ਰਣਜੀਤ ਬਾਵਾ ਪਹੁੰਚੇ ਸ੍ਰੀ ਫਤਿਹਗੜ੍ਹ ਸਾਹਿਬ, ਗੁਰਦੁਆਰਾ ਸਾਹਿਬ ‘ਚ ਕੀਤੀ ਸੇਵਾ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਦੇ ਲਈ ਵੱਡੀ ਗਿਣਤੀ ‘ਚ ਸੰਗਤਾਂ ਗੁਰਦੁਆਰਾ ਸਾਹਿਬ ‘ਚ ਪਹੁੰਚ ਰਹੀਆਂ ਹਨ । ਇਸੇ ਲੜੀ ਦੇ ਤਹਿਤ ਕਈ ਗਾਇਕ ਤੇ ਅਦਾਕਾਰ ਵੀ ਸ਼ਹੀਦਾਂ ਦੀ ਧਰਤੀ ਸਰਹਿੰਦ ‘ਚ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਲੱਗਣ ਵਾਲੇ ਸ਼ਹੀਦੀ ਜੋੜ ਮੇਲ ‘ਚ ਸ਼ਾਮਿਲ ਹੋਣ ਦੇ ਲਈ ਪਹੁੰਚ ਰਹੇ ਹਨ । ਗਾਇਕ ਰਣਜੀਤ ਬਾਵਾ ਵੀ ਸ਼ਹੀਦੀ ਸਮਾਗਮ ਤੋਂ ਪਹਿਲਾਂ ਸਰਹਿੰਦ ਪਹੁੰਚੇ ਹੋਏ ਹਨ ।

By  Shaminder Kaur Kaler December 23rd 2025 12:00 PM

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਦੇ ਲਈ ਵੱਡੀ ਗਿਣਤੀ ‘ਚ ਸੰਗਤਾਂ ਗੁਰਦੁਆਰਾ ਸਾਹਿਬ ‘ਚ ਪਹੁੰਚ ਰਹੀਆਂ ਹਨ । ਇਸੇ ਲੜੀ ਦੇ ਤਹਿਤ ਕਈ ਗਾਇਕ ਤੇ ਅਦਾਕਾਰ ਵੀ ਸ਼ਹੀਦਾਂ ਦੀ ਧਰਤੀ ਸਰਹਿੰਦ ‘ਚ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਲੱਗਣ ਵਾਲੇ ਸ਼ਹੀਦੀ ਜੋੜ ਮੇਲ ‘ਚ ਸ਼ਾਮਿਲ ਹੋਣ ਦੇ ਲਈ ਪਹੁੰਚ ਰਹੇ ਹਨ । ਗਾਇਕ ਰਣਜੀਤ ਬਾਵਾ ਵੀ ਸ਼ਹੀਦੀ ਸਮਾਗਮ ਤੋਂ ਪਹਿਲਾਂ ਸਰਹਿੰਦ ਪਹੁੰਚੇ ਹੋਏ ਹਨ । ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਿਆ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰਦੁਆਰਾ ਸਾਹਿਬ ‘ਚ ਕੁਝ ਸਮਾਂ ਵੀ ਬਿਤਾਇਆ ।


ਜਿਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰਣਜੀਤ ਬਾਵਾ ਫਰਸ਼ ਤੇ ਸਫ਼ਾਈ ਕਰਦੇ ਹੋਏ ਨਜ਼ਰ ਆ ਰਹੇ ਹਨ ।ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਰਣਜੀਤ ਬਾਵਾ ਨੇ ਲਿਖਿਆ “ਸਾਰਿਆਂ ਨੂੰ ਬੇਨਤੀ ਹੈ ਜੀ ਕਿ ਸ੍ਰੀ ਫਤਿਹਗੜ੍ਹ ਸਾਹਿਬ ਜਾ ਕੇ ਆਓ ਅਤੇ ਆਪਣੇ ਬੱਚਿਆਂ ਨੂੰ ਵੀ ਨਾਲ ਲੈ ਕੇ ਜਾਇਓ।ਗੁਰੁ ਗੋਬਿੰਦ ਸਿੰਘ ਮਹਾਰਾਜ ਜੀ ਨੇ ਸਾਰਾ ਪਰਿਵਾਰ ਵਾਰਤਾ ਸੀ ਸਾਡੇ ਲਈ । ਸਾਰੇ ਜ਼ਰੂਰ ਜਾ ਕੇ ਆਓ ਸ੍ਰੀ ਫਤਿਹਗੜ੍ਹ ਸਾਹਿਬ ਸਰਹਿੰਦ । ਧੰਨ ਬਾਬਾ ਜ਼ੋਰਾਵਰ ਸਿੰਘ ਧੰਨ ਬਾਬਾ ਫਤਿਹ ਸਿੰਘ ਜੀ”। ਰਣਜੀਤ ਬਾਵਾ ਦੀ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।

ਰਣਜੀਤ ਬਾਵਾ ਦਾ ਵਰਕ ਫ੍ਰੰਟ

ਰਣਜੀਤ ਬਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਹਾਲ ਹੀ ‘ਚ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋਏ ਹਨ । ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ਅਤੇ ਜਲਦ ਹੀ ਉਹ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋੋਣਗੇ ।


© Copyright Galactic Television & Communications Pvt. Ltd. 2026. All rights reserved.