ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ, ਗੰਭੀਰ ਹਾਲਤ ‘ਚ ਹਸਤਪਤਾਲ ‘ਚ ਕਰਵਾਇਆ ਗਿਆ ਭਰਤੀ

ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਖ਼ਬਰਾਂ ਮੁਤਾਬਕ ਅਦਾਕਾਰ ਦੇ ਭਰਾ ਨੂੰ ਇਲਾਜ ਦੇ ਲਈ ਪਟਨਾ ਦੇ ਇੱਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਇਹ ਹਮਲਾ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੀਤਾ ਗਿਆ ਹੈ ।ਇਸ ਮਾਮਲੇ ‘ਚ ਮੁਲਜ਼ਮਾਂ ਦੀ ਗ੍ਰਿਫਤਾਰੀ ਦੇ ਲਈ ਟੀਮਾਂ ਲਗਾਈਆਂ ਗਈਆਂ ਹਨ ਜੋ ਇਸ ਸਾਰੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

By  Shaminder Kaur Kaler June 22nd 2026 02:12 PM -- Updated: June 22nd 2026 02:13 PM

ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਖ਼ਬਰਾਂ ਮੁਤਾਬਕ ਅਦਾਕਾਰ ਦੇ ਭਰਾ ਨੂੰ ਇਲਾਜ ਦੇ ਲਈ ਪਟਨਾ ਦੇ ਇੱਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਇਹ ਹਮਲਾ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੀਤਾ ਗਿਆ ਹੈ ।ਇਸ ਮਾਮਲੇ ‘ਚ ਮੁਲਜ਼ਮਾਂ ਦੀ ਗ੍ਰਿਫਤਾਰੀ ਦੇ ਲਈ ਟੀਮਾਂ ਲਗਾਈਆਂ ਗਈਆਂ ਹਨ ਜੋ ਇਸ ਸਾਰੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ ਅਤੇ ਫਰਾਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।


ਬਿਜੇਂਦਰ ਤ੍ਰਿਪਾਠੀ ਨੂੰ ਪੁਰਾਣੇ ਮਾਮਲੇ ਨੂੰ ਲੈ ਕੇ ਇਹ ਹਮਲਾ ਕੀਤਾ ਗਿਆ ਹੈ। ਬਿਜੇਂਦਰ ਨਾਥ ਬਿਹਾਰ ਦੇ ਗੋਪਾਲ ਗੰਜ ‘ਚ ਰਹਿੰਦੇ ਹਨ,ਜੋ ਉਨ੍ਹਾਂ ਦਾ ਜੱਦੀ ਪਿੰਡ ਹੈ।ਪੰਕਜ ਤ੍ਰਿਪਾਠੀ ਵੀ ਅਕਸਰ ਆਪਣੇ ਜੱਦੀ ਪਿੰਡ ਪਹੁੰਚ ਜਾਂਦੇ ਹਨ ਅਤੇ ਅਕਸਰ ਆਪਣੇ ਇੰਸਟਾਗਰਾਮ ਤੇ ਆਪਣੀਆਂ ਤਸਵੀਰਾਂ ‘ਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ ।

 

ਪੰਕਜ ਤ੍ਰਿਪਾਠੀ ਦਾ ਵਰਕ ਫ੍ਰੰਟ 

ਪੰਕਜ ਤ੍ਰਿਪਾਠੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਇੰਡਸਟਰੀ ‘ਚ ਜਗ੍ਹਾ ਬਨਾਉਣ ਦੇ ਲਈ ਲੰਮਾ ਸੰਘਰਸ਼ ਕੀਤਾ ਹੈ। ਉਨ੍ਹਾਂ ਨੇ ਆਪਣੇ ਲੰਮੇ ਸੰਘਰਸ਼ ਦੀ ਬਦੌਲਤ ਇੰਡਸਟਰੀ ‘ਚ ਖੁਦ ਨੂੰ ਸਥਾਪਿਤ ਕੀਤਾ ਅਤੇ ਹੁਣ ਤੱਕ ਕਈ ਯਾਦਗਾਰ ਕਿਰਦਾਰ ਨਿਭਾਏ ਹਨ ।

© Copyright Galactic Television & Communications Pvt. Ltd. 2026. All rights reserved.