ਪੁਖਰਾਜ ਭੱਲਾ ਦੀ ਪਤਨੀ ਦਿਸ਼ੂ ਨੇ ਪਤੀ ਦੇ ਨਾਲ ਸਾਂਝਾ ਕੀਤਾ ਵੀਡੀਓ

ਪੁਖਰਾਜ ਭੱਲਾ ਦੀ ਪਤਨੀ ਦਿਸ਼ੂ ਨੇ ਆਪਣੇ ਪਤੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਪਤੀ ਦੇ ਨਾਲ ਰੋਮਾਂਟਿਕ ਹੁੰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਪੁਖਰਾਜ ਭੱਲਾ ਨੇ ਆਪਣੀ ਪਤਨੀ ਦੇ ਗਲ ‘ਚ ਬਾਹਾਂ ਪਾਈਆਂ ਹੋਈਆਂ ਹਨ ਅਤੇ ਦੋਵੇਂ ਜਣੇ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ।

By  Shaminder Kaur Kaler July 9th 2026 11:31 AM

ਪੁਖਰਾਜ ਭੱਲਾ ਦੀ ਪਤਨੀ ਦਿਸ਼ੂ ਨੇ ਆਪਣੇ ਪਤੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਪਤੀ ਦੇ ਨਾਲ ਰੋਮਾਂਟਿਕ ਹੁੰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਪੁਖਰਾਜ ਭੱਲਾ ਨੇ ਆਪਣੀ ਪਤਨੀ ਦੇ ਗਲ ‘ਚ ਬਾਹਾਂ ਪਾਈਆਂ ਹੋਈਆਂ ਹਨ ਅਤੇ ਦੋਵੇਂ ਜਣੇ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ।

ਸੋਸ਼ਲ ਮੀਡੀਆ ਤੇ ‘ਤੇ ਦੋਵਾਂ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ । ਦੱਸ ਦਈਏ ਕਿ ਦੀਸ਼ੂ ਸਿੱਧੂ ਦੇ ਨਾਲ ।ਪੁਖਰਾਜ ਭੱਲਾ ਨੇ ੨੦੨੩ ‘ਚ ਵਿਆਹ ਕਰਵਾਇਆ ਸੀ। ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਸ਼ਾਮਿਲ ਹੋਏ ਸਨ । ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋਈਆਂ ਸਨ। 

ਪੁਖਰਾਜ ਭੱਲਾ ਦਾ ਵਰਕ ਫ੍ਰੰਟ 

ਪੁਖਰਾਜ ਭੱਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਹ ਸਭ ਤੋਂ ਪਹਿਲਾਂ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਨਾਲ ਚਰਚਾ ‘ਚ ਆਏ ਸਨ । ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। ਹਾਲ ਹੀ ‘ਚ ਉਹ ਆਪਣੀ ਫ਼ਿਲਮ ‘ਕੈਰੀ ਆਨ ਜੱਟਾ-੪’ ਨੂੰ ਲੈ ਕੇ ਚਰਚਾ ‘ਚ ਹਨ। ਇਸ ਫ਼ਿਲਮ ‘ਚ ਜਸਵਿੰਦਰ ਭੱਲਾ ਨੂੰ ਵੀ ਏਆਈ ਤਕਨੀਕ ਦੇ ਰਾਹੀਂ ਸ਼ਾਮਿਲ ਕੀਤਾ ਗਿਆ ਹੈ। 

© Copyright Galactic Television & Communications Pvt. Ltd. 2026. All rights reserved.