ਗਿੱਪੀ ਗਰੇਵਾਲ ਦੇ ਬੱਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਤਸਵੀਰਾਂ ਆਈਆਂ ਸਾਹਮਣੇ

ਪੰਜਾਬੀ ਫਿਲਮ ਜਗਤ ਦੇ ਮਸ਼ਹੂਰ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਦੇ ਬੱਚੇ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਗੁਰੂ ਘਰ ਪਹੁੰਚ ਕੇ ਬੱਚਿਆਂ ਨੇ ਪਵਿੱਤਰ ਸਰੋਵਰ ਦੇ ਦਰਸ਼ਨ ਕੀਤੇ ਅਤੇ ਸ਼ਾਂਤੀ ਭਰੇ ਮਾਹੌਲ ਵਿੱਚ ਗੁਰਬਾਣੀ ਤੇ ਸ਼ਬਦ ਕੀਰਤਨ ਸਰਵਣ ਕੀਤਾ।

By  Shaminder Kaur Kaler December 24th 2025 02:22 PM

ਪੰਜਾਬੀ ਫਿਲਮ ਜਗਤ ਦੇ ਮਸ਼ਹੂਰ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ(Gippy Grewal)  ਦੇ ਬੱਚੇ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਗੁਰੂ ਘਰ ਪਹੁੰਚ ਕੇ ਬੱਚਿਆਂ ਨੇ ਪਵਿੱਤਰ ਸਰੋਵਰ ਦੇ ਦਰਸ਼ਨ ਕੀਤੇ ਅਤੇ ਸ਼ਾਂਤੀ ਭਰੇ ਮਾਹੌਲ ਵਿੱਚ ਗੁਰਬਾਣੀ  ਤੇ ਸ਼ਬਦ ਕੀਰਤਨ ਸਰਵਣ ਕੀਤਾ। ਸੰਗਤ ਵੱਲੋਂ ਵੀ ਉਨ੍ਹਾਂ ਦੀ ਗੁਰੂ ਘਰ ਨਾਲ ਜੁੜੀ ਸ਼ਰਧਾ ਦੀ ਸਰਾਹਨਾ ਕੀਤੀ ਗਈ।


ਇਸ ਦੌਰਾਨ ਗੁਰੂ ਘਰ ਦੀ ਰੌਣਕ ਅਤੇ ਆਸਥਾ ਭਰਿਆ ਦ੍ਰਿਸ਼ ਦੇਖਣ ਨੂੰ ਮਿਲਿਆ, ਜਿੱਥੇ ਹਰ ਉਮਰ ਦੇ ਸ਼ਰਧਾਲੂ ਵਾਹਿਗੁਰੂ ਦੇ ਚਰਨਾਂ ਵਿੱਚ ਨਤਮਸਤਕ ਹੋ ਰਹੇ ਸਨ। ਗਿੱਪੀ ਗਰੇਵਾਲ ਦੇ ਵੱਡੇ ਪੁੱਤਰ ਏਕਮ ਗਰੇਵਾਲ ਨੇ ਇਸ ਮੌਕੇ ‘ਤੇ ਕੁਝ ਕੜੇ ਤੇ ਹੋਰ ਸਮਾਨ ਵੀ ਖਰੀਦਿਆ । ਸੋਸ਼ਲ ਮੀਡੀਆ ਤੇ ਗਿੱਪੀ ਗਰੇਵਾਲ ਦੇ ਬੱਚਿਆਂ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ ।


ਦੱਸ ਦਈਏ ਕਿ ਏਕਮ ਗਰੇਵਾਲ ਜਲਦ ਹੀ ਆਪਣੀ ਪਹਿਲੀ ਫ਼ਿਲਮ ਡੈਡ ਐਂਡ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਇਸ ਫ਼ਿਲਮ ਨੂੰ ਲੈ ਕੇ ਏਕਮ ਗਰੇਵਾਲ ਵੀ ਬਹੁਤ ਜ਼ਿਆਦਾ ਐਕਸਾਈਟਡ ਹਨ । ਬੀਤੇ ਦਿਨੀਂ ਇਸ ਫ਼ਿਲਮ ਦਾ ਟੀਜ਼ਰ ਵੀ ਜਾਰੀ ਕੀਤਾ ਗਿਆ ਸੀ ।


ਜਿਸ ‘ਚ ਏਕਮ ਗੈਂਗਸਟਰਾਂ ਦੇ ਨਾਲ ਪੰਗਾ ਲੈਂਦੇ ਹੋਏ ਨਜ਼ਰ ਆਏ ਸਨ । ਇਸ ਫ਼ਿਲਮ ‘ਚ ਰਘੁਵੀਰ ਬੋਲ, ਪ੍ਰਿੰਸ ਕੰਵਲਜੀਤ ਸਿੰਘ ਸਣੇ ਹੋਰ ਕਈ ਸਿਤਾਰੇ ਨਜ਼ਰ ਆਉਣਗੇ ।

© Copyright Galactic Television & Communications Pvt. Ltd. 2026. All rights reserved.