੇ ਹਨ।
ਗਾਇਕ ਗਗਨ ਕੋਕਰੀ (Gagan Kokri) ਇਨ੍ਹੀਂ ਦਿਨੀਂ ਵਿਦੇਸ਼ ‘ਚ ਕੁਆਲਿਟੀ ਟਾਈਮ ਬਿਤਾ ਰਹੇ ਹਨ । ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਗਨ ਕੋਕਰੀ ਆਪਣੀ ਵੈਕੇਸ਼ਨ ਖੂਬ ਇਨਜੁਆਏ ਕਰਦੇ ਹੋਏ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਗਾਇਕ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ।

ਗਾਇਕ ਗਗਨ ਕੋਕਰੀ ਦਾ ਵਰਕ ਫ੍ਰੰਟ
ਗਾਇਕ ਗਗਨ ਕੋਕਰੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦਾ ਸਬੰਧ ਹਰਿਆਣਾ ਦੇ ਸਿਰਸਾ ਨਾਲ ਹੈ ਅਤੇ ਕੋਕਰੀ ਕਲਾਂ ਉਨ੍ਹਾਂ ਦਾ ਪਿੰਡ ਹੈ।

ਗਗਨ ਕੋਕਰੀ ਜਿੱਥੇ ਪੰਜਾਬੀ ਗਾਇਕੀ ਦੇ ਖੇਤਰ ‘ਚ ਸਰਗਰਮ ਹਨ, ਉੱਥੇ ਹੀ ਅਦਾਕਾਰੀ ਦੇ ਖੇਤਰ ‘ਚ ਵੀ ਉਨ੍ਹਾਂ ਨੇ ਕੰਮ ਕੀਤਾ ਹੈ। ਉਨ੍ਹਾਂ ਨੇ ਫ਼ਿਲਮ ‘ਲਾਟੂ’ ਤੇ ‘ਯਾਰਾ ਵੇ’ ਫ਼ਿਲਮ ‘ਚ ਅਦਾਕਾਰੀ ਕੀਤੀ ਹੈ। ਗਗਨ ਕੋਕਰੀ ਸਮਾਜ ਪ੍ਰਤੀ ਵੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾ ਰਹੇ ਹਨ। ਉਹ ਅਕਸਰ ਆਪਣੇ ਪਿੰਡ ਦੀ ਭਲਾਈ ਲਈ ਕੰਮ ਕਰਦੇ ਰਹਿੰਦੇ ਹਨ । ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਪਿੰਡ ‘ਚ ਕਬੱਡੀ ਕੱਪ ਕਰਵਾਇਆ ਸੀ ਤੇ ਇਸ ਤੋਂ ਇਲਾਵਾ ਜ਼ਰੂਰਤਮੰਦਾਂ ਦੀ ਵੀ ਮਦਦ ਉਹ ਕਰਦੇ ਰਹਿੰਦੇ ਹਨ।