ਪੰਜਾਬੀ ਗਾਇਕ ਮਨਕੀਰਤ ਔਲਖ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਕੀਤਾ ਸ਼ੁਕਰਾਨਾ

ਪੰਜਾਬੀ ਗਾਇਕ ਮਨਕਿਰਤ ਔਲਖ ਸੱਚਖੰਡ ਸ੍ਰੀ ਹਰਿਮੰਦਰ ‘ਚ ਨਤਮਸਤ ਹੋਏ ਹਨ। ਜਿਸ ਦੀਆਂ ਕਈ ਤਸਵੀਰਾਂ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਸਾਂਝੀਆਂ ਕੀਤੀਆਂ ਹਨ।ਗਾਇਕ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ।

By  Shaminder Kaur Kaler May 21st 2026 01:00 PM

ਪੰਜਾਬੀ ਗਾਇਕ ਮਨਕਿਰਤ ਔਲਖ ਸੱਚਖੰਡ ਸ੍ਰੀ ਹਰਿਮੰਦਰ ‘ਚ ਨਤਮਸਤ ਹੋਏ ਹਨ। ਜਿਸ ਦੀਆਂ ਕਈ ਤਸਵੀਰਾਂ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਸਾਂਝੀਆਂ ਕੀਤੀਆਂ ਹਨ।ਗਾਇਕ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ।ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਹਰਿਮੰਦਰ ਸਾਹਿਬ ਚੋਂ ਬਾਹਰ ਆ ਕੇ ਮੀਡੀਆ ਦੇ ਨਾਲ ਵੀ ਮੁਖਾਤਬ ਹੋਏ ।


ਇਸ ਮੌਕੇ ‘ਤੇ ਉਨ੍ਹਾਂ ਨੇ ਕਿਹਾ ਕਿ  ਉਨ੍ਹਾਂ ਦੀ ਨਵੀਂ ਈਪੀ ਹਾਲ ਹੀ ਵਿੱਚ ਰਿਲੀਜ਼ ਹੋਈ ਹੈ ਅਤੇ ਉਹਨਾਂ ਨੇ ਆਪਣੀ ਪੂਰੀ ਟੀਮ ਨਾਲ ਪਹਿਲਾਂ ਹੀ ਇਹ ਫੈਸਲਾ ਕੀਤਾ ਹੋਇਆ ਸੀ ਕਿ ਜਦੋਂ ਵੀ ਇਹ ਈਪੀ ਰਿਲੀਜ਼ ਹੋਵੇਗੀ, ਉਹ ਸਭ ਤੋਂ ਪਹਿਲਾਂ ਦਰਬਾਰ ਸਾਹਿਬ ਆ ਕੇ ਮੱਥਾ ਟੇਕਣਗੇ। ਉਨ੍ਹਾਂ ਕਿਹਾ ਕਿ ਅੱਜ ਉਹ ਇਸੇ ਮਕਸਦ ਨਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ।


ਫੈਨਸ ਨੂੰ ਕੀਤੀ ਖ਼ਾਸ ਅਪੀਲ 

ਇਸ ਮੌਲੇ ‘ਤੇ ਮਨਕਿਰਤ ਔਲਖ ਨੇ ਕਿਹਾ ਕਿ ਈਪੀ ਵਿੱਚ ਆਮ ਤੌਰ ‘ਤੇ ਸੱਤ ਤੋਂ ਅੱਠ ਗੀਤ ਸ਼ਾਮਲ ਹੁੰਦੇ ਹਨ ਅਤੇ ਇਹ ਉਨ੍ਹਾਂ ਦੀ ਦੂਜੀ ਈਪੀ ਹੈ। ਮਨਕੀਰਤ ਔਲਖ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਹ ਜ਼ਿਆਦਾਤਰ ਸਿੰਗਲ ਗੀਤ ਹੀ ਰਿਲੀਜ਼ ਕਰਦੇ ਰਹੇ ਹਨ। ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਕਿ ਉਹ ਨਵੀਂ ਈਪੀ ਨੂੰ ਸੁਣਨ ਅਤੇ ਵੱਧ ਤੋਂ ਵੱਧ ਸਪੋਰਟ ਕਰਨ।

© Copyright Galactic Television & Communications Pvt. Ltd. 2026. All rights reserved.