ਗਾਇਕ ਕਰਣ ਔਜਲਾ ਦੀ ਪਤਨੀ ਨੇ ਦੁਬਈ ‘ਚ ਖੋਲ੍ਹਿਆ ਸੈਲੂਨ, ਗ੍ਰੈਂਡ ਓਪਨਿੰਗ ਦੀਆਂ ਤਸਵੀਰਾਂ ਵਾਇਰਲ
ਕਰਣ ਔਜਲਾ ਦੀ ਪਤਨੀ ਪਲਕ ਨੇ ਵੀ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਦੁਬਈ ‘ਚ ਆਪਣਾ ਨਵਾਂ ਸੈਲੂਨ ਖੋਲ੍ਹਿਆ ਹੈ। ਜਿਸ ਨੂੰ ਲੈ ਕੇ ਉਹ ਕਾਫੀ ਐਕਸਾਈਟਡ ਵੀ ਹੈ।
ਗਾਇਕ ਕਰਣ ਔਜਲਾ (Karan Aujla)ਜਿੱਥੇ ਗਾਇਕੀ ਦੇ ਖੇਤਰ ‘ਚ ਸਰਗਰਮ ਹਨ । ਉੇੱਥੇ ਹੀ ਉਨ੍ਹਾਂ ਦੀ ਪਤਨੀ ਪਲਕ (Palak Aujla) ਨੇ ਵੀ ਨਵੀਂ ਸ਼ੁਰੂਆਤ ਕੀਤੀ ਹੈ। ਉਨ੍ਹਾਂ ਦੀ ਪਤਨੀ ਪਲਕ ਨੇ ਦੁਬਈ ‘ਚ ਨਵਾਂ ਸੈਲੂਨ ਖੋਲ੍ਹਿਆ ਹੈ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀਆਂ ਹਨ । ਸੈਲੂਨ ਦੇ ਉਦਘਾਟਨ ਦੇ ਮੌਕੇ ‘ਤੇ ਕਰਣ ਔਜਲਾ ਕਾਫੀ ਖੁਸ਼ ਨਜ਼ਰ ਆਏ ਅਤੇ ਪਲਕ ਨੇ ਰਿਬਨ ਕੱਟ ਕੇ ਆਪਣੇ ਨਵੇਂ ਸੈਲੂਨ ਦਾ ਉਦਘਾਟਨ ਕੀਤਾ । ਫੈਨਸ ਵੀ ਇਸ ਜੋੜੀ ਨੂੰ ਨਵੀਂ ਸ਼ੁਰੂਆਤ ਦੇ ਲਈ ਵਧਾਈ ਦੇ ਰਹੇ ਹਨ ।
ਕਰਣ ਔਜਲਾ ਦਾ ਵਰਕ ਫਰੰਟ
ਕਰਣ ਔਜਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗੀਤਕਾਰ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਗਾਇਕੀ ਦੇ ਖੇਤਰ ‘ਚ ਕਿਸਮਤ ਅਜ਼ਮਾਈ ਤੇ ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਦਾ ਭਰਪੂਰ ਪਿਆਰ ਮਿਲਿਆ । ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ । ਉਨ੍ਹਾਂ ਦੇ ਗੀਤ ਕਈ ਗੀਤ ਬਾਲੀਵੁੱਡ ਫ਼ਿਲਮਾਂ ‘ਚ ਵੀ ਆ ਚੁੱਕੇ ਹਨ । ਜਿਸ ‘ਚ ‘ਤੌਬਾ ਤੌਬਾ’ ਗੀਤ ਮੁੱਖ ਤੌਰ ਤੇ ਸ਼ਾਮਿਲ ਹੈ।
ਕਰਣ ਔਜਲਾ ਦੀ ਨਿੱਜੀ ਜ਼ਿੰਦਗੀ
ਕਰਣ ਔਜਲਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਬਹੁਤ ਹੀ ਉਤਰਾਅ ਚੜਾਅ ਭਰੀ ਰਹੀ ਹੈ। ਕਰਣ ਔਜਲਾ ਬਹੁਤ ਛੋਟੇ ਸਨ, ਜਦੋਂ ਉਨ੍ਹਾਂ ਦੇ ਪਿਤਾ ਜੀ ਦਾ ਸਾਇਆ, ਉਨ੍ਹਾਂ ਦੇ ਸਿਰੋਂ ਉੱਠ ਗਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਦਾ ਪਾਲਣ ਪੋਸ਼ਣ ਉਨ੍ਹਾਂ ਦੇ ਚਾਚਾ ਜੀ ਨੇ ਕੀਤਾ ਸੀ।ਕਰਣ ਔਜਲਾ ਅਕਸਰ ਆਪਣੇ ਮਾਪਿਆਂ ਨੂੰ ਯਾਦ ਕਰਕੇ ਭਾਵੁਕ ਹੋ ਜਾਂਦੇ ਹਨ । ਉਨ੍ਹਾਂ ਕੋਲ ਦੌਲਤ, ਸ਼ੌਹਰਤ ਸਭ ਕੁਝ ਹੈ, ਪਰ ਉਨ੍ਹਾਂ ਨੂੰ ਅਫਸੋਸ ਇਸ ਗੱਲ ਦਾ ਹੈ ਕਿ ਇਹ ਸ਼ੌਹਰਤ ਵੇਖਣ ਦੇ ਲਈ ਉਨ੍ਹਾਂ ਦੇ ਮਾਪੇ ਇਸ ਦੁਨੀਆ ਤੇ ਮੌਜੂਦ ਨਹੀਂ ਹਨ ।