ਰਾਜਵੀਰ ਜਵੰਦਾ ਦੀ ਆਵਾਜ਼ ਦਾ ਭੁਲੇਖਾ ਪਾਉਂਦੀ ਹੈ ਗੁਰਮਨ ਮਾਨ ਦੀ ਆਵਾਜ਼, ਰਾਜਵੀਰ ਜਵੰਦਾ ਨਾਲ ਪੁਰਾਣਾ ਵੀਡੀਓ ਵਾਇਰਲ
ਗੁਰਮਨ ਮਾਨ ਦਾ ਇੱਕ ਵੀਡੀਓ ਇਨ੍ਹੀਂ ਦਿਨੀਂ ਵਾਇਰਲ ਹੋ ਰਿਹਾ ਹੈ।ਗੁਰਮਨ ਮਾਨ ਦੇ ਵਾਇਰਲ ਹੋਣ ਦਾ ਕਾਰਨ ਹੈ ਉਸ ਦੀ ਆਵਾਜ਼।ਜੋ ਕਿ ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਾਲ ਬਹੁਤ ਜ਼ਿਆਦਾ ਮੇਲ ਖਾਂਦੀ ਹੈ। ਪਰ ਹੁਣ ਗੁਰਮਨ ਮਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਗੁਰਮਨ ਮਾਨ ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਾਲ ਨਜ਼ਰ ਆ ਰਿਹਾ ਹੈ।
ਗੁਰਮਨ ਮਾਨ ਦਾ ਇੱਕ ਵੀਡੀਓ ਇਨ੍ਹੀਂ ਦਿਨੀਂ ਵਾਇਰਲ ਹੋ ਰਿਹਾ ਹੈ।ਗੁਰਮਨ ਮਾਨ ਦੇ ਵਾਇਰਲ ਹੋਣ ਦਾ ਕਾਰਨ ਹੈ ਉਸ ਦੀ ਆਵਾਜ਼।ਜੋ ਕਿ ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਾਲ ਬਹੁਤ ਜ਼ਿਆਦਾ ਮੇਲ ਖਾਂਦੀ ਹੈ। ਪਰ ਹੁਣ ਗੁਰਮਨ ਮਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਗੁਰਮਨ ਮਾਨ ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਾਲ ਨਜ਼ਰ ਆ ਰਿਹਾ ਹੈ। ਇਸ ਵੀਡੀਓ ‘ਚ ਉਹ ਰਾਜਵੀਰ ਜਵੰਦਾ ਦੇ ਨਾਲ ਉਸ ਦਾ ਮਸ਼ਹੂਰ ਗੀਤ ‘ਕੰਗਣੀ’ ਗਾ ਕੇ ਸੁਣਾ ਰਿਹਾ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਰਾਜਵੀਰ ਜਵੰਦਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ।

ਰਾਜਵੀਰ ਜਵੰਦਾ ਦਾ ਬੀਤੇ ਸਾਲ ਹੋਇਆ ਦਿਹਾਂਤ
ਰਾਜਵੀਰ ਜਵੰਦਾ ਦਾ ਬੀਤੇ ਸਾਲ ਦਿਹਾਂਤ ਹੋ ਗਿਆ ਸੀ । ਰਾਜਵੀਰ ਜਵੰਦਾ ਹਿਮਾਚਲ ਪ੍ਰਦੇਸ਼ ‘ਚ ਘੁੰਮਣ ਗਏ ਹੋਏ ਸਨ । ਇਸੇ ਦੌਰਾਨ ਜਦੋਂ ਉਹ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੇ ਬਾਈਕ ਦਾ ਐਕਸੀਡੈਂਟ ਹੋ ਗਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ । ਜਿੱਥੇ ਕਈ ਦਿਨ ਤੱਕ ਭਰਤੀ ਰਹਿਣ ਤੋਂ ਬਾਅਦ ਗਾਇਕ ਦਾ ਦਿਹਾਂਤ ਹੋ ਗਿਆ ਸੀ ।
ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਸੀ। ਕਿਉਂਕਿ ਰਾਜਵੀਰ ਜਵੰਦਾ ਦੇ ਪਿਤਾ ਦਾ ਵੀ ਦਿਹਾਂਤ ਹੋ ਚੁੱਕਿਆ ਸੀ ਅਤੇ ਘਰ ਪਰਿਵਾਰ ਦੀ ਸਾਰੀ ਜ਼ਿੰਮੇਵਾਰੀ ਰਾਜਵੀਰ ਜਵੰਦਾ ‘ਤੇ ਸੀ । ਪਰ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਰਾਜਵੀਰ ਜਵੰਦਾ ਨੇ ਕਈ ਯਾਦਗਾਰ ਗੀਤ ਇੰਡਸਟਰੀ ਨੂੰ ਦਿੱਤੇ ਹਨ । ਜਲਦ ਹੀ ਉਨ੍ਹਾਂ ਦਾ ਇੱਕ ਹੋਰ ਨਵਾਂ ਗੀਤ ਵੀ ਰਿਲੀਜ਼ ਹੋਣ ਵਾਲਾ ਹੈ।