ਜੱਸੀ ਗਿੱਲ ਨੇ ਪਰਿਵਾਰ ਦੇ ਨਾਲ ਕੁਝ ਇਸ ਤਰ੍ਹਾਂ ਕੀਤਾ ਬਰਥਡੇ ਸੈਲੀਬ੍ਰੇਸ਼ਨ, ਤਸਵੀਰਾਂ ਕੀਤੀਆਂ ਸਾਂਝੀਆਂ
ਜੱਸੀ ਗਿੱਲ ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ । ਇਸ ਮੌਕੇ ‘ਤੇ ਉਨ੍ਹਾਂ ਨੇ ਆਪਣੇ ਪਰਿਵਾਰ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦਾ ਜਨਮ ਦਿਨ ਮਨਾਉਂਦਾ ਹੋਇਆ ਨਜ਼ਰ ਆ ਰਿਹਾ ਹੈ।
ਜੱਸੀ ਗਿੱਲ (Jassie Gill) ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ । ਇਸ ਮੌਕੇ ‘ਤੇ ਉਨ੍ਹਾਂ ਨੇ ਆਪਣੇ ਪਰਿਵਾਰ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦਾ ਜਨਮ ਦਿਨ ਮਨਾਉਂਦਾ ਹੋਇਆ ਨਜ਼ਰ ਆ ਰਿਹਾ ਹੈ।ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਜੱਸੀ ਗਿੱਲ ਦੀ ਪਤਨੀ, ਉਨ੍ਹਾਂ ਦੀ ਧੀ ਤੇ ਪੁੱਤਰ ਵੀ ਨਜ਼ਰ ਆ ਰਹੇ ਹਨ।ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਦੇ ਨਾਲ ਨਾਲ ਸੈਲੀਬ੍ਰੇਟੀਜ਼ ਵੀ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । 
ਜੱਸੀ ਗਿੱਲ ਦਾ ਵਰਕ ਫ੍ਰੰਟ
ਜੱਸੀ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।

ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ‘ਚ ਵੀ ਹੱਥ ਅਜ਼ਮਾਇਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਸਰਾਹਿਆ ਗਿਆ।
ਹੁਣ ਤੱਕ ਉਹ ਜਿੱਥੇ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।ਉੱਥੇ ਹੀ ਕਈ ਬਾਲੀਵੁੱਡ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ।ਜੱਸੀ ਗਿੱਲ ਨੇ ਅਦਾਕਾਰਾ ਕੰਗਨਾ ਰਣੌਤ ਦੇ ਨਾਲ ਫ਼ਿਲਮ ‘ਪੰਗਾ’ ‘ਚ ਵੀ ਕੰਮ ਕੀਤਾ ਸੀ । ਇਸ ਤੋਂ ਇਲਾਵਾ ਹੋਰ ਵੀ ਕਈ ਫ਼ਿਲਮਾਂ ਉਨ੍ਹਾਂ ਨੇ ਕੀਤੀਆਂ ਹਨ । ਮਿਸੇਜ਼ ਐਂਡ ਮਿਸੇਜ਼ 420 ‘ਚ ਉਨ੍ਹਾਂ ਦੇ ਵੱਲੋਂ ਨਿਭਾਏ ਗਏ ਮਹਿਲਾ ਦੇ ਕਿਰਦਾਰ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ