ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਮੁਲਜ਼ਮ ਹੋਣਗੇ ਡਿਪੋਰਟ, 32 ਜਣਿਆਂ ਨੂੰ ਦੇਸ਼ ਭੇਜਣ ਦੇ ਆਦੇਸ਼ ਜਾਰੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਗੈਂਗਸਟਰਾਂ ਨੂੰ ਕੇੈਨੇਡਾ ਤੋਂ ਡਿਪੋਰਟ ਕਰਨ ਦੇ ਲਈ ਮੁਹਿੰਮ ਸ਼ੁਰੂ ਹੋ ਚੁੱਕੀ ਹੈ। ਇਸ ਦੇ ਲਈ ਕੈਨੇਡਾ ‘ਚ ਫਾਈਰਿੰਗ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਦਾ ਸਰਵੇ ਕੀਤਾ ਜਾ ਰਿਹਾ ਹੈ। ਕੈਨੇਡਾ ਦੀਆਂ ਮੀਡੀਆ ਰਿਪੋਰਟਸ ਮੁਤਾਬਕ ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਵੱਖ ਵੱਖ ਦੇਸ਼ਾਂ ਦੇ ਦੋ ਸੌ ਤੋਂ ਜ਼ਿਆਦਾ ਗੈਂਗਸਟਰਾਂ ਦੀ ਸੂਚੀ ਤਿਆਰ ਕੀਤੀ ਗਈ ਹੈ।

By  Shaminder Kaur Kaler February 19th 2026 05:30 PM

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਕਤਲ ਕਰਨ ਵਾਲੇ ਗੈਂਗਸਟਰਾਂ ਨੂੰ ਕੇੈਨੇਡਾ ਤੋਂ ਡਿਪੋਰਟ ਕਰਨ ਦੇ ਲਈ ਮੁਹਿੰਮ ਸ਼ੁਰੂ ਹੋ ਚੁੱਕੀ ਹੈ। ਇਸ ਦੇ ਲਈ ਕੈਨੇਡਾ ‘ਚ ਫਾਈਰਿੰਗ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਦਾ ਸਰਵੇ ਕੀਤਾ ਜਾ ਰਿਹਾ ਹੈ। ਕੈਨੇਡਾ ਦੀਆਂ ਮੀਡੀਆ ਰਿਪੋਰਟਸ ਮੁਤਾਬਕ ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਵੱਖ ਵੱਖ ਦੇਸ਼ਾਂ ਦੇ ਦੋ ਸੌ ਤੋਂ ਜ਼ਿਆਦਾ ਗੈਂਗਸਟਰਾਂ ਦੀ ਸੂਚੀ ਤਿਆਰ ਕੀਤੀ ਗਈ ਹੈ।


ਇਨ੍ਹਾਂ ਵਿੱਚੋਂ ਬੱਤੀ ਗੈਂਗਸਟਰਾਂ ਨੂੰ ਇਮੀਗ੍ਰੇਸ਼ਨ ਐਂਡ ਰਿਫਿਊਜੀ ਬੋਰਡ ਆਫ ਕੈਨੇਡਾ ਦੇ ਵੱਲੋਂ ਡਿਪੋਰਟ ਕਰਨ ਦੇ ਆਦੇਸ਼ ਵੀ ਦੇ ਦਿੱਤੇ ਗਏ ਹਨ। ਹਾਲੇ ਤੱਕ ਇਨ੍ਹਾਂ ਗੈਂਗਸਟਰ ਦੀ ਸੂਚੀ ਨੂੰ ਜਨਤਕ ਨਹੀਂ ਕੀਤਾ ਗਿਆ ਹੈ।ਪਰ ਕੈਨੇਡਾ ਸਰਕਾਰ ਨੇ ਗੈਂਗਸਟਰਾਂ ਨੂੰ ਡਿਪੋਰਟ ਕਰਨ ‘ਚ ਸਖਤੀ ਦਿਖਾਈ ਤਾਂ ਗੋਲਡੀ ਬਰਾੜ, ਅਰਸ਼ਦੀਪ ਡੱਲਾ ਸਣੇ ਕਈ ਗੈਂਗਸਟਰ ਭਾਰਤ ਆ ਜਾਣਗੇ ਤੇ ਪੁਲਿਸ ਉਨ੍ਹਾਂ ਨੂੰ ਵੱਖ-ਵੱਖ ਕੇਸਾਂ ਦੇ ਤਹਿਤ ਗ੍ਰਿਫਤਾਰ ਕਰ ਸਕੇਗੀ ।  


ਸਿੱਧੂ ਮੂਸੇਵਾਲਾ ਦਾ ਹੋਇਆ ਸੀ ਕਤਲ 

ਸਿੱਧੂ ਮੂਸੇਵਾਲਾ ਦਾ ਕਤਲ ੨੯ ਮਈ ੨੦੨੨ ਨੂੰ ਕਰ ਦਿੱਤਾ ਗਿਆ ਸੀ । ਲਾਰੈਂਸ ਬਿਸ਼ਨੋਈ ਤੇ ਉਸ ਦੇ ਸਾਥੀ ਗੋਲਡੀ ਬਰਾੜ ਦਾ ਇਸ ‘ਚ ਵੱਡਾ ਹੱਥ ਸੀ । ਸਿੱਧੂ ਮੂਸੇਵਾਲਾ ਦਾ ਕਤਲ ਉਸ ਵੇਲੇ ਕਰ ਦਿੱਤਾ ਗਿਆ ਸੀ, ਜਦੋਂ ਉਹ ਆਪਣੀ ਬਿਮਾਰ ਮਾਸੀ ਦਾ ਹਾਲ ਚਾਲ ਜਾਨਣ ਦੇ ਲਈ ਉਸ ਦੇ ਪਿੰਡ ਜਾ ਰਿਹਾ ਸੀ । ਇਸੇ ਦੌਰਾਨ ਕੁਝ ਹਥਿਆਰਬੰਦ ਲੋਕਾਂ ਨੇ ਉਨ੍ਹਾਂ ਨੂੰ ਘੇਰ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ । 

© Copyright Galactic Television & Communications Pvt. Ltd. 2026. All rights reserved.