ਗਾਇਕ ਸੁਖਵਿੰਦਰ ਸਿੰਘ ਦੀ ਆਵਾਜ਼ ਦਾ ਭੁਲੇਖਾ ਪਾਉਂਦੀ ਹੈ ਇਸ ਢੋਲੀ ਦੀ ਆਵਾਜ਼, ਵੀਡੀਓ ਆਇਆ ਸਾਹਮਣੇ
ਗਾਇਕ ਸੁਖਵਿੰਦਰ ਸਿੰਘ ਆਪਣੀ ਵਧੀਆ ਗਾਇਕੀ ਦੇ ਲਈ ਜਾਣੇ ਜਾਂਦੇ ਹਨ। ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਸ਼ਖਸ ਦਾ ਵੀਡੀਓ ਵਿਖਾਉਣ ਜਾ ਰਹੇ ਹਾਂ । ਜੋ ਗਾਇਕ ਸੁਖਵਿੰਦਰ ਦੀ ਆਵਾਜ਼ ਦਾ ਭੁਲੇਖਾ ਪਾਉਂਦਾ ਹੈ ।
ਗਾਇਕ ਸੁਖਵਿੰਦਰ ਸਿੰਘ (Sukhwinder Singh) ਆਪਣੀ ਵਧੀਆ ਗਾਇਕੀ ਦੇ ਲਈ ਜਾਣੇ ਜਾਂਦੇ ਹਨ। ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਸ਼ਖਸ ਦਾ ਵੀਡੀਓ ਵਿਖਾਉਣ ਜਾ ਰਹੇ ਹਾਂ । ਜੋ ਗਾਇਕ ਸੁਖਵਿੰਦਰ ਦੀ ਆਵਾਜ਼ ਦਾ ਭੁਲੇਖਾ ਪਾਉਂਦਾ ਹੈ ।

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਢੋਲ ਵਜਾਉਣ ਵਾਲਾ ਇਹ ਸ਼ਖਸ ਗਾਇਕ ਸੁਖਵਿੰਦਰ ਦੇ ਮਸ਼ਹੂਰ ਗੀਤ ‘ਜਲਵਾ ਜਲਵਾ’ ਨੂੰ ਏਨੇਂ ਵਧੀਆ ਢੰਗ ਦੇ ਨਾਲ ਗਾ ਰਿਹਾ ਹੈ ਕਿ ਕੋਈ ਵੀ ਸੁਣ ਕੇ ਇਸ ਗੱਲ ਦਾ ਅੰਦਾਜ਼ਾ ਨਹੀਂ ਲਗਾ ਸਕਦਾ ਕਿ ਇਹ ਗੀਤ ਸੁਖਵਿੰਦਰ ਨੇ ਗਾਇਆ ਹੈ ਜਾਂ ਫਿਰ ਢੋਲੀ ਨੇ । ਢੋਲੀ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ ਤੇ ਯੂਜ਼ਰਸ ਦੇ ਵੱਲੋਂ ਵੀ ਇਸ ‘ਤੇ ਰਿਐਕਸ਼ਨ ਦਿੱਤੇ ਜਾ ਰਹੇ ਹਨ ।

ਸੁਖਵਿੰਦਰ ਸਿੰਘ ਦਾ ਵਰਕ ਫ੍ਰੰਟ
ਸੁਖਵਿੰਦਰ ਸਿੰਘ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀਨ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਉਨ੍ਹਾਂ ਨੇ ਤਾਲ ਸੇ ਤਾਲ ਮਿਲਾ, ਛਈਆਂ ਛਈਆਂ,ਜੁਗਨੀ ਜੁਗਨੀ ਸਣੇ ਕਈ ਹਿੱਟ ਗੀਤ ਗਾਏ ਹਨ ।