ਜੈਸਮੀਨ ਭਸੀਨ ਵਿਆਹ ਦੇ ਸਵਾਲ ਨੂੰ ਲੈ ਕੇ ਭੜਕੀ, ਕਿਹਾ ਲੋਕਾਂ ਨੂੰ ਆਪਣੇ ਕੰਮ ਨਾਲ ਹੀ ਮਤਲਬ ਰੱਖਣਾ ਚਾਹੀਦਾ

ਟੀਵੀ ਅਤੇ ਬਾਲੀਵੁੱਡ ਅਦਾਕਾਰਾ ਜੈਸਮੀਨ ਭਸੀਨ ਇੱਕ ਵਾਰ ਫਿਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ਵਿੱਚ ਹੈ। ਲੰਬੇ ਸਮੇਂ ਤੋਂ ਅਦਾਕਾਰ ਅਲੀ ਗੋਨੀ ਨਾਲ ਰਿਸ਼ਤੇ ਨੂੰ ਲੈ ਕੇ ਸੁਰਖੀਆਂ ਵਿੱਚ ਰਹਿਣ ਵਾਲੀ ਜੈਸਮੀਨ ਨੇ ਇਸ ਵਾਰ ਵਿਆਹ ਨਾਲ ਜੁੜੇ ਲਗਾਤਾਰ ਪੁੱਛੇ ਜਾ ਰਹੇ ਸਵਾਲਾਂ 'ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ।ਇੱਕ ਹਾਲੀਆ ਇੰਟਰਵਿਊ ਦੌਰਾਨ ਜਦੋਂ ਜੈਸਮੀਨ ਤੋਂ ਵਾਰ-ਵਾਰ ਵਿਆਹ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਲੋਕਾਂ ਨੂੰ ਦੂਜਿਆਂ ਦੀ ਨਿੱਜੀ ਜ਼ਿੰਦਗੀ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰਨ ਦੀ ਬਜਾਏ ਆਪਣੇ ਕੰਮ ਨਾਲ ਮਤਲਬ ਰੱਖਣਾ ਚਾਹੀਦਾ ਹੈ।

By  Shaminder Kaur Kaler July 27th 2026 05:22 PM -- Updated: July 27th 2026 05:24 PM

ਟੀਵੀ ਅਤੇ ਬਾਲੀਵੁੱਡ ਅਦਾਕਾਰਾ ਜੈਸਮੀਨ ਭਸੀਨ ਇੱਕ ਵਾਰ ਫਿਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ਵਿੱਚ ਹੈ। ਲੰਬੇ ਸਮੇਂ ਤੋਂ ਅਦਾਕਾਰ ਅਲੀ ਗੋਨੀ ਨਾਲ ਰਿਸ਼ਤੇ ਨੂੰ ਲੈ ਕੇ ਸੁਰਖੀਆਂ ਵਿੱਚ ਰਹਿਣ ਵਾਲੀ ਜੈਸਮੀਨ ਨੇ ਇਸ ਵਾਰ ਵਿਆਹ ਨਾਲ ਜੁੜੇ ਲਗਾਤਾਰ ਪੁੱਛੇ ਜਾ ਰਹੇ ਸਵਾਲਾਂ 'ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ।ਇੱਕ ਹਾਲੀਆ ਇੰਟਰਵਿਊ ਦੌਰਾਨ ਜਦੋਂ ਜੈਸਮੀਨ ਤੋਂ ਵਾਰ-ਵਾਰ ਵਿਆਹ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਲੋਕਾਂ ਨੂੰ ਦੂਜਿਆਂ ਦੀ ਨਿੱਜੀ ਜ਼ਿੰਦਗੀ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰਨ ਦੀ ਬਜਾਏ ਆਪਣੇ ਕੰਮ ਨਾਲ ਮਤਲਬ ਰੱਖਣਾ ਚਾਹੀਦਾ ਹੈ।

ਅਦਾਕਾਰਾ ਨੇ ਕਿਹਾ ਕਿ ਹਰ ਵਿਅਕਤੀ ਦੀ ਜ਼ਿੰਦਗੀ ਦੇ ਆਪਣੇ ਫੈਸਲੇ ਹੁੰਦੇ ਹਨ ਅਤੇ ਵਿਆਹ ਕਦੋਂ ਕਰਨਾ ਹੈ ਜਾਂ ਨਹੀਂ ਕਰਨਾ, ਇਹ ਪੂਰੀ ਤਰ੍ਹਾਂ ਨਿੱਜੀ ਮਾਮਲਾ ਹੈ। ਉਨ੍ਹਾਂ ਮੁਤਾਬਕ ਕਿਸੇ 'ਤੇ ਵਿਆਹ ਨੂੰ ਲੈ ਕੇ ਦਬਾਅ ਬਣਾਉਣਾ ਜਾਂ ਲਗਾਤਾਰ ਸਵਾਲ ਕਰਨਾ ਠੀਕ ਨਹੀਂ ਹੈ।ਜੈਸਮੀਨ ਨੇ ਇਹ ਵੀ ਕਿਹਾ ਕਿ ਉਹ ਇਸ ਸਮੇਂ ਆਪਣੇ ਕਰੀਅਰ ਅਤੇ ਨਿੱਜੀ ਜ਼ਿੰਦਗੀ ਦਾ ਆਨੰਦ ਮਾਣ ਰਹੀ ਹੈ। ਜਦੋਂ ਵੀ ਉਹ ਅਤੇ ਅਲੀ ਗੋਨੀ ਆਪਣੇ ਭਵਿੱਖ ਬਾਰੇ ਕੋਈ ਵੱਡਾ ਫੈਸਲਾ ਲੈਣਗੇ, ਉਹ ਖੁਦ ਆਪਣੇ ਪ੍ਰਸ਼ੰਸਕਾਂ ਨਾਲ ਸਾਂਝਾ ਕਰਨਗੇ।

ਜੈਸਮੀਨ ਦੇ ਇਸ ਬਿਆਨ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਮਿਲੀ-ਜੁਲੀ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਕਈ ਪ੍ਰਸ਼ੰਸਕਾਂ ਨੇ ਉਨ੍ਹਾਂ ਦੀ ਗੱਲ ਦਾ ਸਮਰਥਨ ਕਰਦਿਆਂ ਕਿਹਾ ਕਿ ਸੈਲੀਬ੍ਰਿਟੀਜ਼ ਦੀ ਨਿੱਜੀ ਜ਼ਿੰਦਗੀ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ, ਜਦਕਿ ਕੁਝ ਲੋਕ ਅਜੇ ਵੀ ਉਨ੍ਹਾਂ ਦੇ ਵਿਆਹ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

© Copyright Galactic Television & Communications Pvt. Ltd. 2026. All rights reserved.