ਕਰਣ ਔਜਲਾ ਦੇ ਵਿਆਹ ਦਾ ਵੀਡੀਓ ਆਇਆ ਸਾਹਮਣੇ, ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ
ਕਰਣ ਔਜਲਾ (Karan Aujla)ਨੇ ਕੁਝ ਸਾਲ ਪਹਿਲਾਂ ਵਿਆਹ ਕਰਵਾਇਆ ਸੀ। ਵਿਆਹ ਤੋਂ ਕਾਫੀ ਸਮੇਂ ਬਾਅਦ ਹੁਣ ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ‘ਚ ਉਹ ਪਲਕ ਔਜਲਾ ਦੇ ਨਾਲ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਬੈਠੇ ਹੋਏ ਨਜ਼ਰ ਆ ਰਹੇ ਹਨ ।
ਕਰਣ ਔਜਲਾ (Karan Aujla)ਨੇ ਕੁਝ ਸਾਲ ਪਹਿਲਾਂ ਵਿਆਹ ਕਰਵਾਇਆ ਸੀ। ਵਿਆਹ ਤੋਂ ਕਾਫੀ ਸਮੇਂ ਬਾਅਦ ਹੁਣ ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ‘ਚ ਉਹ ਪਲਕ ਔਜਲਾ ਦੇ ਨਾਲ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਬੈਠੇ ਹੋਏ ਨਜ਼ਰ ਆ ਰਹੇ ਹਨ । ਇਸ ਤੋਂ ਇਲਾਵਾ ਇੱਕ ਜਗ੍ਹਾ ‘ਤੇ ਪਲਕ ਔਜਲਾ ਲਾਲ ਜੋੜੇ ‘ਚ ਸੱਜੀ ਹੋਈ ਦਿਖਾਈ ਦੇ ਰਹੀ ਹੈ। ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੇ ਹਨ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।

ਕਰਣ ਔਜਲਾ ਦਾ ਵਰਕ ਫ੍ਰੰਟ
ਕਰਣ ਔਜਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਇੰਡਸਟਰੀ ‘ਚ ਉਹ ਹਿੱਟ ਗੀਤਾਂ ਦੀ ਮਸ਼ੀਨ ਦੇ ਨਾਂਅ ਨਾਲ ਮਸ਼ਹੂਰ ਹਨ।
_89e490a353170d7d2b9525fb1201922a_1280X720.webp)
ਉਨ੍ਹਾਂ ਨੇ ਬਹੁਤ ਛੋਟੀ ਉਮਰ ‘ਚ ਹੀ ਗੀਤ ਲਿਖਣੇ ਸ਼ੁਰੂ ਕਰ ਦਿੱਤੇ ਸਨ ਅਤੇ ਇਸ ਤੋਂ ਬਾਅਦ ਉਹਨਾਂ ਨੇ ਗਾਇਕੀ ਦੇ ਖੇਤਰ ‘ਚ ਕਦਮ ਰੱਖਿਆ ਸੀ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਚੁੰਨੀ ਮੇਰੀ ਰੰਗ ਦੇ ਲਲਾਰੀਆ, ਮੈਕਸੀਕੋ ਕੋਕਾ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ।