ਕਮਲ ਖ਼ਾਨ ਤੇ ਉਨ੍ਹਾਂ ਦੇ ਭਰਾ ਨੇ ਖਰੀਦੀ ਨਵੀਂ ਗੱਡੀ, ਫੈਨਸ ਨੇ ਦਿੱਤੀ ਵਧਾਈ

ਕਮਲ ਖ਼ਾਨ ਤੇ ਉਨ੍ਹਾਂ ਦੇ ਭਰਾ ਨੇ ਨਵੀਂ ਗੱਡੀ ਖਰੀਦੀ ਹੈ। ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਮਲ ਖ਼ਾਨ ਦਾ ਭਰਾ ਵੀ ਨਜ਼ਰ ਆ ਰਿਹਾ ਹੈ।ਕਮਲ ਖ਼ਾਨ ਤੇ ਉਨ੍ਹਾਂ ਭਰਾ ਆਪਣੇ ਪਿਤਾ ਨੂੰ ਕੇਕ ਖਵਾਉਂਦੇ ਹੋਏ ਨਜ਼ਰ ਆ ਰਹੇ ਹਨ ।

By  Shaminder Kaur Kaler April 22nd 2026 12:09 PM

ਕਮਲ ਖ਼ਾਨ (Kamal khan)  ਤੇ ਉਨ੍ਹਾਂ ਦੇ ਭਰਾ ਨੇ ਨਵੀਂ ਗੱਡੀ ਖਰੀਦੀ ਹੈ। ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਮਲ ਖ਼ਾਨ ਦਾ ਭਰਾ ਵੀ ਨਜ਼ਰ ਆ ਰਿਹਾ ਹੈ।ਕਮਲ ਖ਼ਾਨ ਤੇ ਉਨ੍ਹਾਂ ਭਰਾ ਆਪਣੇ ਪਿਤਾ ਨੂੰ ਕੇਕ ਖਵਾਉਂਦੇ ਹੋਏ ਨਜ਼ਰ ਆ ਰਹੇ ਹਨ ।


ਕਮਲ ਖ਼ਾਨ ਦੇ ਵੱਲੋਂ ਜਿਉਂ ਹੀ ਇਸ ਵੀਡੀਓ ਨੂੰ ਸਾਂਝਾ ਕੀਤਾ ਗਿਆ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਕਮਲ ਖ਼ਾਨ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਚੋਂ ਇੱਕ ਹਨ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । 


ਕਮਲ ਖ਼ਾਨ ਦਾ ਵਰਕ ਫ੍ਰੰਟ 

ਕਮਲ ਖ਼ਾਨ ਨੇ ਇੰਡਸਟਰੀ ‘ਚ ਜਗ੍ਹਾ ਬਨਾਉਣ ਦੇ ਲਈ ਲੰਮਾ ਸੰਘਰਸ਼ ਕੀਤਾ ਹੈ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਦੇ ਇੱਕ ਰਿਆਲਟੀ ਸ਼ੋਅ ਤੋਂ ਕੀਤੀ ਸੀ । ਜਿਸ ‘ਚ ਉਨ੍ਹਾਂ ਦੀ ਗਾਇਕੀ ਨੂੰ ਬਹੁਤ ਪਸੰਦ ਕੀਤਾ ਗਿਆ ਸੀ ।


ਇਸ ਤੋਂ ਬਾਅਦ ਹੀ ਇੰਡਸਟਰੀ ‘ਚ ਉਨ੍ਹਾਂ ਨੂੰ ਪਛਾਣ ਮਿਲੀ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਜਿਸ ‘ਚ ਅੰਮੀ ਮੇਰੀ, ਤੇਰੇ ਨਾਲ, ਇਸ਼ਕ ਸੂਫ਼ੀਆਨਾ, ਰੂਹ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ। 

© Copyright Galactic Television & Communications Pvt. Ltd. 2026. All rights reserved.