ਕੋਰਾਲਾ ਮਾਨ ਨੇ ਆਪਣੀ ਬਜ਼ੁਰਗ ਬੀਬੀ ਦੇ ਨਾਲ ਸਾਂਝਾ ਕੀਤਾ ਵੀਡੀਓ
ਗਾਇਕ ਕੋਰਾਲਾ ਮਾਨ ਨੇ ਆਪਣੀ ਬਜ਼ੁਰਗ ਬੀਬੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੀ ਬੀਬੀ ਨੂੰ ਸਹਾਰਾ ਦੇ ਕੇ ਉਠਾਉਂਦੇ ਹੋਏ ਨਜ਼ਰ ਆ ਰਹੇ ਹਨ । ਇਹ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ਅਤੇ ਫੇਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।
ਗਾਇਕ ਕੋਰਾਲਾ ਮਾਨ (Korala Maan) ਨੇ ਆਪਣੀ ਬਜ਼ੁਰਗ ਬੀਬੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੀ ਬੀਬੀ ਨੂੰ ਸਹਾਰਾ ਦੇ ਕੇ ਉਠਾਉਂਦੇ ਹੋਏ ਨਜ਼ਰ ਆ ਰਹੇ ਹਨ । ਇਹ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ਅਤੇ ਫੇਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । ਫੈਨਸ ਨੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ।

ਇਸ ਤੋਂ ਪਹਿਲਾਂ ਵੀ ਗਾਇਕ ਨੇ ਆਪਣੀ ਬੀਬੀ ਦੇ ਨਾਲ ਵੀਡੀਓ ਸਾਂਝਾ ਕੀਤਾ ਸੀ । ਜਿਸ ‘ਚ ਉਹ ਆਪਣੀ ਬੀਬੀ ਦੇ ਵਾਲਾਂ ‘ਚ ਕੰਘੀ ਕਰਦੇ ਹੋਏ ਨਜ਼ਰ ਆਏ ਸਨ ।ਸੋਸ਼ਲ ਮੀਡੀਆ ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋਇਆ ਸੀ ।
ਕੋਰਾਲਾ ਮਾਨ ਦਾ ਵਰਕ ਫ੍ਰੰਟ
ਕੋਰਾਲਾ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ iੁਦੱਤੇ ਹਨ। ਉਨ੍ਹਾਂ ਦੇ ਮਸ਼ਹੂਰ ਗੀਤਾਂ ਦੀ ਗੱਲ ਕਰੀਏ ਤਾਂ ਬਾਈ ਜੀ, ਬਰੂਦ ਦਿਲ, ਰਾਈਟ ਹੈਂਡ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।ਹਾਲ ਹੀ ‘ਚ ਉਹ ਆਰ ਨੇਤ ਦੇ ਵੱਲੋਂ ਗਰੀਬ ਤੇ ਜ਼ਰੂਰਤਮੰਦ ਕੁੜੀਆਂ ਦੇ ਸਮੂਹਕ ਵਿਆਹ ਸਮਾਰੋਹ ‘ਚ ਸ਼ਾਮਿਲ ਹੋਣ ਦੇ ਲਈ ਵੀ ਪਹੁੰਚੇ ਸਨ।