ਗਿੰਨੀ ਕਪੂਰ ਨੇ ਆਪਣੀ ਧੀ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਗਿੰਨੀ ਕਪੂਰ ਇਨ੍ਹੀਂ ਦਿਨੀਂ ਆਪਣੀ ਧੀ ਦੇ ਨਾਲ ਕੁਆਲਿਟੀ ਟਾਈਮ ਬਿਤਾ ਰਹੀ ਹੈ। ਹੁਣ ਅਦਾਕਾਰਾ ਨੇ ਆਪਣੀ ਧੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੀ ਧੀ ਦੇ ਨਾਲ ਕਾਫੀ ਖੁਸ਼ ਦਿਖਾਈ ਦੇ ਰਹੀ ਹੈ।

By  Shaminder Kaur Kaler May 15th 2026 02:39 PM

ਗਿੰਨੀ ਕਪੂਰ ਇਨ੍ਹੀਂ ਦਿਨੀਂ ਆਪਣੀ ਧੀ ਦੇ ਨਾਲ ਕੁਆਲਿਟੀ ਟਾਈਮ ਬਿਤਾ ਰਹੀ ਹੈ। ਹੁਣ ਅਦਾਕਾਰਾ ਨੇ ਆਪਣੀ ਧੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੀ ਧੀ ਦੇ ਨਾਲ ਕਾਫੀ ਖੁਸ਼ ਦਿਖਾਈ ਦੇ ਰਹੀ ਹੈ।

ਬੀਤੇ ਸਾਲ ਗਿੰਨੀ ਕਪੂਰ ਨੇ ਧੀ ਨੂੰ ਜਨਮ ਦਿੱਤਾ ਸੀ। ਇਸ ਤੋਂ ਬਾਅਦ ਅਦਾਕਾਰਾ ਲਗਾਤਾਰ ਆਪਣੀਆਂ ਤਸਵੀਰਾਂ ਧੀ ਦੇ ਨਾਲ ਸ਼ੇਅਰ ਕਰ ਰਹੀ ਹੈ। ਦੱਸ ਦਈਏ ਕਿ ਅਦਾਕਾਰਾ ਨੇ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਹੈ।

ਗਿੰਨੀ ਕਪੂਰ ਦਾ ਵਰਕ ਫ੍ਰੰਟ 

ਗਿੰਨੀ ਕਪੂਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਨੇ ਕਰਣ ਔਜਲਾ, ਰਾਜਵੀਰ ਜਵੰਦਾ, ਅੰਮ੍ਰਿਤ ਮਾਨ ਸਣੇ ਕਈ ਵੱਡੇ ਕਲਾਕਾਰਾਂ ਦੇ ਨਾਲ ਬਤੌਰ ਮਾਡਲ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਹ ਕਈ ਪ੍ਰੋਜੈਕਟਸ ‘ਚ ਨਜ਼ਰ ਆ ਚੁੱਕੀ ਹੈ।

ਪਰ ਬੀਤੇ ਕੁਝ ਮਹੀਨਿਆਂ ਤੋਂ ਉਹ ਧੀ ਦੇ ਜਨਮ ਕਾਰਨ ਇੰਡਸਟਰੀ ਤੋਂ ਦੂਰ ਸੀ।ਪਰ ਹੁਣ ਅਦਾਕਾਰਾ ਦੀ ਧੀ ਵੱਡੀ ਹੋ ਰਹੀ ਹੈ ਅਤੇ ਜਲਦ ਹੀ ਉਮੀਦ ਹੈ ਕਿ ਉਹ ਪੰਜਾਬੀ ਇੰਡਸਟਰੀ ‘ਚ ਵਾਪਸੀ ਕਰੇਗੀ।ਗਿੰਨੀ ਕਪੂਰ ਦਾ ਸਬੰਧ ਦਿੱਲੀ ਦੇ ਨਾਲ ਹੈ । ਉਸ ਨੇ ਬਤੌਰ ਮਾਡਲ ਪੰਜਾਬੀ ਇੰਡਸਟਰੀ ‘ਚ ਆਪਣੀ ਸ਼ੁਰੂਆਤ ਕੀਤੀ ਸੀ ।ਇਸ ਤੋਂ ਇਲਾਵਾ ਕਈ ਇਸ਼ਤਿਹਾਰਾਂ ‘ਚ ਵੀ ਉਹ ਨਜ਼ਰ ਆ ਚੁੱਕੀ ਹੈ। 

© Copyright Galactic Television & Communications Pvt. Ltd. 2026. All rights reserved.