ਅਫਸਾਨਾ ਖ਼ਾਨ, ਜਸਬੀਰ ਜੱਸੀ, ਜੋਤੀ ਨੂਰਾਂ ਸਣੇ ਪੰਜਾਬੀ ਸਿਤਾਰਿਆਂ ਨੇ ਮਨਾਈ ਹੋਲੀ, ਤਸਵੀਰਾਂ ਆਈਆਂ ਸਾਹਮਣੇ
ਬੀਤੇ ਦਿਨ ਹੋਲੀ ਦਾ ਤਿਉਹਾਰ ਬੜੇ ਹੀ ਜੋਸ਼ ਖਰੋਸ਼ ਦੇ ਨਾਲ ਪੰਜਾਬੀ ਸਿਤਾਰਿਆਂ ਦੇ ਵੱਲੋਂ ਮਨਾਇਆ ਗਿਆ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ । ਗਾਇਕ ਜਸਬੀਰ ਜੱਸੀ ਨੇ ਵੀ ਆਪਣੇ ਯਾਰਾਂ ਦੋਸਤਾਂ ਦੇ ਨਾਲ ਹੋਲੀ ਦਾ ਤਿਉਹਾਰ ਮਨਾਇਆ ।
ਬੀਤੇ ਦਿਨ ਹੋਲੀ ਦਾ ਤਿਉਹਾਰ ਬੜੇ ਹੀ ਜੋਸ਼ ਖਰੋਸ਼ ਦੇ ਨਾਲ ਪੰਜਾਬੀ ਸਿਤਾਰਿਆਂ ਦੇ ਵੱਲੋਂ ਮਨਾਇਆ ਗਿਆ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ । ਗਾਇਕ ਜਸਬੀਰ ਜੱਸੀ ਨੇ ਵੀ ਆਪਣੇ ਯਾਰਾਂ ਦੋਸਤਾਂ ਦੇ ਨਾਲ ਹੋਲੀ ਦਾ ਤਿਉਹਾਰ ਮਨਾਇਆ । ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ‘ਚ ਉਹ ਹੋਲੀ ਦਾ ਜਸ਼ਨ ਮਨਾਉਂਦੇ ਹੋਏ ਦਿਖਾਈ ਦੇ ਰਹੇ ਹਨ। ਸੋਸ਼ਲ ਮੀਡੀਆ ਤੇ ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।
ਅਫਸਾਨਾ ਖ਼ਾਨ ਵੀ ਹੋਲੀ ਦੇ ਰੰਗਾਂ ‘ਚ ਰੰਗੀ
ਗਾਇਕਾ ਅਫਸਾਨਾ ਖ਼ਾਨ ਨੇ ਵੀ ਹੋਲੀ ਦਾ ਜਸ਼ਨ ਮਨਾਇਆ । ਉਹ ਪਤੀ ਸਾਜ਼ ਦੇ ਨਾਲ ਹੋਲੀ ਖੇਡਦੀ ਹੋਈ ਨਜ਼ਰ ਆਈ ।ਸੋਸ਼ਲ ਮੀਡੀਆ ‘ਤੇ ਗਾਇਕਾ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਆਪਣੇ ਪਤੀ ਤੇ ਮਾਂ ਨੂੰ ਰੰਗ ਲਗਾਉਂਦੀ ਹੋਈ ਨਜ਼ਰ ਆ ਰਹੀ ਹੈ।
ਜੋਤੀ ਨੂਰਾਂ ਨੇ ਮਨਾਈ ਹੋਲੀ
ਗਾਇਕਾ ਜੋਤੀ ਨੂਰਾਂ ਨੇ ਵੀ ਆਪਣੇ ਪਤੀ ਦੇ ਨਾਲ ਹੋਲੀ ਦਾ ਤਿਉਹਾਰ ਮਨਾਇਆ । ਜਿਸ ਦਾ ਇੱਕ ਵੀਡੀਓ ਵੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋi ਕ ਜੋਤੀ ਨੂਰਾਂ ਤੇ ਉਸ ਦਾ ਪਤੀ ਹੋਲੀ ਖੇਡਦੇ ਹੋਏ ਨਜ਼ਰ ਆ ਰਹੇ ਹਨ । ਇਸ ਜੋੜੀ ਨੇ ਸਭ ਨੂੰ ਹੋਲੀ ਦੀਆਂ ਵਧਾਈਆਂ ਵੀ ਦਿੱਤੀਆ ।