ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ, ਅਦਾਕਾਰਾ ਦਿਸ਼ਾ ਵਕਾਨੀ ਦੇ ਪਿਤਾ ਦਾ ਦਿਹਾਂਤ
ਮਨੋਰੰਜਨ ਜਗਤ ਤੋਂ ਬਹੁਤ ਹੀ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਟੀਵੀ ਅਦਾਕਾਰਾ ਦਿਸ਼ਾ ਵਕਾਨੀ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਦੇ ਪਿਤਾ ਦੇ ਦਿਹਾਂਤ ‘ਤੇ ਫੈਨਸ ਦੇ ਵੱਲੋਂ ਵੀ ਦੁੱਖ ਜਤਾਇਆ ਜਾ ਰਿਹਾ ਹੈ। ਅਦਾਕਾਰਾ ਦਿਸ਼ਾ ਵਕਾਨੀ ਦੇ ਪਿਤਾ ਦਾ ਨਾਮ ਭੀਮ ਵਕਾਨੀ ਸੀ ਅਤੇ ਉਨ੍ਹਾਂ ਦੇ ਦਿਹਾਂਤ ਦੇ ਕਾਰਨ ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ ਦੌੜ ਗਈ ਹੈ।
ਮਨੋਰੰਜਨ ਜਗਤ ਤੋਂ ਬਹੁਤ ਹੀ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਟੀਵੀ ਅਦਾਕਾਰਾ ਦਿਸ਼ਾ ਵਕਾਨੀ (Disha Vakani) ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਦੇ ਪਿਤਾ ਦੇ ਦਿਹਾਂਤ ‘ਤੇ ਫੈਨਸ ਦੇ ਵੱਲੋਂ ਵੀ ਦੁੱਖ ਜਤਾਇਆ ਜਾ ਰਿਹਾ ਹੈ। ਅਦਾਕਾਰਾ ਦਿਸ਼ਾ ਵਕਾਨੀ ਦੇ ਪਿਤਾ ਦਾ ਨਾਮ ਭੀਮ ਵਕਾਨੀ ਸੀ ਅਤੇ ਉਨ੍ਹਾਂ ਦੇ ਦਿਹਾਂਤ ਦੇ ਕਾਰਨ ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ ਦੌੜ ਗਈ ਹੈ।

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਨਾਲ ਹਾਸਲ ਹੋਈ ਪ੍ਰਸਿੱਧੀ
ਦਿਸ਼ਾ ਵਕਾਨੀ ਨੂੰ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਨਾਲ ਪ੍ਰਸਿੱਧੀ ਹਾਸਲ ਹੋਈ ਹੈ।ਇਸ ਸੀਰੀਅਲ ‘ਚ ਉਸ ਨੇ ਦਇਆ ਭਾਬੀ ਦਾ ਕਿਰਦਾਰ ਨਿਭਾਇਆ ਹੈ ਅਤੇ ਉਹ ਜੇਠਾ ਲਾਲ ਦੀ ਪਤਨੀ ਬਣੀ ਹੈ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਗੁਜਰਾਤੀ ਰੰਗਮੰਚ ਤੋਂ ਕੀਤੀ ਸੀ ਅਤੇ ਇਸ ਤੋਂ ਬਾਅਦ ਉਹ ਹਿੰਦੀ ਸਿਨੇਮਾ ਜਗਤ ‘ਚ ਵੀ ਕੰਮ ਕਰ ਚੁੱਕੀ ਹੈ।

ਆਮਿਰ ਖ਼ਾਨ ਦੀ ਫ਼ਿਲਮ ‘ਲਗਾਨ’ ‘ਚ ਵੀ ਉਹ ਦਿਖਾਈ ਦਿੱਤੇ ਸਨ।ਇਸ ਤੋਂ ਬਾਅਦ ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਚ ਵੀ ਉਨ੍ਹਾਂ ਨੇ ਅਦਾਕਾਰੀ ਕੀਤੀ ਸੀ।ਇਸ ਤੋਂ ਇਲਾਵਾ ਉਹ ਹੋਰ ਵੀ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਪਰ ਉਨ੍ਹਾਂ ਦੇ ਵੱਲੋਂ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਉਨ੍ਹਾਂ ਦੇ ਕਰੀਅਰ ‘ਚ ਮੀਲ ਦਾ ਪੱਥਰ ਸਾਬਿਤ ਹੋਇਆ ਹੈ।