ਗੋਪੀ ਸ਼ੌਕਰ ਦੀ ਸਿਹਤ ਹੋਈ ਖਰਾਬ, ਹੋਇਆ ਅਪ੍ਰੇਸ਼ਨ, ਹਸਪਤਾਲ ਤੋਂ ਤਸਵੀਰਾਂ ਆਈਆਂ ਸਾਹਮਣੇ

ਸੋਸ਼ਲ ਮੀਡੀਆ ਸਟਾਰ ਗੋਪੀ ਸ਼ੋਕਰ ਦੀ ਸਿਹਤ ਖਰਾਬ ਹੋ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਗੋਪੀ ਸ਼ੋਕਰ ਦਾ ਅਪ੍ਰੇਸ਼ਨ ਹੋੋਇਆ ਹੈ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ।

By  Shaminder Kaur Kaler May 27th 2026 09:00 AM

ਸੋਸ਼ਲ ਮੀਡੀਆ ਸਟਾਰ ਗੋਪੀ ਸ਼ੋਕਰ (Gopi Shoker) ਦੀ ਸਿਹਤ ਖਰਾਬ ਹੋ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਗੋਪੀ ਸ਼ੋਕਰ ਦਾ ਅਪ੍ਰੇਸ਼ਨ ਹੋੋਇਆ ਹੈ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਜਿਸ ‘ਚ ਤੁਸੀਂ ਵੇਖ ਸਕਦੇ ਹੋ ਗੋਪੀ ਦਾ ਭਰਾ ਹਸਪਤਾਲ ‘ਚ ਉਸ ਦੀ ਦੇਖਭਾਲ ਕਰਦਾ ਹੋਇਆ ਨਜ਼ਰ ਆ ਰਿਹਾ ਹੈ।


ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗੋੋਪੀ ਸ਼ੋਕਰ ਨੇ ਲਿਖਿਆ “ਔਖੇ ਟਾਈਮ ਭਰਾ ਹੀ ਖੜਦੇ ਆ” ।ਗੋਪੀ ਸ਼ੋਕਰ ਨੇ ਜਿਉਂ ਹੀ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਦਾ ਹਾਲਚਾਲ ਜਾਨਣ ਦੇ ਲਈ ਲੋਕਾਂ ਨੇ ਕਮੈਂਟ ਕਰਨੇ ਸ਼ੁਰੂ ਕਰ ਦਿੱਤੇ । ਇਸ ਦੇ ਨਾਲ ਹੀ ਕਈਆਂ ਨੇ ਗੋਪੀ ਨੂੰ ਇਹ ਸਲਾਹ ਵੀ ਦਿੱਤੀ ਕਿ ਸੋਸ਼ਲ ਮੀਡੀਆ ਤੋਂ ਦੂਰ ਰਹਿ ਕੇ ਉਹ ਫ਼ਿਲਹਾਲ ਆਪਣੀ ਸਿਹਤ ਵੱਲ ਧਿਆਨ ਦੇਣ।

ਕਈਆਂ ਨੇ ਗੋਪੀ ਦੀ ਜਲਦ ਸਿਹਤਮੰਦੀ ਦੇ ਲਈ ਅਰਦਾਸ ਵੀ ਕੀਤੀ ਹੈ। ਸੋਸ਼ਲ ਮੀਡੀਆ ‘ਤੇ ਲੋਕ ਉਨ੍ਹਾਂ ‘ਤੇ ਖੂਬ ਪਿਆਰ ਲੁਟਾ ਰਹੇ ਹਨ। ਦੱਸ ਦਈਏ ਕਿ ਕੁਝ ਮਹੀਨੇ ਪਹਿਲਾਂ ਹੀ ਗੋਪੀ ਦਾ ਵਿਆਹ ਹੋਇਆ ਹੈ। ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਸਨ।

ਗੋਪੀ ਸ਼ੋਕਰ ਵਿਆਹ ਤੋਂ ਬਾਅਦ ਵਿਦੇਸ਼ ਵੀ ਜਾ ਕੇ ਆਏ ਸਨ । ਹਾਲ ਹੀ ‘ਚ ਉਹਨਾਂ ਦੇ ਮਾਸੜ ਜੀ ਦਾ ਵੀ ਦਿਹਾਂਤ ਹੋ ਗਿਆ ਸੀ । ਜਿਸ ਨੂੰ ਲੈ ਕੇ ਉਨ੍ਹਾਂ ਨੇ ਇੱਕ ਪੋਸਟ ਵੀ ਸਾਂਝੀ ਕੀਤੀ ਸੀ।

© Copyright Galactic Television & Communications Pvt. Ltd. 2026. All rights reserved.