ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ ਨੇ ਮਨਾਇਆ ਧੀ ਦਾ ਜਨਮ ਦਿਨ, ਗਾਇਕਾ ਨੇ ਸਾਂਝਾ ਕੀਤਾ ਸੈਲੀਬ੍ਰੇਸ਼ਨ ਦਾ ਵੀਡੀਓ

ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ ਨੇ ਆਪਣੀ ਧੀ ਦਾ ਜਨਮ ਦਿਨ ਮਨਾਇਆ ਹੈ। ਜਿਸ ਦੀਆਂ ਤਸਵੀਰਾਂ ਤੇ ਵੀਡੀਓ ਵੀ ਗਾਇਕਾ ਨੇ ਸਾਂਝੀਆ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ‘ਸਾਡੀ ਰਾਜਕੁਮਾਰੀ ਨੇ ਕੱਲ੍ਹ 4 ਸ਼ਾਨਦਾਰ ਸਾਲ ਪੂਰੇ ਕੀਤੇ। ਦਿਨ ਪਿਆਰ, ਮੌਜ-ਮਸਤੀ ਅਤੇ ਖੁਸ਼ੀ ਨਾਲ ਭਰਿਆ ਰਿਹਾ।

By  Shaminder Kaur Kaler February 23rd 2026 04:57 PM

 ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ ਨੇ ਆਪਣੀ ਧੀ ਦਾ ਜਨਮ ਦਿਨ ਮਨਾਇਆ ਹੈ। ਜਿਸ ਦੀਆਂ ਤਸਵੀਰਾਂ ਤੇ ਵੀਡੀਓ ਵੀ ਗਾਇਕਾ ਨੇ ਸਾਂਝੀਆ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ‘ਸਾਡੀ ਰਾਜਕੁਮਾਰੀ ਨੇ ਕੱਲ੍ਹ 4 ਸ਼ਾਨਦਾਰ ਸਾਲ ਪੂਰੇ ਕੀਤੇ। ਦਿਨ ਪਿਆਰ, ਮੌਜ-ਮਸਤੀ ਅਤੇ ਖੁਸ਼ੀ ਨਾਲ ਭਰਿਆ ਰਿਹਾ। ਸ਼ੁਭਕਾਮਨਾਵਾਂ, ਅਸ਼ੀਰਵਾਦ ਭੇਜਣ ਅਤੇ ਸਾਡੇ ਨਾਲ ਜਸ਼ਨ ਮਨਾਉਣ ਵਿੱਚ ਸ਼ਾਮਲ ਹੋਣ ਵਾਲੇ ਸਾਰਿਆਂ ਦਾ ਧੰਨਵਾਦ।


ਇਹ ਸਾਡੇ ਪਰਿਵਾਰ ਲਈ ਬਹੁਤ ਮਾਇਨੇ ਰੱਖਦਾ ਹੈ’। ਗਾਇਕਾ ਨੇ ਜਿਉਂ ਹੀ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ੳੇੁਨ੍ਹਾਂ ਨੂੰ ਫੈਨਸ ਦੇ ਨਾਲ-ਨਾਲ ਸੈਲੀਬ੍ਰੇਟੀਜ਼ ਦੇ ਵੱਲੋਂ ਵੀ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ । 

ਗੁਰਲੇਜ ਅਖਤਰ ਦਾ ਵਰਕ ਫ੍ਰੰਟ 

ਗੁਰਲੇਜ ਅਖਤਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਨੇ ਆਪਣੇ ਪਤੀ ਕੁਲਵਿੰਦਰ ਕੈਲੀ ਦੇ ਨਾਲ ਵੀ ਕਈ ਗੀਤ ਗਾਏ ਹਨ ।ਉਨ੍ਹਾਂ ਦੀ ਭੈਣ ਜੈਸਮੀਨ ਅਖਤਰ ਵੀ ਵਧੀਆ ਗਾਇਕਾ ਹੈ ਤੇ ਉਨ੍ਹਾਂ ਦੇ ਦੋਵੇਂ ਭਰਾ ਵੀ ਗਾਇਕੀ ‘ਚ ਸਰਗਰਮ ਹਨ । ਗੁਰਲੇਜ ਅਖਤਰ ਦਾ ਬੇਟਾ ਦਾਨਵੀਰ ਵੀ ਆਪਣੇ ਮਾਪਿਆਂ ਵਾਂਗ ਗਾਇਕੀ ਦੇ ਗੁਰ ਸਿੱਖ ਰਿਹਾ ਹੈ। 

© Copyright Galactic Television & Communications Pvt. Ltd. 2026. All rights reserved.