ਨੇਹਾ ਕੱਕੜ ਨੇ ਆਪਣੀ ਮਾਂ ਦੇ ਜਨਮ ਦਿਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਵੇਖੋ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ

ਗਾਇਕਾ ਨੇਹਾ ਕੱਕੜ ਨੇ ਆਪਣੀ ਮਾਂ ਦਾ ਜਨਮਦਿਨ ਮਨਾਇਆ ਹੈ। ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆ ਹਨ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਆਪਣੇ ਮਾਪਿਆਂ ਦੇ ਨਾਲ ਨਜ਼ਰ ਆ ਰਹੀ ਹੈ।

By  Shaminder Kaur Kaler July 21st 2026 01:32 PM

ਗਾਇਕਾ ਨੇਹਾ ਕੱਕੜ ਨੇ ਆਪਣੀ ਮਾਂ ਦਾ ਜਨਮਦਿਨ ਮਨਾਇਆ ਹੈ। ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆ ਹਨ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਆਪਣੇ ਮਾਪਿਆਂ ਦੇ ਨਾਲ ਨਜ਼ਰ ਆ ਰਹੀ ਹੈ।


ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਨੇਹਾ ਕੱਕੜ ਆਪਣੇ ਸਾਰੇ ਪਰਿਵਾਰ ਦੇ ਨਾਲ ਬਹੁਤ ਹੀ ਖੁਸ਼ ਦਿਖਾਈ ਦੇ ਰਹੀ ਹੈ ਅਤੇ ਸੋਸ਼ਲ ਮੀਡੀਆ ਤੇ ਗਾਇਕਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਉਸ ਦੀ ਮਾਂ ਦੇ ਜਨਮ ਦਿਨ ਦੀ ਵਧਾਈ ਦੇ ਰਹੇ ਹਨ ।


ਨੇਹਾ ਕੱਕੜ ਦਾ ਵਰਕ ਫ੍ਰੰਟ 

ਨੇਹਾ ਕੱਕੜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਨੇ ਜਗਰਾਤਿਆਂ ਤੋਂ ਆਪਣੀ ਗਾਇਕੀ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਕਈ ਰਿਆਲਟੀ ਸ਼ੋਅ ‘ਚ ਪਰਫਾਰਮ ਕੀਤਾ ।


ਜਿੱਥੇ ਉਨ੍ਹਾਂ ਦੀ ਗਾਇਕੀ ਨੂੰ ਨਵੀਂ ਪਛਾਣ ਮਿਲੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਬਾਲੀਵੁੱਡ ਇੰਡਸਟਰੀ ਨੂੰ ਦਿੱਤੇ । ਉਨ੍ਹਾਂ ਦੀ ਭੈਣ ਸੋਨੂੰ ਕੱਕੜ ਵੀ ਵਧੀਆ ਗਾਇਕ ਹਨ ਤੇ ਨੇਹਾ ਕੱਕੜ ਨੇ ਆਪਣੇ ਭਰਾ ਦੇ ਨਾਲ ਵੀ ਕਈ ਗੀਤ ਗਾਏ ਹਨ। ਨੇਹਾ ਕੱਕੜ ਦੀ ਜ਼ਿੰਦਗੀ ਬੜੀ ਹੀ ਸੰਘਰਸ਼ ਭਰੀ ਰਹੀ ਹੈ । ਉੱਤਰਾਖੰਡ ਦੇ ਨਿੱਕੇ ਜਿਹੇ ਪਿੰਡ ‘ਚ ਇੱਕ ਕਮਰੇ ‘ਚ ਪਰਿਵਾਰ ਕਿਰਾਏ ਤੇ ਰਹਿੰਦਾ ਸੀ। ਪਰ ਹੁਣ ਨੇਹਾ ਕੱਕੜ ਕੋਲ ਦੌਲਤ ਸ਼ੌਹਰਤ ਸਭ ਕੁਝ ਹੈ। 

© Copyright Galactic Television & Communications Pvt. Ltd. 2026. All rights reserved.