ਗਿੱਪੀ ਗਰੇਵਾਲ ਦੇ ਸਭ ਤੋਂ ਛੋਟੇ ਪੁੱਤ ਗੁਰਬਾਜ਼ ਗਰੇਵਾਲ ਦਾ ਅੱਜ ਹੈ ਜਨਮ ਦਿਨ,ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ ਆਇਆ ਸਾਹਮਣੇ
ਗਿੱਪੀ ਗਰੇਵਾਲ ਦੇ ਪਰਿਵਾਰ ‘ਚ ਇੱਕ ਵਾਰ ਮੁੜ ਤੋਂ ਸੈਲੀਬ੍ਰੇਸ਼ਨ ਦਾ ਮੌਕਾ ਆਇਆ ਹੈ ਅਤੇ ਇਹ ਮੌਕਾ ਹੈ ਗੁਰਬਾਜ਼ ਗਰੇਵਾਲ ਦੇ ਜਨਮ ਦਿਨ ਦਾ । ਜਿਸ ‘ਤੇ ਪਰਿਵਾਰ ਦੇ ਵੱਲੋਂ ਸੈਲੀਬ੍ਰੇਸ਼ਨ ਕੀਤਾ ਗਿਆ । ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆਏ ਹਨ ।
ਗਿੱਪੀ ਗਰੇਵਾਲ (Gippy Grewal) ਦੇ ਸਭ ਤੋਂ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਗੁਰਬਾਜ਼ ਦੇ ਬਰਥਡੇ ਸੈਲੀਬ੍ਰੇਸ਼ਨ ਬੜੀ ਹੀ ਧੂਮਧਾਮ ਦੇ ਨਾਲ ਪਰਿਵਾਰ ਦੇ ਵੱਲੋਂ ਕੀਤਾ ਗਿਆ । ਜਿਸ ਦੀਆਂ ਤਸਵੀਰਾਂ ਤੇ ਵੀਡੀਓ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਵੇਖ ਸਕਦੇ ਹੋ ਕਿ ਗਰੇਵਾਲ ਪਰਿਵਾਰ ਗੁਰਬਾਜ਼ ਦਾ ਜਨਮ ਦਿਨ ਧੂਮਧਾਮ ਨਾਲ ਮਨਾਉਂਦਾ ਹੋਇਆ ਨਜ਼ਰ ਆ ਰਿਹਾ ਹੈ।

ਗਿੱਪੀ ਗਰੇਵਾਲ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਆਪਣੇ ਪੁੱਤਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਗਿੱਪੀ ਗਰੇਵਾਲ ਦੇ ਵੱਲੋਂ ਜਿਉਂ ਹੀ ਇਸ ਵੀਡੀਓ ਨੂੰ ਸਾਂਝਾ ਕੀਤਾ ਗਿਆ ਤਾਂ ਫੈਨਸ ਦੇ ਨਾਲ –ਨਾਲ ਕਈ ਸੈਲੀਬ੍ਰੇਟੀਜ਼ ਨੇ ਜਨਮ ਦਿਨ ‘ਤੇ ਗੁਰਬਾਜ਼ ਗਰੇਵਾਲ ਨੂੰ ਵਧਾਈ ਦਿੱਤੀ ।ਅਦਾਕਾਰ ਮਲਕੀਤ ਰੌਣੀ, ਜੈਸਮੀਨ ਭਸੀਨ ਸਣੇ ਕਈ ਕਲਾਕਾਰਾਂ ਨੇ ਗੁਰਬਾਜ਼ ਦੇ ਜਨਮ ਦਿਨ ਦੀ ਵਧਾਈ ਦਿੱਤੀ ।
ਗੁਰਬਾਜ਼ ਗਿੱਪੀ ਗਰੇਵਾਲ ਦਾ ਸਭ ਤੋਂ ਛੋਟਾ ਪੁੱਤ
ਗੁਰਬਾਜ਼ ਗਰੇਵਾਲ ਗਿੱਪੀ ਗਰੇਵਾਲ ਤੇ ਰਵਨੀਤ ਗਰੇਵਾਲ ਦਾ ਸਭ ਤੋਂ ਛੋਟਾ ਪੁੱਤਰ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਦੋ ਵੱਡੇ ਬੇਟੇ ਏਕਮ ਗਰੇਵਾਲ ਤੇ ਸ਼ਿੰਦਾ ਗਰੇਵਾਲ ਹਨ । ਸ਼ਿੰਦਾ ਗਰੇਵਾਲ ਤਾਂ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕਿਆ ਹੈ, ਜਦੋਂਕਿ ਏਕਮ ਗਰੇਵਾਲ ਡਾਇਰੈਕਸ਼ਨ ਦਾ ਕੰਮ ਸਿੱਖ ਰਿਹਾ ਹੈ ਅਤੇ ਬਤੌਰ ਅਸਿਸਟੈਂਟ ਡਾਇਰੈਕਟਰ ਕੰਮ ਕਰ ਰਿਹਾ ਹੈ।