ਮਨਰਿਕਤ ਔਲਖ ਤੇ ਜਸਬੀਰ ਜੱਸੀ ਨੂੰ ਕੀਤਾ ਗਿਆ ਸਨਮਾਨਿਤ, ਵੀਡੀਓ ਗਾਇਕ ਨੇ ਕੀਤਾ ਸਾਂਝਾ
ਗਾਇਕ ਮਨਕਿਰਤ ਔਲਖ ਤੇ ਜਸਬੀਰ ਜੱਸੀ ਨੂੰ ਸਨਮਾਨਿਤ ਕੀਤਾ ਗਿਆ ਹੈ। ਜਿਸ ਦਾ ਇੱਕ ਵੀਡੀਓ ਮਨਕਿਰਤ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਮਨਕਿਰਤ ਔਲਖ ਤੇ ਜਸਬੀਰ ਜੱਸੀ ਨੂੰ ਸੀਐਮ ਭਗਵੰਤ ਮਾਨ ਸਨਮਾਨਿਤ ਕਰ ਰਹੇ ਹਨ।
ਗਾਇਕ ਮਨਕਿਰਤ ਔਲਖ ਤੇ ਜਸਬੀਰ ਜੱਸੀ ਨੂੰ ਸਨਮਾਨਿਤ ਕੀਤਾ ਗਿਆ ਹੈ। ਜਿਸ ਦਾ ਇੱਕ ਵੀਡੀਓ ਮਨਕਿਰਤ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਮਨਕਿਰਤ ਔਲਖ ਤੇ ਜਸਬੀਰ ਜੱਸੀ ਨੂੰ ਸੀਐਮ ਭਗਵੰਤ ਮਾਨ ਸਨਮਾਨਿਤ ਕਰ ਰਹੇ ਹਨ। ਇਸ ਤੋਂ ਇਲਾਵਾ ਹੋਰ ਵੀ ਕਈ ਸ਼ਖਸੀਅਤਾਂ ਮੌਜੂਦ ਰਹੀਆਂ। ਸੋਸ਼ਲ ਮੀਡੀਆ ਤੇ ਦੋਵਾਂ ਦਾ ਇਹ ਵੀਡੀਓ ਵਾਇਰਲ ਹੋ ਰਿਹਾ ਹੈ ਅਤੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸਨਮਾਨਿਤ ਕੀਤਾ ਗਿਆ।
_b81087b12f0f366452d261225f2abf79_1280X720.webp)
ਮਨਕਿਰਤ ਔਲਖ ਦਾ ਵਰਕ ਫ੍ਰੰਟ
ਮਨਕਿਰਤ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤੀ ਕਬੱਡੀ ਤੇ ਭਲਵਾਨੀ ਦੇ ਨਾਲ ਕੀਤੀ ਸੀ ।ਪਰ ਉਨ੍ਹਾਂ ਨੂੰ ਗਾਉਣ ਦਾ ਸ਼ੌਕ ਸੀ ਅਤੇ ਇਹੀ ਸ਼ੌਕ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਲੈ ਆਇਆ ।
_e8e0af46e9a6b7da83e9d667129a733e_1280X720.webp)
ਹੁਣ ਤੱਕ ਉਹ ਕਈ ਹਿੱਟ ਗੀਤ ਗਾ ਚੁੱਕੇ ਹਨ। ਜਿਸ ‘ਚ ਸੋਹਣਾ ਤੇ ਪਤੰਦਰਾ ਤੂੰ ਖ਼ਾਸ ਕੋਈ ਨਾ, ਭਾਬੀ, ਕੋਕਾ, ਡਿਫੈਂਡਰ ਸਣੇ ਕਈ ਹਿੱਟ ਗੀਤ ਗਾ ਚੁੱਕੇ ਹਨ । ਇਸ ਤੋਂ ਇਲਾਵਾ ਉਹ ਆਉਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਗੀਤ ਲੈ ਕੇ ਆ ਰਹੇ ਹਨ । ਹਾਲ ਹੀ ‘ਚ ਉਨ੍ਹਾਂ ਦੀ ਈਪੀ ਰਿਲੀਜ਼ ਹੋਈ ਹੈ। ਜਿਸ ਤੋਂ ਬਾਅਦ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਪਹੁੰਚੇ ਸਨ।