ਗਿੱਪੀ ਗਰੇਵਾਲ ਦੀ ਮਾਤਾ ਦਾ ਅੱਜ ਹੈ ਜਨਮ ਦਿਨ, ਗਾਇਕ ਨੇ ਮਾਂ ਦੇ ਨਾਲ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ
ਗਿੱਪੀ ਗਰੇਵਾਲ ਦੀ ਮਾਤਾ ਜੀ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਗਾਇਕ ਨੇ ਆਪਣੀ ਮਾਂ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੀ ਮਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਜਿਉਂ ਹੀ ਗਿੱਪੀ ਗਰੇਵਾਲ ਨੇ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ।
ਗਿੱਪੀ ਗਰੇਵਾਲ (Gippy Grewal) ਦੀ ਮਾਤਾ ਜੀ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਗਾਇਕ ਨੇ ਆਪਣੀ ਮਾਂ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੀ ਮਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਜਿਉਂ ਹੀ ਗਿੱਪੀ ਗਰੇਵਾਲ ਨੇ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਗਿੱਪੀ ਗਰੇਵਾਲ ਅਜਿਹੇ ਕਲਾਕਾਰ ਹਨ । ਜਿਨ੍ਹਾਂ ਦੇ ਪਿਤਾ ਜੀ ਦਾ ਸਾਇਆ ਉਨ੍ਹਾਂ ਦੇ ਸਿਰ ਤੋਂ ੳੁੱਠ ਗਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਦੀ ਮਾਂ ਦੇ ਸਿਰ ‘ਤੇ ਹੀ ਪਰਿਵਾਰ ਦੀ ਜ਼ਿੰਮੇਵਾਰੀ ਪੈ ਗਈ ਸੀ ।

ਗਿੱਪੀ ਗਰੇਵਾਲ ਨੇ ਕੀਤਾ ਸੰਘਰਸ਼
ਗਿੱਪੀ ਗਰੇਵਾਲ ਨੇ ਗਾਇਕੀ ਦੇ ਖੇਤਰ ‘ਚ ਜਗ੍ਹਾ ਬਨਾਉਣ ਦੇ ਲਈ ਲੰਮਾ ਸਮਾਂ ਸੰਘਰਸ਼ ਕੀਤਾ ਅਤੇ ਦਿੱਲੀ ਦੇ ਇੱਕ ਹੋਟਲ ‘ਚ ਵੀ ਕੰਮ ਕੀਤਾ ਸੀ ।ਉਨ੍ਹਾਂ ਨੇ ਕੈਨੇਡਾ ਦੇ ਵਿੱਚ ਕਾਫੀ ਲੰਮਾ ਸਮਾਂ ਕੰਮ ਕੀਤਾ ਅਤੇ ਉੱਥੇ ਉਨ੍ਹਾਂ ਦੀ ਪਤਨੀ ਨੇ ਵੀ ਗਿੱਪੀ ਗਰੇਵਾਲ ਦਾ ਸਾਥ ਦਿੱਤਾ ।ਜਿਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਗਾਇਕੀ ਦੇ ਖੇਤਰ ‘ਚ ਖੁਦ ਨੂੰ ਸਥਾਪਿਤ ਕਰਨ ਦੇ ਲਈ ਸੰਘਰਸ਼ ਕੀਤਾ ।

ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕੰਮ ਕੀਤਾ ਅਤੇ ਹੁਣ ਤੱਕ ਉਹ ਕਈ ਹਿੱਟ ਗੀਤ ਗਾ ਚੁੱਕੇ ਹਨ।ਗਿੱਪੀ ਗਰੇਵਾਲ ਆਪਣੀ ਪਤਨੀ ਨੂੰ ਲੱਕੀ ਚਾਰਮ ਮੰਨਦੇ ਹਨ ।ਕਿਉਂਕਿ ਉਨ੍ਹਾਂ ਦੀ ਪਤਨੀ ਰਵਨੀਤ ਗਰੇਵਾਲ ਨੇ ਨਾ ਸਿਰਫ਼ ਉਨ੍ਹਾਂ ਦੇ ਕਰੀਅਰ ‘ਚ ਅੱਗੇ ਵਧਣ ‘ਚ ਉਨ੍ਹਾਂ ਦੀ ਮਦਦ ਕੀਤੀ, ਬਲਕਿ ਜ਼ਿੰਦਗੀ ਦੇ ਹਰ ਔਖੇ ਸੌਖੇ ਪੈਂਡੇ ‘ਚ ਦੋਵਾਂ ਨੇ ਇੱਕ ਦੂਜੇ ਦਾ ਸਾਥ ਦਿੱਤਾ ।