ਗਾਇਕ ਆਰ ਨੇਤ ਆਪਣੇ ਖੇਤਾਂ ‘ਚ ਮੂੰਗੀ ਲਗਾਉਂਦੇ ਹੋਏ ਆਏ ਨਜ਼ਰ, ਵੇਖੋ ਕਿਵੇਂ ਪਿਤਾ ਦੀ ਖੇਤਾਂ ‘ਚ ਕਰ ਰਹੇ ਮਦਦ

ਗਾਇਕ ਆਰ ਨੇਤ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਬੀਤੇ ਦਿਨੀਂ ਉਨ੍ਹਾਂ ਨੇ ਆਪਣੇ ਮਾਪਿਆਂ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਸੀ । ਜਿਸ ‘ਚ ਉਹ ਆਪਣੇ ਮਾਪਿਆਂ ਦੇ ਨਾਲ ਜੀਪ ਦੀ ਸਵਾਰੀ ਕਰਦੇ ਹੋਏ ਦਿਖਾਈ ਦਿੱਤੇ ਸਨ। ਹੁਣ ਮੁੜ ਤੋਂ ਗਾਇਕ ਨੇ ਆਪਣੀ ਇੱਕ ਵੀਡੀਓ ਸਾਂਝੀ ਕੀਤੀ ਹੈ।

By  Shaminder Kaur Kaler May 23rd 2026 12:01 PM

ਗਾਇਕ ਆਰ ਨੇਤ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਬੀਤੇ ਦਿਨੀਂ ਉਨ੍ਹਾਂ ਨੇ ਆਪਣੇ ਮਾਪਿਆਂ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਸੀ । ਜਿਸ ‘ਚ ਉਹ ਆਪਣੇ ਮਾਪਿਆਂ ਦੇ ਨਾਲ ਜੀਪ ਦੀ ਸਵਾਰੀ ਕਰਦੇ ਹੋਏ ਦਿਖਾਈ ਦਿੱਤੇ ਸਨ। ਹੁਣ ਮੁੜ ਤੋਂ ਗਾਇਕ ਨੇ ਆਪਣੀ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਆਰ ਨੇਤ ਆਪਣੇ ਪਿਤਾ ਦੇ ਨਾਲ ਖੇਤਾਂ ‘ਚ ਕੰਮ ਕਰਦੇ ਹੋਏ ਨਜ਼ਰ ਆ ਰਹੇ ਹਨ । ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੇ ਖੇਤਾਂ ‘ਚ ਮੂੰਗੀ ਦੀ ਦਾਲ ਦਾ ਬੀਜ ਲਗਾ ਰਿਹਾ ਹੈ ।


ਇਸ ਤੋਂ ਬਾਅਦ ਉਹ ਆਪਣੇ ‘ਤੇ ਖੇਤਾਂ ‘ਚ ਕੰਮ ਕਰਦੇ ਕਾਮਿਆਂ ਦੇ ਲਈ ਰੋਟੀ ਵੀ ਲੈ ਕੇ ਆਉਂਦੇ ਹਨ । ਸੋਸ਼ਲ ਮੀਡੀਆ ‘ਤੇ ਗਾਇਕ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਹਰ ਕੋਈ ਉਨ੍ਹਾਂ ਦੇ ਇਸ ਵੀਡੀਓ ‘ਤੇ ਹਾਰਟ ਵਾਲੇ ਇਮੋੋਜੀ ਪੋਸਟ ਕਰ ਰਿਹਾ ਹੈ। 


ਆਰ ਨੇਤ ਦਾ ਵਰਕ ਫ੍ਰੰਟ 

ਆਰ ਨੇਤ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਆਉਣ ਦੇ ਲਈ ਲੰਮਾ ਸੰਘਰਸ਼ ਕੀਤਾ ਹੈ। 

© Copyright Galactic Television & Communications Pvt. Ltd. 2026. All rights reserved.