ਹਰਭਜਨ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਤਸਵੀਰਾਂ ਕੀਤੀਆਂ ਸਾਂਝੀਆਂ
ਹਰਭਜਨ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸਵੇਰੇ ਤੜਕੇ ਹਰਭਜਨ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਕਰਨ ਪਹੁੰਚੇ ਹਨ।
ਹਰਭਜਨ ਮਾਨ (Harbhajan Mann) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸਵੇਰੇ ਤੜਕੇ ਹਰਭਜਨ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਕਰਨ ਪਹੁੰਚੇ ਹਨ। ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਗੁਰਬਾਣੀ ਤੇ ਕੀਰਤਨ ਦਾ ਅਨੰਦ ਮਾਣਿਆ ਅਤੇ ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ਨੂੰ ਸਾਂਝੇ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ’।ਹਰਭਜਨ ਮਾਨ ਨੇ ਨਵੇਂ ਸਾਲ ਦੀ ਸ਼ੁਰੂਆਤ ਗੁਰੁ ਘਰ ‘ਚ ਜਾ ਕੇ ਕੀਤੀ ਅਤੇ ਸਭ ਦੇ ਲਈ ਖੁਸ਼ੀਆਂ ਭਰੇ ਨਵੇਂ ਸਾਲ ਦੇ ਲਈ ਅਰਦਾਸ ਵੀ ਕੀਤੀ ।

ਹਰਭਜਨ ਮਾਨ ਦਾ ਵਰਕ ਫ੍ਰੰਟ
ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।
_bfcbe54222a9e1591d67167ef36e1c9d_1280X720.webp)
ਉਨ੍ਹਾਂ ਦਾ ਹਾਲ ਹੀ ‘ਚ ਗੀਤ ਆਇਆ ਲੋਕ ਗੀਤ ਦੇ ਵਰਗਿਆ ਸਰੋਤਿਆਂ ਨੂੰ ਬਹੁਤ ਜ਼ਿਆਦਾ ਪਸੰਦ ਆ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਗੱਲ੍ਹਾਂ ਗੋਰੀਆਂ, ਤੇਰੀ ਭਿੱਜ ਗਈ ਕੁੜਤੀ ਲਾਲ ਪਸੀਨੇ ਨਾਲ ਕੁੜੇ, ਚੈਨ ਚੁਰਾ ਕੇ ਲੈ ਗਈਆਂ ਸੱਜਣ ਦੀਆਂ ਅੱਖੀਆਂ, ਲਾਲੀ ਲਾਲ ਦੁੱਪਟੇ ਵਾਲੀ, ਤਿੰਨ ਰੰਗ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ ।