ਗੁਲਾਬ ਸਿੱਧੂ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਪੁੱਤਰ ਨੇ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਵਧਾਈ

ਗਾਇਕ ਗੁਲਾਬ ਸਿੱਧੂ ਦਾ ਅੱਜ ਜਨਮ ਦਿਨ ਹੈ। ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੇ ਪੁੱਤਰ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗੁਲਾਬ ਸਿੱਧੂ ਦੇ ਪੁੱਤਰ ਆਗਾਜ਼ ਸਿੱਧੂ ਨੇ ਆਪਣੇ ਪਿਤਾ ਨੂੰ ਵਧਾਈ ਦਿੱਤੀ ਹੈ। ਇਨ੍ਹਾਂ ਤਸਵੀਰਾਂ ‘ਚ ਵੇਖ ਸਕਦੇ ਹੋ ਕਿ ਗੁਲਾਬ ਸਿੱਧੂ ਆਪਣੇ ਪੁੱਤਰ ਦੇ ਨਾਲ ਨਜ਼ਰ ਆ ਰਹੇ ਹਨ ।

By  Shaminder Kaur Kaler April 15th 2026 01:34 PM

ਗਾਇਕ ਗੁਲਾਬ ਸਿੱਧੂ (Gulab Sidhu) ਦਾ ਅੱਜ ਜਨਮ ਦਿਨ ਹੈ। ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੇ ਪੁੱਤਰ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗੁਲਾਬ ਸਿੱਧੂ ਦੇ ਪੁੱਤਰ ਆਗਾਜ਼ ਸਿੱਧੂ ਨੇ ਆਪਣੇ ਪਿਤਾ ਨੂੰ ਵਧਾਈ ਦਿੱਤੀ ਹੈ। ਇਨ੍ਹਾਂ ਤਸਵੀਰਾਂ ‘ਚ ਵੇਖ ਸਕਦੇ ਹੋ ਕਿ ਗੁਲਾਬ ਸਿੱਧੂ ਆਪਣੇ ਪੁੱਤਰ ਦੇ ਨਾਲ ਨਜ਼ਰ ਆ ਰਹੇ ਹਨ ।


ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਉਨ੍ਹਾਂ ਦੇ ਫੈਨਸ ਵੀ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਹਨ। ਗੁਲਾਬ ਸਿੱਧੂ ਦਾ ਜਨਮ 15  ਅਪ੍ਰੈਲ 1993 ਨੂੰ ਹੋਇਆ ਸੀ । ਗੁਲਾਬ ਸਿੱਧੂ ਨੇ ਰਵਿੰਦਰ ਕੌਰ ਦੇ ਨਾਲ ਵਿਆਹ ਕਰਵਾਇਆ ਹੈ। ਉਹ ਆਪਣੇ ਮਾਪਿਆਂ ਦੇ ਨਾਲ ਵੀ ਅਕਸਰ ਤਸਵੀਰਾਂ ‘ਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।


ਗੁਲਾਬ ਸਿੱਧੂ ਦਾ ਵਰਕ ਫ੍ਰੰਟ 

ਗੁਲਾਬ ਸਿੱਧੂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਹਾਲ ਹੀ ‘ਚ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋਏ ਹਨ । ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ, ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ । ਜਿਸ ‘ਚ ਚਾਹ, ਬਾਈ ਬਾਈ, ਗੋਲੀਆਂ, ਨਖਰਾ, ਚੋਬਰ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ। 

ਗੁਲਾਬ ਸਿੱਧੂ ਦਰਿਆ ਦਿਲੀ ਲਈ ਮਸ਼ਹੂਰ 

ਗੁਲਾਬ ਸਿੱਧੂ ਆਪਣੀ ਦਰਿਆ ਦਿਲੀ ਵੀ ਜਾਣੇ ਜਾਂਦੇ ਹਨ। ਉਹ ਹਮੇਸ਼ਾ ਲੋੜਵੰਦ ਲੋਕਾਂ ਦੀ ਮਦਦ ਦੇ ਲਈ ਅੱਗੇ ਆਉਂਦੇ ਹਨ । ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਕਿਰਨਾ ਬਠਿੰਡੇ ਵਾਲੀ ਦੀ ਵੀ ਮਦਦ ਕੀਤੀ ਸੀ । ਇਸ ਤੋਂ ਇਲਾਵਾ ਉਹ ਹੋਰ ਕਈ ਲੋਕਾਂ ਦੀ ਮਦਦ ਦੇ ਲਈ ਵੀ ਅੱਗੇ ਆਉਂਦੇ ਰਹਿੰਦੇ ਹਨ।

© Copyright Galactic Television & Communications Pvt. Ltd. 2026. All rights reserved.