ਗਾਇਕ ਕਮਲ ਖਹਿਰਾ ਦਾ ਹੋਇਆ ਵਿਆਹ, ਗਾਇਕ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਪੰਜਾਬੀ ਇੰਡਸਟਰੀ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਕੁਝ ਦਿਨ ਪਹਿਲਾਂ ਗਾਇਕ ਗੁਣਤਾਜ ਦੰਦੀਵਾਲ ਦਾ ਵਿਆਹ ਹੋਇਆ ਹੈ। ਹੁਣ ਇੱਕ ਹੋਰ ਗਾਇਕ ਵਿਆਹ ਦੇ ਬੰਧਨ ‘ਚ ਬੱਝ ਚੁੱਕਿਆ ਹੈ। ਜੀ ਹਾਂ ‘ਵਿਚੋਲਾ’ ਫੇਮ ਗਾਇਕ ਕਮਲ ਖਹਿਰਾ ਦਾ ਵਿਆਹ ਹੋ ਚੁੱਕਿਆ ਹੈ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ ।
ਪੰਜਾਬੀ ਇੰਡਸਟਰੀ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਕੁਝ ਦਿਨ ਪਹਿਲਾਂ ਗਾਇਕ ਗੁਣਤਾਜ ਦੰਦੀਵਾਲ ਦਾ ਵਿਆਹ ਹੋਇਆ ਹੈ। ਹੁਣ ਇੱਕ ਹੋਰ ਗਾਇਕ ਵਿਆਹ ਦੇ ਬੰਧਨ ‘ਚ ਬੱਝ ਚੁੱਕਿਆ ਹੈ। ਜੀ ਹਾਂ ‘ਵਿਚੋਲਾ’ ਫੇਮ ਗਾਇਕ ਕਮਲ ਖਹਿਰਾ ਦਾ ਵਿਆਹ ਹੋ ਚੁੱਕਿਆ ਹੈ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ । ਇੱਕ ਵੀਡੀਓ ‘ਚ ਗਾਇਕ ਲਾੜੇ ਦੇ ਲਿਬਾਸ ‘ਚ ਨਜ਼ਰ ਆ ਰਹੇ ਹਨ । ਜਦੋਂਕਿ ਇੱਕ ਹੋਰ ਵੀਡੀਓ ਵਿੱਚ ਉਹ ਡੋਲੀ ਵਾਲੀ ਕਾਰ ‘ਚ ਆਪਣੀ ਪਤਨੀ ਦੇ ਨਾਲ ਬੈਠੇ ਹੋਏ ਹਨ ।

ਕਮਲ ਆਪਣੀ ਪਤਨੀ ਦੇ ਨਾਲ ਸੈਲਫੀ ਲੈਂਦੇ ਹੋਏ ਨਜ਼ਰ ਆ ਰਹੇ ਹਨ, ਜਦੋਂਕਿ ਉਨ੍ਹਾਂ ਦੀ ਪਤਨੀ ਹੱਥਾਂ ਦੇ ਨਾਲ ਆਪਣੇ ਚਿਹਰੇ ਨੂੰ ਛਿਪਾਉਂਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਕਮਲ ਖਹਿਰਾ ਨੇ ਜਿਉਂ ਹੀ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਸੈਲੀਬ੍ਰੇਟੀਜ਼ ਦੇ ਨਾਲ ਨਾਲ ਕਈ ਫੈਨਸ ਦੇ ਵੱਲੋਂ ਵੀ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਕਮਲ ਖਹਿਰਾ ਦਾ ਵਰਕ ਫ੍ਰੰਟ
ਕਮਲ ਖਹਿਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਾਫੀ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਵਿਚੋਲਾ, ਬਾਹਲੀ ਸੋਹਣੀ,ਪਹਿਲਾ ਬੈਚ, ਫੈਮਿਲੀ ਸਣੇ ਕਈ ਹਿੱਟ ਗੀਤ ਗਾ ਚੁੱਕੇ ਹਨ।