ਗੁਰਦਾਸ ਮਾਨ ਨੇ ਬਾਬਾ ਮੁਰਾਦ ਸ਼ਾਹ ਦੀ ਦਰਗਾਹ ‘ਤੇ ਮਨਾਇਆ ਲੋਹੜੀ ਦਾ ਤਿਉਹਾਰ, ਵੀਡੀਓ ਆਇਆ ਸਾਹਮਣੇ
ਗੁਰਦਾਸ ਮਾਨ ਲੋਹੜੀ ਦੇ ਤਿਉਹਾਰ ਦੇ ਮੌਕੇ ‘ਤੇ ਬਾਬਾ ਮੁਰਾਦ ਸ਼ਾਹ ਦੀ ਦਰਗਾਹ ‘ਤੇ ਪਹੁੰਚੇ ਜਿੱਥੇ ਉਨ੍ਹਾਂ ਨੇ ਲੋਹੜੀ ਦਾ ਤਿਉਹਾਰ ਮਨਾਇਆ । ਇਸ ਮੌਕੇ ਤੇ ਉਨ੍ਹਾਂ ਨੇ ਲੋਹੜੀ ਦੇ ਤਿਉਹਾਰ ਦੀਆਂ ਸਭ ਨੂੰ ਵਧਾਈਆਂ ਦਿੱਤੀਆਂ । ਇਸ ਮੌਕੇ ਗੁਰਦਾਸ ਮਾਨ ਨੂੰ ਮਿਲਣ ਦੇ ਲਈ ਵੱਡੀ ਗਿਣਤੀ ‘ਚ ਲੋਕ ਵੀ ਉੱਥੇ ਮੌਜੂਦ ਸਨ ।
ਗੁਰਦਾਸ ਮਾਨ (Gurdas Maan) ਲੋਹੜੀ ਦੇ ਤਿਉਹਾਰ ਦੇ ਮੌਕੇ ‘ਤੇ ਬਾਬਾ ਮੁਰਾਦ ਸ਼ਾਹ ਦੀ ਦਰਗਾਹ ‘ਤੇ ਪਹੁੰਚੇ ਜਿੱਥੇ ਉਨ੍ਹਾਂ ਨੇ ਲੋਹੜੀ ਦਾ ਤਿਉਹਾਰ ਮਨਾਇਆ । ਇਸ ਮੌਕੇ ਤੇ ਉਨ੍ਹਾਂ ਨੇ ਲੋਹੜੀ ਦੇ ਤਿਉਹਾਰ ਦੀਆਂ ਸਭ ਨੂੰ ਵਧਾਈਆਂ ਦਿੱਤੀਆਂ । ਇਸ ਮੌਕੇ ਗੁਰਦਾਸ ਮਾਨ ਨੂੰ ਮਿਲਣ ਦੇ ਲਈ ਵੱਡੀ ਗਿਣਤੀ ‘ਚ ਲੋਕ ਵੀ ਉੱਥੇ ਮੌਜੂਦ ਸਨ । ਗੁਰਦਾਸ ਮਾਨ ਦੀ ਇੱਕ ਝਲਕ ਪਾਉਣ ਦੇ ਲਈ ਫੈਨਸ ਐਕਸਾਈਟਡ ਸਨ।
ਗੁਰਦਾਸ ਮਾਨ ਦਾ ਵਰਕ ਫ੍ਰੰਟ
ਗੁਰਦਾਸ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਫੈਨਸ ਦਾ ਮਨੋਰੰਜਨ ਕਰਦੇ ਆ ਰਹੇ ਹਨ। ਸੋਸ਼ਲ ਮੀਡੀਆ ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ। ਗੁਰਦਾਸ ਮਾਨ ਨੇ ਜਿੱਥੇ ਆਪਣੀ ਗਾਇਕੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ, ਉੱਥੇ ਹੀ ਆਪਣੀ ਅਦਾਕਾਰੀ ਦੇ ਨਾਲ ਵੀ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ ।
ਆਪਣੀ ਗਾਇਕੀ ਦੇ ਜ਼ਰੀਏ ਉਨ੍ਹਾਂ ਨੇ ਹਮੇਸ਼ਾ ਹੀ ਸਮਾਜ ਨੂੰ ਸਾਰਥਕ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ।ਉਹ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ।ਉਹ ਆਪਣੀ ਨਿਮਰਤਾ ਤੇ ਹਲੀਮੀ ਦੇ ਲਈ ਜਾਣੀ ਜਾਂਦੇ ਹਨ।