ਗਿੱਪੀ ਗਰੇਵਾਲ ਤੇ ਰਵਨੀਤ ਗਰੇਵਾਲ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਗਾਇਕ ਨੇ ਪਤਨੀ ਨੂੰ ਦਿੱਤੀ ਵਧਾਈ

ਗਿੱਪੀ ਗਰੇਵਾਲ ਦੇ ਵਿਆਹ ਦੀ ਅੱਜ ਵੈਡਿੰਗ ਐਨੀਵਰਸਰੀ ਹੈ। ਇਸ ਮੌਕੇ ‘ਤੇ ਗਾਇਕ ਨੇ ਆਪਣੀ ਪਤਨੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਗਾਇਕ ਨੇ ਆਪਣੇ ਗੀਤ ‘ਸ਼ੀਸ਼ਾ’ ਦੇ ਨਾਲ ਸਾਂਝਾ ਕੀਤਾ ਹੈ।

By  Shaminder Kaur Kaler November 5th 2025 01:00 PM -- Updated: November 5th 2025 01:03 PM

ਗਿੱਪੀ ਗਰੇਵਾਲ (Gippy Greawal) ਦੇ ਵਿਆਹ ਦੀ ਅੱਜ ਵੈਡਿੰਗ ਐਨੀਵਰਸਰੀ (Wedding Anniversary) ਹੈ। ਇਸ ਮੌਕੇ ‘ਤੇ ਗਾਇਕ ਨੇ ਆਪਣੀ ਪਤਨੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਗਾਇਕ ਨੇ ਆਪਣੇ ਗੀਤ ‘ਸ਼ੀਸ਼ਾ’ ਦੇ ਨਾਲ ਸਾਂਝਾ ਕੀਤਾ ਹੈ।ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੀ ਪਤਨੀ ਨੂੰ ਵੈਡਿੰਗ ਐਨੀਵਰਸਰੀ ਦੀ ਵਧਾਈ ਦਿੱਤੀ ਹੈ। ਗਿੱਪੀ ਗਰੇਵਾਲ ਦੇ ਵੱਲੋਂ ਜਿਉਂ ਹੀ ਇਸ ਪੋਸਟ ਨੂੰ ਸਾਂਝਾ ਕੀਤਾ ਗਿਆ ਤਾਂ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ । ਫੈਨਸ ਦੇ ਨਾਲ-ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ। 


ਗਿੱਪੀ ਗਰੇਵਾਲ ਨੂੰ ਲੱਕੀ ਚਾਰਮ ਮੰਨਦੇ ਹਨ ਗਿੱਪੀ 

ਗਿੱਪੀ ਗਰੇਵਾਲ ਆਪਣੀ ਪਤਨੀ ਰਵਨੀਤ ਗਰੇਵਾਲ ਨੂੰ ਆਪਣਾ ਲੱਕੀ ਚਾਰਮ ਮੰਨਦੇ ਹਨ । ਕਿਉਂਕਿ ਗਿੱਪੀ ਗਰੇਵਾਲ ਦੀ ਜ਼ਿੰਦਗੀ ‘ਚ ਰਵਨੀਤ ਗਰੇਵਾਲ ਆਈ ਇਸ ਤੋਂ ਬਾਅਦ ਹੀ ਗਿੱਪੀ ਗਰੇਵਾਲ ਦੇ ਕਰੀਅਰ ਨੇ ਰਫਤਾਰ ਫੜੀ ਅਤੇ ਉਨ੍ਹਾਂ ਨੇ ਸ਼ੌਹਰਤ ਦੀਆਂ ਬੁਲੰਦੀਆਂ ਨੂੰ ਛੂਹਿਆ । ਇਸੇ ਲਈ ਉਹ ਰਵਨੀਤ ਨੂੰ ਆਪਣਾ ਲੱਕੀ ਚਾਰਮ ਕਹਿੰਦੇ ਹਨ ।


ਗਿੱਪੀ ਗਰੇਵਾਲ ਦੇ ਨਾਲ ਵਿਆਹ ਤੋਂ ਬਾਅਦ ਇਸ ਜੋੜੀ ਦੇ ਘਰ ਤਿੰਨ ਪੁੱਤਰਾਂ ਦਾ ਜਨਮ ਹੋਇਆ ਜਿਨ੍ਹਾਂ ਦੇ ਨਾਂਅ ਏਕਮ,ਸ਼ਿੰਦਾ ਅਤੇ ਗੁਰਬਾਜ਼ ਗਰੇਵਾਲ ।ਬੀਤੇ ਦਿਨ ਹੀ ਦੋਵਾਂ ਦੇ ਸਭ ਤੋਂ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਦਾ ਜਨਮ ਦਿਨ ਇਸ ਜੋੜੀ ਦੇ ਵੱਲੋਂ ਮਨਾਇਆ ਗਿਆ ਸੀ। 

ਗਿੱਪੀ ਗਰੇਵਾਲ ਦਾ ਵਰਕ ਫ੍ਰੰਟ 

ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਗੀਤਾਂ ਤੋਂ ਇਲਾਵਾ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਜਲਦ ਹੀ ਗਿੱਪੀ ਗਰੇਵਾਲ ਹੋਰ ਵੀ ਕਈ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ ।    

© Copyright Galactic Television & Communications Pvt. Ltd. 2026. All rights reserved.