ਮਿਸ ਪੂਜਾ ਆਪਣੇ ਪਰਿਵਾਰ ਦੇ ਨਾਲ ਕੁਆਲਿਟੀ ਟਾਈਮ ਬਿਤਾਉਂਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ

ਮਿਸ ਪੂਜਾ ਆਪਣੇ ਪਰਿਵਾਰ ਦੇ ਨਾਲ ਇਨ੍ਹੀਂ ਦਿਨੀਂ ਕੁਆਲਿਟੀ ਟਾਈਮ ਬਿਤਾ ਰਹੀ ਹੈ। ਬੀਤੇ ਦਿਨੀਂ ਉਹ ਆਪਣੇ ਪਰਿਵਾਰ ਦੇ ਨਾਲ ਕਿਤੇ ਘੁੰਮਣ ਵੀ ਗਏ ਸਨ । ਜਿਸ ਦੀਆਂ ਤਸਵੀਰਾਂ ਤੇ ਵੀਡੀਓ ਵੀ ਗਾਇਕਾ ਨੇ ਸਾਂਝੀਆਂ ਕੀਤੀਆਂ ਸਨ। ਜਿਸ ਤੋਂ ਬਾਅਦ ਗਾਇਕਾ ਨੇ ਮੁੜ ਤੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

By  Shaminder Kaur Kaler June 1st 2026 12:16 PM

ਮਿਸ ਪੂਜਾ ਆਪਣੇ ਪਰਿਵਾਰ ਦੇ ਨਾਲ ਇਨ੍ਹੀਂ ਦਿਨੀਂ ਕੁਆਲਿਟੀ ਟਾਈਮ ਬਿਤਾ ਰਹੀ ਹੈ। ਬੀਤੇ ਦਿਨੀਂ ਉਹ ਆਪਣੇ ਪਰਿਵਾਰ ਦੇ ਨਾਲ ਕਿਤੇ ਘੁੰਮਣ ਵੀ ਗਏ ਸਨ । ਜਿਸ ਦੀਆਂ ਤਸਵੀਰਾਂ ਤੇ ਵੀਡੀਓ ਵੀ ਗਾਇਕਾ ਨੇ ਸਾਂਝੀਆਂ ਕੀਤੀਆਂ ਸਨ। ਜਿਸ ਤੋਂ ਬਾਅਦ ਗਾਇਕਾ ਨੇ ਮੁੜ ਤੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ‘ਮੇਰੀ ਜਾਨ’ ।ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।


ਮਿਸ ਪੂਜਾ ਦਾ ਵਰਕ ਫ੍ਰੰਟ

ਮਿਸ ਪੂਜਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਮਿਸ ਪੂਜਾ ਹੁਣ ਵਿਦੇਸ਼ ‘ਚ ਹੀ ਰਹਿੰਦੇ ਹਨ ਅਤੇ ਉੱਥੇ ਉਹ ਗਾਇਕੀ ਦੇ ਨਾਲ-ਨਾਲ ਆਪਣਾ ਕੋਈ ਕਾਰੋਬਾਰ ਵੀ ਕਰ ਰਹੇ ਹਨ ।


ਮਿਸ ਪੂਜਾ ਦੇ ਪਤੀ ਰੋਮੀ ਟਾਹਲੀ ਵੀ ਗਾਇਕੀ ਦੇ ਖੇਤਰ ਨਾਲ ਜੁੜੇ ਹੋਏ ਹਨ।ਗਾਇਕਾ ਦੇ ਘਰ ਕੁਝ ਸਾਲ ਪਹਿਲਾਂ ਹੀ ਪੁੱਤਰ ਦਾ ਜਨਮ ਹੋਇਆ ਸੀ। ਜਿਸ ਦੀ ਜਾਣਕਾਰੀ ਉਨ੍ਹਾਂ ਨੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਦਿੱਤੀ ਸੀ। ਉਨ੍ਹਾਂ ਦੇ ਪੁੱਤਰ ਦਾ ਨਾਮ ਅਲਾਪ ਹੈ।

 

© Copyright Galactic Television & Communications Pvt. Ltd. 2026. All rights reserved.